Tuesday, August 11, 2020 ePaper Magazine
BREAKING NEWS
ਕੈਪਟਨ ਅਮਰਿੰਦਰ ਦੀ ਬਾਜਵਾ ਨੂੰ ਨਸੀਹਤ, ਤੁਹਾਡੀ ਸੁਰੱਖਿਆ ਬਾਰੇ ਫ਼ੈਸਲਾ ਮੈਂ ਲਿਆ, ਜੇ ਕੋਈ ਸ਼ਿਕਾਇਤ ਹੈ ਤਾਂ ਮੈਨੂੰ ਲਿਖੋ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਅਣਗਹਿਲੀ ਦਾ ਨਤੀਜਾ : ਦੂਲੋਭਲਕ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਉਡਾਣ ਸੇਵਾਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਪੰਜਾਬ

ਪਾਕਿਸਤਾਨ 'ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ : ਭਾਈ ਲੌਂਗੋਵਾਲ   

July 07, 2020 09:34 PM

ਅੰਮ੍ਰਿਤਸਰ, 7 ਜੁਲਾਈ, ਜੋਗਿੰਦਰ ਪਾਲ ਸਿੰਘ ਕੁੰਦਰਾ : ਬੀਤੇ ਦਿਨੀਂ ਪਾਕਿਸਤਾਨ ਅੰਦਰ ਰੇਲ ਹਾਦਸੇ ਵਿੱਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ । ਇਹ ਐਲਾਨ ਸ਼੍ਰੋਮਣੀ ਕਮੇਟੀ ਦੇ  ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ । ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਵਾਪਿਸ ਜਾ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾ ਗ੍ਰਸਤ ਹੋਣ ਨਾਲ ਚਲਾਣਾ ਕਰ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਕੌਮ ਨੂੰ ਹਮਦਰਦੀ ਹੈ । ਇਸ ਦੁੱਖਮਈ ਸਮੇਂ ਸ਼੍ਰੋਮਣੀ ਕਮੇਟੀ ਪੀੜਤਾਂ ਨਾਲ ਹੈ । ਉਨ੍ਹਾਂ ਕਿਹਾ ਕਿ ਭਾਵੇਂ ਪੀੜਤ ਪਰਿਵਾਰਾਂ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ, ਪਰੰਤੂ ਹਮਦਰਦੀ ਵਜੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ । ਇਸ ਤੋਂ ਇਲਾਵਾ ਜ਼ਖਮੀਆਂ ਨੂੰ ਵੀ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਸ਼੍ਰੋਮਣੀ ਕਮੇਟੀ ਦੇਵੇਗੀ ।
ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਪੀੜਤ ਸਿੱਖ ਪਰਿਵਾਰਾਂ ਦੀ ਬਾਂਹ ਫੜੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਵੇ । ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਨਾਲ ਸਬੰਧਤ ਦੋਸ਼ੀਆਂ ਖਿਲਾਫ਼ ਵੀ ਸ਼ਖ਼ਤ ਕਾਰਵਾਈ ਕੀਤੀ ਜਾਵੇ । ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਉਹ ਇਸ ਮਾਮਲੇ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਸਰਕਾਰ ਰਾਹੀਂ ਪੱਤਰ ਵੀ ਲਿਖਣਗੇ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਵੀ ਕਰਵਾਏਗੀ ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਸੁਖਵਰਸ਼ ਸਿੰਘ ਪੰਨੂ, ਸ. ਪ੍ਰਿਤਪਾਲ ਸਿੰਘ ਲੁਧਿਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸੀਨੀਅਰ ਆਗੂ ਸ. ਨਰਿੰਦਰ ਸਿੰਘ ਬਾੜਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਅਣਗਹਿਲੀ ਦਾ ਨਤੀਜਾ : ਦੂਲੋ

14 ਸਾਲਾਂ ਦੀ ਲੜਕੀ ਯਸਮਨ ਸੀੜ੍ਹਾ ਦਾ ਪਲੇਠਾ ਗੀਤ 'ਮਾਂ ਬਾਪ' ਅੱਜ ਹੋਵੇਗਾ ਰਿਲੀਜ਼

ਪਿੰਡ ਝੰਜੇੜੀ ਤੋਂ ਮੱਛਲੀ ਕਲਾਂ, ਪਵਾਲਾ ਤੇ ਬੀਰੋ ਮਾਜਰੀ ਨੂੰ ਜੋੜਨ ਵਾਲੀ, ਸੜਕ 18 ਫੁੱਟ ਚੌੜੀ ਹੋਣ ਦੀ ਆਸ ਬੱਝੀ: ਮੱਛਲੀ ਕਲਾਂ

ਟੋਭੇ ਦੇ ਆਲੇ ਦੁਆਲੇ ਚਾਰ ਸੌ ਬੂਟੇ ਲਗਾਏ

ਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜ

ਨੌਜਵਾਨ ਦੀ ਮੌਤ ਦੇ ਕੇਸ 'ਚ ਧਾਰਾ 304 ਦੀ ਥਾਂ 302 ਲਗਾਉਣ ਦੀ ਮੰਗ

ਰੁਕੀਆਂ ਤਨਖ਼ਾਹਾਂ ਜਾਰੀ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ

ਅਰੁਨਾ ਚੌਧਰੀ ਵੱਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਹਿਮ ਮੀਟਿੰਗ

ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ