Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਪੰਜਾਬ

ਮੇਰਾ ਮਾਸਕ ਤੁਹਾਨੂੰ ਬਚਾਏਗਾ ਅਤੇ ਤੁਹਾਡਾ ਮਾਸਕ ਮੈਂਨੂੰ ਬਚਾਏਗਾ : ਆਸ਼ਿਕਾ ਜੈਨ

July 11, 2020 05:42 PM
ਮਿਸ਼ਨ ਫਤਿਹ 'ਚ ਅਧਿਆਪਕ 'ਤੇ ਵਿਦਿਆਰਥੀ ਪਾ ਰਹੇ ਨੇ ਵੱਧ-ਚੜ ਕੇ ਹਿੱਸਾ 
ਮੁਹਾਲੀ, 11 ਜੁਲਾਈ (ਏਜੰਸੀ) :  ਮਿਸ਼ਨ ਫਤਿਹ ਮੁਹਿੰਮ ਤਹਿਤ ਜਿਥੇ ਸਿਹਤ ਕਰਮੀ, ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਐਨਜੀਓ ਸਹਿਯੋਗ ਦੇ ਰਹੇ ਹਨ, ਉਥੇ ਹੀ ਜ਼ਿਲ੍ਹੇ ਦੇ ਅਧਿਆਪਕ ਅਤੇ ਵਿਦਿਆਰਥੀ ਮਿਸ਼ਨ ਫਤਿਹ ਵਿਚ ਵੱਧ-ਚੜ੍ਹ ਕੇ ਹਿੱਸਾ ਪਾ ਰਹੇ ਹਨ। ਇਹ ਗੱਲ ਏਡੀਸੀ ਆਸ਼ਿਕਾ ਜੈਨ ਨੇ ਕਹੀ। ਉਹਨਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਆਨਲਾਈਨ ਕਲਾਸਾਂ ਰਾਹੀਂ ਬੱਚਿਆਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਬੱਚੇ ਨਾ ਸਿਰਫ ਆਪ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਕਰ ਰਹੇ ਹਨ ਸਗੋਂ ਲੋਕਾਂ ਨੂੰ ਕਰੋਨਾ ਦੇ ਸੰਕਟ ਤੋਂ ਬਚਾਉਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਜਾਣਕਾਰੀ ਅੱਗੇ ਫੈਲਾ ਰਹੇ ਹਨ। ਇੰਨਾ ਹੀ ਨਹੀਂ ਬਹੁਤ ਸਾਰੇ ਵਿਦਿਆਰਥੀ ਵਲੰਟੀਅਰਾਂ ਵਜੋਂ ਇਹ ਸੁਨੇਹਾ ਘਰ-ਘਰ ਪਹੁੰਚਾ ਰਹੇ ਹਨ। ਉਹਨਾਂ ਵੱਲੋਂ ਲੋੜਵੰਦਾਂ ਨੂੰ ਮਾਸਕ ਵੰਡੇ ਜਾ ਰਹੇ ਹਨ ਅਤੇ “ਮੇਰਾ ਮਾਸਕ ਤੁਹਾਨੂੰ ਬਚਾਏਗਾ ਅਤੇ ਤੁਹਾਡਾ ਮਾਸਕ ਮੈਂਨੂੰ ਬਚਾਏਗਾ” ਦੇ ਨਾਅਰੇ ਹੇਠ ਲੋਕਾਂ ਨੂੰ ਮਾਸਕ ਦੀ ਅਹਿਮੀਅਤ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕ ਇਸ ਤੋਂ ਪ੍ਰੇਰਣਾ ਲੈਣ ਕਿ ਮਾਸਕ ਲਾਜ਼ਮੀ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਹਰੇਕ ਨਾਗਰਿਕ ਦਾ ਫ਼ਰਜ ਬਣਦਾ ਹੈ ਕਿ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਕੋਰੋਨਾ ਦੀ ਐਡਵਾਈਜ਼ਰੀਆਂ ਬਾਰੇ ਜਾਗਰੂਕ ਕਰੇ। ਉਨਾਂ ਕਿਹਾ ਕਿ ਜਾਗਰੂਕ ਸਮਾਜ ਹਰੇਕ ਵੱਡੀ ਤੋਂ ਵੱਡੀ ਤੋਂ ਲੜਾਈ ਤੇ ਫਤਿਹ ਹਾਸਿਲ ਕਰ ਸਕਦਾ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ