Tuesday, August 11, 2020 ePaper Magazine
BREAKING NEWS
ਕੈਪਟਨ ਅਮਰਿੰਦਰ ਦੀ ਬਾਜਵਾ ਨੂੰ ਨਸੀਹਤ, ਤੁਹਾਡੀ ਸੁਰੱਖਿਆ ਬਾਰੇ ਫ਼ੈਸਲਾ ਮੈਂ ਲਿਆ, ਜੇ ਕੋਈ ਸ਼ਿਕਾਇਤ ਹੈ ਤਾਂ ਮੈਨੂੰ ਲਿਖੋ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਅਣਗਹਿਲੀ ਦਾ ਨਤੀਜਾ : ਦੂਲੋਭਲਕ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਉਡਾਣ ਸੇਵਾਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਪੰਜਾਬ

ਢੀਂਡਸਾ ਨੇ ਬਣਾਇਆ ਇੱਕ ਹੋਰ ਅਕਾਲੀ ਦਲ   

July 07, 2020 09:03 PM

ਦਸਨਸ
ਲੁਧਿਆਣਾ, 7 ਜੁਲਾਈ : ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ 'ਚ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਸੁਖਦੇਵ ਸਿੰਘ ਢੀਂਡਸਾ ਦੇ ਭਾਜਪਾ ਵਿੱਚ ਰਲਣ ਦੀਆਂ ਅਫਵਾਹਾਂ ਦਾ ਉਸ ਵੇਲੇ ਅੰਤ ਹੋ ਗਿਆ, ਜਦ ਇੱਥੇ ਅਕਾਲੀ ਆਗੂਆਂ ਦੇ ਇਕੱਠ ਵਿੱਚ ਸ੍ਰ. ਢੀਂਡਸਾ ਨੇ ਇੱਕ ਹੋਰ ਅਕਾਲੀ ਦਲ ਬਣਾਉਣ ਦਾ ਐਲਾਨ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਅਸੀਂ ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗੇ ਅਤੇ ਸਾਡਾ ਮੁੱਖ ਮਕਸਦ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਹਟਾਉਣਾ ਹੈ।
ਇੱਥੇ ਮਾਡਲ ਟਾਊਨ ਵਿਖੇ ਇੱਕ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਵਰਕਰਾਂ ਦੇ ਭਾਰੀ ਇਕੱਠ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਨਵੇਂ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ।
ਪ੍ਰਧਾਨ ਬਣਾਉਣ ਲਈ ਉਨ੍ਹਾਂ ਦਾ ਨਾਂ ਪਰਮਜੀਤ ਕੌਰ ਗੁਲਸ਼ਨ ਨੇ ਪੇਸ਼ ਕੀਤਾ। ਜਗਦੀਸ਼ ਸਿੰਘ ਗਰਚਾ ਨੇ ਤਾਈਦ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵਾਲਾ ਅਕਾਲੀ ਦਲ ਤਾਂ 23 ਫਰਵਰੀ ਨੂੰ ਖਤਮ ਹੋ ਚੁੱਕਾ ਹੈ ਅਤੇ ਇਹ ਅਕਾਲੀ ਦਲ ਸਿਧਾਂਤਾਂ 'ਤੇ ਚੱਲੇਗਾ।  ਉਨ੍ਹਾਂ ਅਪਣੇ ਭਾਸ਼ਣ ਵਿੱਚ ਉਨ੍ਹਾਂ ਮੁੱਦਿਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਲੈ ਕੇ ਪਾਰਟੀ ਲੋਕਾਂ ਵਿੱਚ ਜਾਵੇਗੀ।
ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਪੰਜਾਬ ਨੂੰ ਖੁਦਗਰਜ਼ ਅਤੇ ਲਾਲਚੀ ਕਿਸਮ ਦੇ ਲੀਡਰਾਂ ਤੋਂ ਬਚਾਉਣ ਦੀ ਲੋੜ ਹੈ।
ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ ਨੂੰ ਰੱਜ ਕੇ ਕੋਸਦਿਆਂ ਕਿਹਾ ਕਿ ਇਹ ਪਾਰਟੀ ਬਦਲਾਅ ਦੀ ਰਾਜਨੀਤੀ ਕਰੇਗੀ।
ਇਸ ਮੌਕੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਨੂੰ ਖੋਖਲਾ ਕਰਨ ਵਿੱਚ ਪੂਰੀ ਵਾਹ ਲਗਾਈ ਹੋਈ ਹੈ।
ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਬਾਦਲਾਂ ਨੇ ਪੰਥ ਦੀ ਆੜ੍ਹ ਵਿੱਚ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਦੀ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਅਗਲੇ ਸਾਲ ਦਿੱਲੀ ਦੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਬਾਦਲਾਂ ਦਾ ਬੋਰੀ- ਬਿਸਤਰਾ ਬੰਨ ਕੇ ਪੰਜਾਬ ਨੂੰ ਭੇਜ ਦਿਆਂਗੇ ਅਤੇ ਇੱਥੇ ਤੁਸੀਂ ਉਨ੍ਹਾਂ ਨੂੰ ਘਰਾਂ ਨੂੰ ਭੇਜ ਦਿਓ ਤਾਂ ਕਿ ਪੰਜਾਬ ਨੂੰ ਸੁੱਖ ਦਾ ਸਾਹ ਆ ਸਕੇ।
ਸਮਾਗਮ ਨੂੰ ਚਰਨਜੀਤ ਸਿੰਘ ਚੰਨੀ, ਨਿਧੜਕ ਸਿੰਘ ਬਰਾੜ, ਪਰਮਜੀਤ ਸਿੰਘ ਖਾਲਸਾ, ਮੇਜਰ ਸਿੰਘ ਖਾਲਸਾ ਸਕੱਤਰ ਜਨਰਲ, ਮਨਜੀਤ ਸਿੰਘ ਭੋਮਾ, ਮਾਨ ਸਿੰਘ ਗਰਚਾ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਬੀਰ ਦਵਿੰਦਰ ਸਿੰਘ, ਦੀਦਾਰ ਸਿੰਘ ਨਲਵੀ ਮੈਂਬਰ ਸ਼੍ਰੋਮਣੀ ਕਮੇਟੀ (ਹਰਿਆਣਾ) ਆਦਿ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਬਲਵੰਤ ਸਿੰਘ ਰਾਮੂਵਾਲੀਆ, ਬਲਜੀਤ ਸਿੰਘ ਬੀਤਾ, ਕੁਲਦੀਪ ਸਿੰਘ ਸਿੱਧੂ, ਜਗਦੇਵ ਸਿੰਘ ਢੀਂਡਸਾ, ਬਲਕਾਰ ਸਿੰਘ, ਤਰਸ਼ਿੰਦਰ ਸਿੰਘ ਅਤੇ ਗਗਨਦੀਪ ਸਿੰਘ ਆਦਿ ਵੀ ਹਾਜ਼ਰ ਸਨ।

 

 

 

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਅਣਗਹਿਲੀ ਦਾ ਨਤੀਜਾ : ਦੂਲੋ

14 ਸਾਲਾਂ ਦੀ ਲੜਕੀ ਯਸਮਨ ਸੀੜ੍ਹਾ ਦਾ ਪਲੇਠਾ ਗੀਤ 'ਮਾਂ ਬਾਪ' ਅੱਜ ਹੋਵੇਗਾ ਰਿਲੀਜ਼

ਪਿੰਡ ਝੰਜੇੜੀ ਤੋਂ ਮੱਛਲੀ ਕਲਾਂ, ਪਵਾਲਾ ਤੇ ਬੀਰੋ ਮਾਜਰੀ ਨੂੰ ਜੋੜਨ ਵਾਲੀ, ਸੜਕ 18 ਫੁੱਟ ਚੌੜੀ ਹੋਣ ਦੀ ਆਸ ਬੱਝੀ: ਮੱਛਲੀ ਕਲਾਂ

ਟੋਭੇ ਦੇ ਆਲੇ ਦੁਆਲੇ ਚਾਰ ਸੌ ਬੂਟੇ ਲਗਾਏ

ਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜ

ਨੌਜਵਾਨ ਦੀ ਮੌਤ ਦੇ ਕੇਸ 'ਚ ਧਾਰਾ 304 ਦੀ ਥਾਂ 302 ਲਗਾਉਣ ਦੀ ਮੰਗ

ਰੁਕੀਆਂ ਤਨਖ਼ਾਹਾਂ ਜਾਰੀ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ

ਅਰੁਨਾ ਚੌਧਰੀ ਵੱਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਹਿਮ ਮੀਟਿੰਗ

ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ