Tuesday, August 11, 2020 ePaper Magazine
BREAKING NEWS
ਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼ਨਹੀਂ ਰਹੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ

ਸਿਹਤ

ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ   

July 07, 2020 09:46 PM

ਪੰਚਕੂਲਾ, 7 ਜੁਲਾਈ, ਪੀ. ਪੀ. ਵਰਮਾ : ਪੰਚਕੂਲਾ ਜ਼ਿਲ੍ਹੇ ਵਿੱਚ ਤਿੰਨ ਹੋਰ ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ । ਸੈਕਟਰ-7 ਵਿੱਚ 47 ਸਾਲਾਂ ਵਿਅਕਤੀ, ਸੈਕਟਰ-18 ਵਿੱਚ 33 ਸਾਲਾਂ ਮਹਿਲਾ ਅਤੇ ਸੈਕਟਰ-16 ਵਿੱਚੋਂ 53 ਸਾਲਾਂ ਬਜ਼ੁਰਗ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ ਅਤੇ ਦੱਸਿਆ ਕਿ 33 ਸਾਲਾਂ ਦੀ ਮਹਿਲਾ ਜਿਹੜੀ ਚੰਡੀਗੜ੍ਹ ਸਿੱਖਿਆ ਵਿਭਾਗ ਵਿੱਚ ਕੰਮ ਕਰਦੀ ਹੈ, ਚੰਡੀਗੜ੍ਹ ਵਿਖੇ ਕਿਸੇ ਕੋਰੋਨਾ ਪਾਜ਼ੇਟਿਵ ਮਹਿਲਾ ਦੇ ਸੰਪਰਕ ਵਿੱਚ ਆਈ ਸੀ। ਇਹਨਾਂ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਸਿਹਤ ਵਿਭਾਗ ਲਿਸਟ ਬਣਾ ਰਿਹਾ ਹੈ ਅਤੇ ਇਹਨਾਂ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ ।
ਪੰਚਕੂਲਾ ਜ਼ਿਲ੍ਹੇ ਵਿੱਚ 10904 ਮਰੀਜ਼ਾਂ ਦੇ ਸੈਂਪਲ ਲਏ ਗਏ : ਪੰਚਕੂਲਾ ਦੇ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹੁਣ ਤੱਕ 10904 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 10687 ਵਿਅਕਤੀਆਂ ਦਾ ਸੈਂਪਲ ਨੈਗੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ 8 ਵਿਅਕਤੀਆਂ ਦੇ ਨਮੂਨਿਆਂ ਦੇ ਨਤੀਜੇ ਆਉਣੇ ਬਾਕੀ ਹਨ।ਡੀਸੀ ਮੁਕੇਸ਼ ਕੁਮਾਰ ਅਹੂਜਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 124 ਵਿਅਕਤੀਆਂ ਦੇ ਸੈਂਪਲ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 104 ਕੋਰੋਨਾ ਪਾਜ਼ੀਟਿਵ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ, ਬਾਕੀ ਸਿਹਤ ਵਿਭਾਗ ਵੱਲੋਂ ਜੇਰ ਇਲਾਜ ਹਨ । ਇਸ ਤੋਂ ਇਲਾਵਾ 59 ਹੋਰ ਜ਼ਿਲ੍ਹਿਆਂ ਅਤੇ ਰਾਜਾਂ ਦੇ ਮਾਮਲੇ ਪਾਜ਼ੇਟਿਵ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 923 ਵਿਅਕਤੀਆਂ ਨੂੰ ਘਰਾਂ ਵਿੱਚ ਕੁਆਰੰਟੀਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਆਉਣ ਵਾਲੇ 22 ਵਿਅਕਤੀਆਂ ਨੂੰ ਹੋਟਲ ਵਿੱਚ ਕੁਆਰੰਟੀਨ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 2 ਪੱਲਵੀ, 16 ਪਾਰਕ ਰਾਇਲ, 1 ਸੂਦ ਭਵਨ, 3 ਸਿਰਾਜ ਹੋਟਲ ਵਿੱਚ ਠਹਿਰਾਇਆ ਗਿਆ ਹੈ ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਹੁਸ਼ਿਆਰਪੁਰ : ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੋਈ 733

ਲੁਧਿਆਣਾ 'ਚ ਪਿਛਲੇ 24 ਘੰਟਿਆਂ ਦੌਰਾਨ 9 ਮੌਤਾਂ, 244 ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ ਵਾਇਰਸ ਦੇ 43926 ਸ਼ੱਕੀ ਮਰੀਜ਼ਾਂ ਵਿਚੋਂ 42421 ਵਿਅਕਤੀਆਂ ਦੀ ਰਿਪੋਰਟ ਨੈਗਵਿਟ

5 ਹੋਰ ਪਾਜ਼ੀਟਿਵ ਆਉਣ ਨਾਲ ਫਤਿਹਗੜ੍ਹ ਸਾਹਿਬ 'ਚ ਕੋਰੋਨਾ ਪੀੜਿਤਾਂ ਦੀ ਗਿਣਤੀ ਹੋਈ 531

ਖੁਸ਼ਖਬਰੀ ਸੋਹਾਣਾ ਦੇ ਚੈਰੀਟੇਬਲ ਹਸਪਤਾਲ਼ ਨੇ ਮੁੜ ਸ਼ੁਰੂ ਕੀਤੀਆਂ ਸੇਵਾਵਾਂ

ਕੋਰੋਨਾ ਪੀੜਤ ਪ੍ਰਣਬ ਮੁਖਰਜੀ ਬ੍ਰੇਨ ਸਰਜਰੀ ਤੋਂ ਬਾਅਦ ਵੈਂਟੀਲੇਟਰ 'ਤੇ, ਉੱਪ ਰਾਸ਼ਟਰਪਤੀ ਨੇ ਕੀਤੀ ਬੇਟੀ ਨਾਲ ਗੱਲ

ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ

ਕੋਰੋਨਾ ਦਾ ਖ਼ਤਰਾ ਵਧਣ 'ਤੇ ਕੈਪਟਨ ਅਮਰਿੰਦਰ ਨੇ ਮੋਦੀ ਤੋਂ ਮੰਗਿਆ ਉਦਾਰ ਵਿੱਤੀ ਪੈਕੇਜ

ਗੁਰਦਾਸਪੁਰ 'ਚ ਬੀ.ਡੀ.ਪੀ.ਓ. ਦਫ਼ਤਰ ਦੇ ਚਾਰ ਮੁਲਾਜ਼ਮ ਕੋਰੋਨਾ ਪਾਜ਼ੇਟਿਵ, ਦਫ਼ਤਰ ਹਾਲੇ ਵੀ ਖੁਲ੍ਹਾ

ਕੋਰੋਨਾ : ਦੇਸ਼ 'ਚ ਠੀਕ ਹੋਣ ਵਾਲੇ ਲੋਕਾਂ ਦਾ ਫ਼ੀਸਦ ਵੱਧ ਕੇ ਹੋਇਆ 69.80