Tuesday, August 11, 2020 ePaper Magazine
BREAKING NEWS
ਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾ

ਪੰਜਾਬ

ਨੌਕਰੀ ਤੋਂ ਬਰਖਾਸਤ ਕੀਤੇ ਪੁਲਿਸ ਮੁਲਾਜ਼ਮ ਨੇ ਟ੍ਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ

July 07, 2020 08:00 PM

ਚੰਡੀਗੜ੍ਹ,07 ਜੁਲਾਈ (ਏਜੰਸੀ) : ਮਾਨਸਾ ਦੇ ਹਲਕਾ ਬੁਢਲਾਡਾ ਅਧੀਨ ਪੈਂਦੇ ਰੇਲਵੇ ਟ੍ਰੈਕ 'ਤੇ ਇੱਕ ਪੁਲਿਸ ਮੁਲਾਜ਼ਮ ਨੇ ਟ੍ਰੇਨ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੂੰ ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਦੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਹ ਮਾਨਸਿਕ ਦੌਰ 'ਚੋਂ ਲੰਘ ਰਿਹਾ ਸੀ। ਰੇਲਵੇ ਪੁਲਿਸ ਚੌਕੀ ਬੁਢਲਾਡਾ ਦੇ ਸਹਾਇਕ ਥਾਣੇਦਾਰ ਸੂਖਮ ਸਿੰਘ ਨੇ ਬੁਢਲਾਡਾ ਸਿਟੀ ਵਾਸੀ ਗੁਰਦੀਪ ਸਿੰਘ (37) ਕੁੱਝ ਸਾਲ ਪਹਿਲਾ ਹੋਈ ਆਪਣੇ ਮਾਤਾ-ਪਿਤਾ ਦੀ ਮੌਤ ਕਾਰਨ ਪੰਜਾਬ ਪੁਲਿਸ ਦੀ ਡਿਊਟੀ ਤੋਂ ਲਗਾਤਾਰ ਗੈਰ ਹਾਜ਼ਰ ਰਿਹਾ। ਜਿਸਤੋਂ ਬਾਦ ਉਸ ਨੂੰ ਸੀਨੀਅਰ ਅਫਸਰਾਂ ਨੇ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ। ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆ ਉਸ ਨੇ ਅੱਜ ਦੁਪਹਿਰ ਸਮੇਂ ਮਾਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀਆਂ ਭੈਣਾਂ ਦੇ ਬਿਆਨਾਂ ਦੇ ਆਧਾਰਿਤ ਰੇਲਵੇ ਪੁਲਿਸ ਨੇ ਕਾਰਵਾਈ ਕਰਦਿਆ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ