Tuesday, August 11, 2020 ePaper Magazine
BREAKING NEWS
ਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾ

ਪੰਜਾਬ

ਨਿਹੰਗ ਪੂਹਲਾ ਦੇ ਡੇਰੇ 'ਤੇ ਹਮਲੇ ਦਾ ਮਾਮਲਾ, 15 ਨਿਹੰਗਾਂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

July 07, 2020 09:48 PM

ਬਾਬਾ ਬਕਾਲਾ ਸਾਹਿਬ, 7 ਜੁਲਾਈ (ਲੱਖਾ ਸਿੰਘ ਆਜ਼ਾਦ ) : ਬਾਬਾ ਬਕਾਲਾ ਸਾਹਿਬ  ਮਰਹੂਮ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ  ਨਿਹੰਗ  ਰਣਜੀਤ ਸਿੰਘ ਰਣੀਆ ਨੇ ਸਾਥੀਆਂ ਨੂੰ ਨਾਲ ਲੈ ਕੇ  ਡੇਰੇ 'ਤੇ ਕਬਜਾ ਕਰਨ ਲਈ ਹਮਲਾ ਕੀਤਾ ਗਿਆ ਸੀ, ਜਿਸ ਪੁਲਿਸ ਵੱਲੋਂ ਨਿਹੰਗ ਆਗੂ ਰਣਜੀਤ ਸਿੰਘ ਰਣੀਆ ਅਤੇ ਉਸ ਨਾਲ ਹੋਰ 15  ਸਾਥੀਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ । ਥਾਣਾ ਮੁਖੀ ਬਿਆਸ ਸ: ਕਿਰਨਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਪੁਲਿਸ ਨੇ ਨਿਹੰਗ ਰਣਜੀਤ ਸਿੰਘ ਰਣੀਆ ਸਮੇਤ 15  ਨਿਹੰਗ ਸਿੰਘਾਂ ਨੂੰ ਸ੍ਰੀ ਆਰ ਪੀ ਸਿੰਘ ਚੀਮਾ .ਡੀ.ਜੇ.ਐਮ. ਬਾਬਾ ਬਕਾਲਾ ਸਾਹਿਬ ਸ: ਜੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿੱਥੇ ਕਿ ਮਾਣਯੋਗ ਅਦਾਲਤ ਨੇ ਉਹਨਾਂ ਨੁੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ਵਿੱਚ ਭੇਜਣ ਦਾ ਹੁਕਮ ਸੁਣਾਇਆ ਹੈ । ਐਸ.ਐਚ.ਓ. ਸ: ਸੰਧੂ ਨੇ ਦੱਸਿਆ ਕਿ ਇਸ ਕੇਸ ਵਿੱਚ ਨਿਹੰਗ ਰਣਜੀਤ ਸਿੰਘ ਰਣੀਆ ਪੁੱਤਰ ਨਾਜਰ ਸਿੰਘ ਵਾਸੀ ਬਸਰਾਵਾਂ ਸਮੇਤ ਉਸਦੇ ਹੋਰ 14 ਸਾਥੀਆਂ ਜਿਸ ਵਿੱਚ ਸਾਹਿਬ ਸਿੰਘ ਪੁੱਤਰ ਮਾਨ ਸਿੰਘ ਵਾਸੀ ਹਰਚੋਵਾਲ, ਹਰਜੀਤ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਬਸਰਾਵਾਂ, ਹਰਪਿੰਦਰ ਸਿੰਘ  ਪੁੱਤਰ ਬਲਦੇਵ ਸਿੰਘ ਵਾਸੀ ਰਸੂਲਪੁਰ, ਨਿਰਮਲ ਸਿੰਘ ਪੁੱਤਰ ਦਲੀਪ ਸਿੰਘ, ਵਾਸੀ ਤਲਵੰਡੀ ਡੋਗਰਾਂ, ਪ੍ਰਗਟ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਬਸਰਾਵਾਂ, ਅਵਤਾਰ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਕੋਟ ਖਹਿਰਾ, ਨਿਰਮਲ ਸਿੰਘ ਪੱਤੁਰ ਸੁਰਜੀਤ ਸਿੰਘ ਵਾਸੀ ਬਸਰਾਵਾਂ, ਗੁਲਜ਼ਾਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਵਡਾਲੀ ਡੋਗਰਾਂ, ਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਤਲਵੰਡੀ ਝੂੰਘਲਾਂ, ਸੁਖਜਿੰਦਰ ਸਿੰਘ ਸੁੱਖਾ ਪੁੱਤਰ ਕਸ਼ਮੀਰ ਸਿੰਘ, ਵਾਸੀ ਸੇਖਵਾਂ, ਸੁਖਦੇਵ ਸਿੰਘ ਪੁੱਤਰ ਭਜਨ ਸਿੰਘ ਵਾਸੀ ਲੱਲਾ, ਜਗਰੂਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੋਣੇ, ਜੁਗਰਾਜ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬਸਰਾਵਾਂ, ਬਲਵਿੰਦਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਦੜੇਵਾਲੀ, ਆਦਿ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।  ਇੰਨਾ ਖਿਲਾਫ ਪੁਲਿਸ ਥਾਣਾ ਬਿਆਸ ਵਿੱਚ ਮੁਕੱਦਮਾ ਨੰਬਰ 185 ਮਿਤੀ 6-7-2020 ਜੇਰੇ ਧਾਰਾ 307,148,149 ,458,353,186, 447,511,188, 269 ਅਤੇ 25,27 ਆਰਮੀ ਐਕਟ, ਵਗੈਰਾ ਤਹਿਤ ਦਰਜ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ