Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਪੰਜਾਬ

ਸਮਾਰਟ ਫੋਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਖਾਤਰ ਵਧੀਆ ਨਤੀਜਿਆਂ ਲਈ ਸਮਰੱਥ ਹੋਣਗੇ : ਸੋਨੀ

December 19, 2020 12:03 PM

- ਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੂਜੇ ਪੜਾਅ ਤਹਿਤ 7600 ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ

ਅੰਮ੍ਰਿਤਸਰ/ਜੋਗਿੰਦਰ ਪਾਲ ਸਿੰਘ ਕੁੰਦਰਾ/18 ਦਸੰਬਰ : ਪੰਜਾਬ ਸਰਕਾਰ ਵਲੋਂ ‘ਸਮਾਰਟ ਕੁਨੈਕਟ’ ਯੋਜਨਾ ਤਹਿਤ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜ਼ਿਲੇ ਅੰਦਰ 43 ਵੱਖ ਵੱਖ ਸਕੂਲਾਂ ਦੇ ਕੁੱਲ 7600 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਸਬੰਧੀ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਜਿਲਾ ਪੱਧਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਵਿਖੇ ਸਮਾਰਟ ਫੋਨ ਵੰਡਣ ਦੇ ਸਮਾਗਮ ਦੀ ਸ਼ੁਰੂਆਤ ਕੀਤੀ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਵਿੱਚ ਵਰਚੁਅਲ ਤਰੀਕੇ ਨਾਲ ਭਾਗ ਲਿਆ।
ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਪੰਜਾਬ ਸਰਕਾਰ ਵੱਲੋਂ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿਦਿਆ ਹਾਸਲ ਕਰਨ ਵਿੱਚ ਸੋਖ ਪ੍ਰਦਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਵੰਡੇ ਗਏ ਹਨ ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਣਨਗੇ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਤਹਿਤ 50,000 ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਗਏ ਹਨ ਅਤੇ ਦੂਜੇ ਪੜਾਅ ਵਿੱਚ 12ਵੀਂ ਜਮਾਤ ਦੇ 80,000 ਹੋਰ ਵਿਦਿਆਰੀਥਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾ ਰਹੇ ਹਨ।
ਸ੍ਰੀ ਸੋਨੀ ਨੇ ਦੱਸਿਆ ਕਿ ਜਿਲੇ ਦੇ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਆਧੁਨਿਕ ਸਹੂਲਤਾਂ ਸਦਕਾ ਜਿਲੇ ਦੇ ਸਾਰੇ 419 ਸਕੂਲ ਸਮਾਰਟ ਬਣ ਚੁੱਕੇ ਹਨ ਅਤੇ ਇਸੇ ਹੀ ਕੜੀ ਤਹਿਤ ਸਰਕਾਰੀ ਸਕੂਲਾਂ ਨੂੰ ਸਮਾਰਟ ਰੰਗਤ ਦੇਣ ਲਈ ਜਿਲੇ ਦੇ ਵੱਖ ਵੱਖ ਸਕੂਲਾਂ ਨੂੰ ਹੁਣ ਤੱਕ ਪ੍ਰਾਜੈਕਟਰ ਪ੍ਰਦਾਨ ਕਰਨ ਤੋਂ ਇਲਾਵਾ ਸਮਾਰਟ ਕਲਾਸ ਰੂਮ ਬਣਾਉਣ ਲਈ ਵੱਡੇ ਪੱਧਰ ਤੇ ਗ੍ਰਾਂਟਾ ਜਾਰੀ ਕੀਤੀਆਂ ਗਈਆਂ ਹਨ। ਸਮਾਰਟ ਫੋਨ ਪ੍ਰਾਪਤ ਕਰਨ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ 12ਵੀਂ ਜਮਾਤ ਦੀ ਵਿਦਿਆਰਥਣ ਦਿਵਿਆ ਨੇ ਕਿਹਾ ਕਿ ਉਸ ਨੂੰ ਕਰੋਨਾ ਸੰਕਟ ਦੌਰਾਨ ਆਨ ਲਾਈਨ ਪੜਾਈ ਕਰਨ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿ ਊਨਾਂ ਦੇ ਪਰਿਵਾਰ ਕੋਲ ਇਕ ਹੀ ਫੋਨ ਹੋਣ ਕਾਰਨ ਕਈ ਵਾਰ ਆਨਲਾਈਨ ਸਿਖਿਅਆ ਤੋਂ ਵਾਂਝਾ ਹੋਣਾ ਪੈਂਦਾ ਸੀ ਜਾਂ ਫਿਰ ਸ਼ਾਮ ਤੱਕ ਉਡੀਕ ਕਰਨੀ ਪੈਂਦੀ ਸੀ। ਵਿਦਿਆਰਥਣ ਦਿਵਿਆ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਪੰਜਾਬ ਸਰਕਾਰ ਨੇ ਉਸ ਨੂੰ ਸਮਾਰਟ ਸਕੂਲ ਪ੍ਰਾਦਨ ਕਰਕੇ ਸਲਾਨਾ ਇਮਤਿਹਾਨ ਨੇੜੇ ਆਊਣ ਸਮੇਂ ਬੇਹਤਰ ਪੜਾਈ ਕਰਨ ਦਾ ਰਸਤਾ ਖੋਲ ਦਿੱਤਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਐਸ:ਡੀ:ਐਮ ਸ੍ਰੀ ਵਿਕਾਸ ਹੀਰਾ, ਏ:ਡੀ:ਸੀ:ਪੀ ਹਰਜੀਤ ਸਿੰਘ ਧਾਲੀਵਾਲ, ਡਿਪਟੀ ਮੇਅਰ ਸ੍ਰੀ ਯੂਨਿਸ ਕੁਮਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਅਰੁਣ ਪੱਪਲ, ਜਿਲਾ ਸਿਖਿਆ ਅਫਸਰ ਸ੍ਰੀ ਸਤਿੰਦਬੀਰ ਸਿੰਘ, ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾ, ਨੋਡਲ ਅਫਸਰ ਆਦਰਸ਼ ਸ਼ਰਮਾ, ਸਕੂਲ ਦੀ ਪ੍ਰਿੰਸੀਪਲ ਲਕਸ਼ਮੀ ਦੇਵੀ, ਸ੍ਰੀ ਪਮਰਜੀਤ ਸਿੰਘ ਚੋਪੜਾ, ਸ੍ਰੀ ਰਵੀਕਾਂਤ, ਸ੍ਰੀ ਵਰਦਾਨ ਭਗਤ, ਸ੍ਰੀ ਅਮਰਨਾਥ ਭਗਤ, ਸਰਪੰਚ ਪਰਮਿੰਦਰ ਸਿੰਘ ਤੋਂ ਇਾਲਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੰਡੇ ਮਾਰਕੀਟ 'ਚ ਜਾਣ ਤੋਂ ਪਹਿਲਾਂ ਮਾਸਕ ਜ਼ਰੂਰ ਪਾਓ, ਵਰਨਾ ਅੰਦਰ ਵੜਨ ਨਹੀਂ ਦੇਵੇਗੀ ਜਲੰਧਰ ਪੁਲਿਸ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ

ਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰ

ਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀ

ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸ

ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ

21 ਮਾਰਚ ਨੂੰ ਕਿਸਾਨ ਮਹਾਂ ਸਮੇਲਨ ਬਾਘਾ ਪੁਰਾਣਾ ਵਿਖੇ, ਕੇਜਰੀਵਾਲ ਪਹੁੰਚਣਗੇ: ਅਮਰਜੀਤ ਸੰਦੋਅ

ਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤ

ਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡ