Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਪੰਜਾਬ

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ 11660 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

December 19, 2020 12:28 PM

ਲੁਧਿਆਣਾ, 18 ਦਸੰਬਰ (ਦੀਪਕ ਪਾਂਡੇ /ਜਸਪ੍ਰੀਤ ਸਿੰਘ) : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟਫੋਨ ਸੌਂਪਦਿਆਂ ਜ਼ਿਲ੍ਹੇ ਵਿੱਚ ਂਪੰਜਾਬ ਸਮਾਰਟ ਕਨੈਕਟ ਸਕੀਮਂ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।
ਕੈਬਨਿਟ ਮੰਤਰੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜ਼ਿਨ੍ਹਾਂ ਨੇ ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਇਸ ਯੋਜਨਾ ਦੀ ਸ਼ੁਰੂਆਤ ਕੀਤੀ, ਨਾਲ ਵੀਡੀਓ ਕਾਨਫਰੰਸ ਜ਼ਰੀਏ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡੇ। ਇਸ ਉਦਘਾਟਨ ਮੌਕੇ ਵਿਧਾਇਕ ਪੂਰਬੀ ਸ੍ਰੀ ਸੰਜੇ ਤਲਵਾੜ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ.ਯਾਦਵਿੰਦਰ ਸਿੰਘ ਜੰਡਿਆਲੀ, ਪੰਜਾਬ ਮਾਧਿਅਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਸੁਬਰਾਮਣੀਅਮ, ਸੀਨੀਅਰ ਕਾਂਗਰਸ ਆਗੂ ਸ੍ਰੀ ਅਸ਼ਵਨੀ ਸ਼ਰਮਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਪਰਸਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਨਿਗਮ ਕੌਂਸਲਰ ਮਮਤਾ ਆਸ਼ੂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਬਾਰ੍ਹਵੀਂ ਜਮਾਤ ਦੇ 11660 ਵਿਦਿਆਰਥੀਆਂ ਨੂੰ ਦੂਜੇ ਪੜਾਅ ਵਿੱਚ ਇਸ ਯੋਜਨਾ ਤਹਿਤ ਲਾਭ ਪਹੁੰਚਾਇਆ ਜਾਵੇਗਾ।
ਵਿਦਿਆਰਥੀਆਂ ਨੇ ਸਮਾਰਟਫੋਨਜ਼ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਘਰ ਵਿੱਚ ਆਰਥਿਕ ਤੰਗੀ ਕਾਰਨ ਸਮਾਰਟਫੋਨ ਲੈਣ ਵਿੱਚ ਅਸਮਰੱਥ ਸਨ, ਪਰ ਸਰਕਾਰ ਦੀ ਇਸ ਪਹਿਲਕਦਮੀ ਨੇ ਉਨ੍ਹਾਂ ਦੀ ਸਿਖਿਆ ਪ੍ਰਾਪਤ ਕਰਨ ਦੀ ਇੱਛਾ ਨੂੰ ਨਵਾਂ ਜ਼ੋਰ ਦਿੱਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।

ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆ

32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀ

ਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇ

ਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇ

ਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਜਲੰਧਰ : ਸੋਢਲ ਇਲਾਕੇ 'ਚ ਚੱਲੀ ਗੋਲੀ, ਨੌਜਵਾਨ ਦੀ ਮੌਤ