Wednesday, August 05, 2020 ePaper Magazine
BREAKING NEWS
ਫਿਰੋਜ਼ਪੁਰ 'ਚ 20 ‘ਤੇ ਮੁਕਤਸਰ ਸਾਹਿਬ ਤੋਂ 12 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀਵੱਖ ਵੱਖ ਨਜ਼ਾਇਜ਼ ਸ਼ਰਾਬ ਦੀਆਂ 54 ਪੇਟੀਆਂ ਸਣੇ ਮੁਲਜ਼ਮ ਗ੍ਰਿਫਤਾਰਨਵਾਂਸ਼ਹਿਰ ਡੀਸੀ ਨੇ ਪਰਾਲੀ ਵਾਲੀਆਂ ਮਸ਼ੀਨਾਂ ਸਬਸਿਡੀ 'ਤੇ ਲੈਣ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਸ਼ਹਿਰ ਸੰਗਰੂਰ ਦੇ ਵਿਕਾਸ ਲਈ 9 ਕਰੋੜ ਰੁਪਏ ਤੋਂ ਵਧੇਰੇ ਦੇ ਕੰਮ ਪ੍ਰਵਾਨਜਲੰਧਰ 'ਚ ਚੜ੍ਹਦੀ ਸਵੇਰ ਕੋਰੋਨਾ ਕਾਰਨ ਤਿੰਨ ਮਰੀਜ਼ਾਂ ਦੀ ਗਈ ਜਾਨ, 53 ਮਿਲੇ ਨਵੇਂ ਕੇਸ40 ਸਾਲਾ ਨੌਜਵਾਨ ਦੀ ਖੇਤਾਂ 'ਚ ਮਿਲੀ ਲਾਸ਼, ਹੱਤਿਆ ਦਾ ਸ਼ੱਕਸੰਗਰੂਰ 'ਚ ਕੋਰੋਨਾ ਕਾਰਨ 31ਵੀਂ ਮੌਤ, 66 ਸਾਲਾ ਮਹਿਲਾ ਨੇ ਤੋੜਿਆ ਦਮਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 19 ਲੱਖ ਦੇ ਪਾਰਸੁਪਰੀਮ ਕੋਰਟ ਨੇ ਮੁੰਬਈ ਪੁਲਿਸ ਕੋਲੋਂ ਸੁਸ਼ਾਂਤ ਸਿੰਘ ਖੁਦਕੁਸ਼ੀ ਮਾਮਲੇ ਦੀ ਮੰਗੀ ਜਾਂਚ ਰਿਪੋਰਟਦਿੱਲੀ 'ਚ ਕੋਰੋਨਾ ਦੇ 674 ਨਵੇਂ ਮਾਮਲੇ, 12 ਦੀ ਮੌਤ

ਪੰਜਾਬ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     

July 07, 2020 09:51 PM

ਫਿਰੋਜ਼ਪੁਰ/ਮਮਦੋਟ, 7 ਜੁਲਾਈ (ਅਸ਼ੋਕ ਭਾਰਦਵਾਜ, ਸੁਖਦੀਪ ਸੰਧੂ) : ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਮੰਗਲਵਾਰ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਖੁਦ ਦੌਰਾ ਕਰਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਲਗਭਗ 33 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ।ਚੈੱਕ ਵੰਡ ਸਮਾਗਮ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਹੋਣ ਦੇ ਬਾਵਜੂਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗਰਾਂਟ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪਿੰਡ ਵਿਕਾਸ ਕਾਰਜਾਂ ਦੀ ਸਹੂਲਤ ਤੋਂ ਵਾਂਝਾ ਨਾ ਰਹੇ । ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਜਿਵੇਂ ਕਿ ਮੇਘਾ ਰਾਏ ਉਤਾੜ ਦੀ ਪੰਚਾਇਤ ਨੂੰ ਲਗਭਗ 7 ਲੱਖ 50 ਹਜ਼ਾਰ ਰੁਪਏ, ਮੇਘਾ ਪੰਜ ਗਰਾਈ ਹਿਠਾੜ ਦੀ ਪੰਚਾਇਤ ਨੂੰ 6 ਲੱਖ 11 ਹਜ਼ਾਰ 993 ਰੁਪਏ, ਪੰਜੇ ਕੇ ਉਤਾੜ ਦੀ ਪੰਚਾਇਤ ਨੂੰ ਲਗਭਗ 15 ਲੱਖ 789 ਅਤੇ ਰਾਣਾ ਪੰਜ ਗਰਾਈ ਦੀ ਪੰਚਾਇਤ ਨੂੰ 4 ਲੱਖ 10 ਹਜ਼ਾਰ 158 ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ ਗਏ । ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਦੇ ਵਿਕਾਸ ਕੰਮਾਂ ਜਿਵੇਂ ਕਿ ਸੜਕਾਂ, ਇੰਟਰਲੋਕਿੰਗ ਟਾਈਲਾਂ, ਜਿੰਮਾਂ, ਪਾਰਕਾਂ ਆਦਿ ਕੰਮਾਂ ਉਤੇ ਖਰਚ ਕੀਤੀ ਜਾਵੇਗੀ ਅਤੇ ਕੰਮ ਚੱਲਣ ਤੇ ਹੋਰ ਰਾਸ਼ੀ ਵੀ ਜਾਰੀ ਕੀਤੀ ਜਾਵੇਗੀ । ਉਨ੍ਹਾਂ ਮੇਘਾ ਰਾਏ ਉਤਾੜ ਦੀ ਪੰਚਾਇਤ ਨੂੰ ਕਿਹਾ ਕਿ ਜਲਦੀ ਹੀ ਪਿੰਡ ਵਿੱਚ ਕਮਿਊਨਿਟੀ ਹਾਲ ਵੀ ਬਣਾਇਆ ਜਾਵੇਗਾ । ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਇਹ ਰਾਸ਼ੀ ਮਨਰੇਗਾ ਨਾਲ ਕਨਵਰਜ਼ ਕਰਕੇ ਖਰਚ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀ ਦਿੱਖ ਪ੍ਰਦਾਨ ਕਰਨ ਲਈ ਉਨ੍ਹਾਂ ਵੱਲੋਂ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਪਿੰਡ ਵਿੱਚ ਜ਼ਰੂਰਤਮੰਦਾਂ ਲਈ ਘਰ ਬਣਵਾਉਣ ਦਾ ਕੰਮ ਵੀ ਲਗਾਤਾਰ ਜਾਰੀ ਹੈ ਤੇ ਇਸੇ ਲੜੀ ਤਹਿਤ ਕਈ ਪਿੰਡਾਂ ਵਿੱਚ ਘਰ ਬਣ ਚੁੱਕੇ ਹਨ ਤੇ ਹੋਰ ਘਰ ਬਣਵਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਅਮ੍ਰਿਤਪਾਲ ਸਿੰਘ,ਦਵਿੰਦਰ ਜੰਗ, ਵੇਦ ਪ੍ਰਕਾਸ਼ ਚੇਅਰਮੈਨ, ਸਿਮਰਨ ਭੰਡਾਰੀ, ਵਿੱਕੀ ਸਿੱਧੂ, ਗੁਰਦੀਪ ਸਿੰਘ ਢਿੱਲੋ, ਭੀਮ ਕੰਬੋਜ, ਸਿਮਰਨ ਭੰਡਾਰੀ, ਰਵੀ ਦੱਤ ਚਾਵਲਾ, ਦੇਸ ਰਾਜ ਸਰਪੰਚ, ਬਗੀਚਾ ਬੋਹੜੀਆਂ ਅਤੇ ਦਲੀਪ ਸਿੰਘ ਸੰਧੂ ਸਮੇਤ ਪਿੰਡਾਂ ਦੇ ਸਰਪੰਚ/ਪੰਚ ਆਦਿ ਹਾਜ਼ਰ ਸਨ ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ