ਲੁਧਿਆਣਾ/23 ਦਸੰਬਰ/ਦੀਪਕ ਪਾਂਡੇ : ਪੋਸਟ ਗਰੈਜੂਏਟ ਵਿਭਾਗ ਅਤੇ ਖੋਜ ਕੇਂਦਰ ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਦੇ ਐਮ ਏ ਹਿੰਦੀ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਘੋਸ਼ਿਤ ਨਤੀਜਿਆਂ ਵਿੱਚ ਆਪਣਾ ਉੱਤਮ ਸਥਾਨ ਸੁਨਿਸ਼ਚਿਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਯੂਨੀਵਰਸਿਟੀ ਵਲੋਂ ਜਾਰੀ ਸੂਚੀ ਅਨੁਸਾਰ ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾਦੇ ਹਿੰਦੀ ਵਿਭਾਗ ਦੀ ਯਾਚਨਾ ਸ਼ਰਮਾ ਨੇ 85:87% ਅੰਕ ਪ੍ਰਾਪਤ ਕੀਤੇ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਆਪਣਾ ਪਹਿਲਾ ਸਥਾਨ ਸੁਨਿਸ਼ਚਿਤ ਕੀਤਾ।ਇਸੇ ਤਰ੍ਹਾਂ ਰਿੰਕੂ ਕੁਮਾਰੀ 84:18% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਆਪਣਾ ਦੂਜਾ ਸਥਾਨ ਸੁਨਿਸ਼ਚਿਤ ਕੀਤਾ।ਰਜਤ ਸੇਠੀ ਨੇ82:31% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਆਪਣਾ ਤੀਸਰਾ ਸਥਾਨ ਸੁਨਿਸ਼ਚਿਤ ਕੀਤਾ। ਹਿੰਦੀ ਵਿਭਾਗ ਅਤੇ ਖੋਜ ਕੇਂਦਰ ਦੇ ਇਸ ਨਤੀਜੇ ਨਾਲ ਪੂਰੇ ਕਾਲਜ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ । ਕਾਲਜ ਪਿ੍ਰੰਸੀਪਲ ਡਾ ਧਰਮ ਸਿੰਘ ਸੰਧੂ ਨੇ ਇਸ ਸ਼ਾਨਦਾਰ ਨਤੀਜਿਆਂ ਲਈ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਕਾਮਨਾ ਕੀਤੀ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਤਾ ਪਿਤਾ ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਕੇਵਲ ਵਿਭਾਗ ਦਾ ਹੀ ਨਹੀ ਸਗੋ ਆਪਣੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ । ਹਿੰਦੀ ਵਿਭਾਗ ਦੇ ਮੁਖੀ ਡਾ ਅਸ਼ਵਨੀ ਕੁਮਾਰ ਭੱਲਾ ਨੇ ਆਪਣੇ ਵਿਸ਼ੇਸ਼ ਸੰਬੋਧਨ ਕੀਤਾ। ਇਸ ਮੌਕੇ ਤੇ ਡਾ ਮੁਕੇਸ਼ ਅਰੋੜਾ ਸੈਨੇਟ ਮੈਂਬਰ ਪੰਜਾਬ ਯੂਨੀਵਰਸਿਟੀ ਨੇ ਵਿਸ਼ੇਸ਼ ਵਧਾਈ ਦਿੱਤੀ। ਡਾ ਸੌਰਵ ਕੁਮਾਰ ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਯਤਨਾਂ ਸਦਕਾ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਕਾਮਨਾ ਕੀਤੀ।ਇਸ ਮੋਕੇ ਵਿਭਾਗ ਦੇ ਅਧਿਆਪਕਾਂ ਡਾ ਮੋਨਿਕਾ ਜੈਨ,ਡਾ ਸੌਰਵ , ਪ੍ਰੋਫੈਸਰ ਸੋਨਦੀਪ, ਪ੍ਰੋ ਇੰਦਰਜੀਤ ਨੇ ਵਿਦਿਆਰਥੀਆਂ ਦੀ ਵਿਸ਼ੇਸ਼ ਤੌਰ ਤੇ ਸਰਾਹਨਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਿਦਿਆਰਥੀਆਂ ’ਤੇ ਮਾਣ ਹੈ।