Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਪੰਜਾਬ

ਮੁੱਖ ਮੰਤਰੀ ਵੱਲੋਂ 40 ਸਕੂਲਾਂ ਨੂੰ ਪ੍ਰਦਾਨ ਕੀਤੇ 877 ਟੈਬਲੇਟ

December 23, 2020 12:34 PM

ਸ੍ਰੀ ਮੁਕਤਸਰ ਸਾਹਿਬ/22 ਦਸੰਬਰ/ਕੇ.ਐਲ. ਮੁਕਸਰੀ: ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਡਿਜ਼ੀਟਲ ਸਹੂਲਤਾਂ ਦੀ ਲੜੀ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ 22 ਸਕੂਲਾਂ ਨੂੰ 877 ਟੈਬਲਟ ਪ੍ਰਦਾਨ ਕੀਤੇ ਹਨ। ਜਿਸ ਤਹਿਤ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ/ਹਾਈ ਸਕੂਲ/ ਨੂੰ ਵੀ 40 ਟੈਬਲਟ ਦਿੱਤੇ ਗਏ ਹਨ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਮਲਕੀਤ ਸਿੰਘ ਖੋਸਾ ਨੇ ਦੱਸਿਆ ਕਿ ਟੈਬਲਟ ਵੰਡਣ ਦੀ ਸ਼ੁਰੂਆਤ ਬੀਤੇ ਦਿਨੀ ਮੁੱਖ ਮੰਤਰੀ ਵੱਲੋਂ ਰਾਜ ਪੱਧਰੀ ਸਮਾਗਮ ’ਚ ਕੀਤੀ ਗਈ ਸੀ ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆ ਮਲੋਟ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਸਕੂਲ ਨੂੰ ਦਿੱਤੇ ਜਾਣ ਵਾਲੇ ਟੈਬਲਟ ਵੀ ਵਿਭਾਗ ਰਾਹੀਂ 40 ਸਕੂਲ ਨੂੰ ਪ੍ਰਦਾਨ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਦੀ ਵਿਭਾਗ ਵੱਲੋਂ ਚੋਣ ਕੀਤੀ ਗਈ ਸੀ ਜਿਸ ਤਹਿਤ ਉਨ੍ਹਾਂ ਦੇ ਜਿਲ੍ਹੇ ਦੇ ਸਕੂਲ ਦੀ ਚੋਣ ਹੋਈ ਸੀ। ਉੱਪ ਜਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀ ਆਧੁਨਿਕ ਤਕਨੀਕਾਂ ਨਾਲ ਸਿੱਖਿਆ ਦਿੱਤੀ ਜਾਂਦੀ ਹੈ। ਇਸੇ ਤਹਿਤ ਹੀ ਟੈਬਲਟ ਮਿਲਣ ਨਾਲ ਵਿਦਿਆਰਥੀਆਂ ਨੂੰ ਅਸਾਨ ਤੇ ਤਾਜਾ-ਤਾਰੀਨ ਵਿੱਦਿਅਕ ਸਮੱਗਰੀ ਤੇ ਵਿਧੀਆਂ ਨਾਲ ਪੜ੍ਹਨ ਦਾ ਮੌਕਾ ਮਿਲੇਗਾ। ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ‘ਚ ਟੈਬਲਟ ਦੀ ਸਹੂਲਤ ਹੋਣ ਨਾਲ ਵਿਦਿਆਰਥੀਆਂ ਨੂੰ ਗਣਿਤ ਵਿਸ਼ਾ ਪੜ੍ਹਨ ‘ਚ ਰੁਚੀ ਵੀ ਵਧੇਗੀ ਅਤੇ ਸਰਲ ਵਿਧੀਆਂ ਨਾਲ ਵਿਦਿਆਰਥੀ ਗਣਿਤ ਵਿਸ਼ੇ ‘ਚ ਜਲਦੀ ਮੁਹਾਰਤ ਹਾਸਲ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਵਿਸ਼ਵਾਸ਼ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਸਕੂਲ ਦੀਆਂ ਗਣਿਤ ਅਧਿਆਪਕ ਆਪਣੇ ਵਿਸ਼ੇ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਪੜ੍ਹਾਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀ

ਨੇਵੀ ਵਿਚ ਟ੍ਰੇਡਸਮੈਨ ਮੇਟ ਦੀਆਂ ਅਸਾਮੀਆਂ ਲਈ 7 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ

400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆ

ਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕ

ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ 10 ਅਪ੍ਰੈਲ ਨੂੰ

ਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲ

ਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ