Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਸਿਹਤ

ਕੋਵਿਡ-19 ਦੇ ਇਲਾਜ ਲਈ 'ਆਈਟੋਲੀਜ਼ੁਮੈਬ' ਵੈਕਸੀਨ ਨੂੰ ਮਿਲੀ ਮਨਜ਼ੂਰੀ  

July 11, 2020 08:28 PM

ਏਜੰਸੀਆਂ
ਨਵੀਂ ਦਿੱਲੀ, 11 ਜੁਲਾਈ : ਭਾਰਤ ਦੇ ਔਸ਼ਧੀ ਕੰਟਰੋਲਰ ਨੇ ਚਮੜੀ ਰੋਗ ਦੇ ਇਲਾਜ ਵਿਚ ਕੰਮ ਆਉਣ ਵਾਲੇ 'ਆਈਟੋਲੀਜ਼ੁਮੈਬ' ਟੀਕੇ ਦਾ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ 'ਚ ਸੀਮਤ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ । ਇਸ ਟੀਕੇ ਦਾ ਇਸਤੇਮਾਲ ਕੋਵਿਡ-19 ਦੇ ਉਨ੍ਹਾਂ ਮਰੀਜ਼ਾਂ ਲਈ ਕੀਤਾ ਜਾ ਸਕੇਗਾ, ਜਿਨ੍ਹਾਂ ਨੂੰ ਸਾਹ ਲੈਣ ਵਿਚ ਮੱਧ ਅਤੇ ਗੰਭੀਰ ਪੱਧਰ ਦੀ ਮੁਸ਼ਕਲ ਪੇਸ਼ ਆਉਂਦੀ ਹੋਵੇ । ਕੋਵਿਡ-19 ਮਰੀਜ਼ਾਂ ਦੇ ਇਲਾਜ ਦੀ ਮੈਡੀਕਲ ਜ਼ਰੂਰਤਾਂ 'ਤੇ ਵਿਚਾਰ ਕਰਦੇ ਹੋਏ ਭਾਰਤ ਦੇ ਔਸ਼ਧੀ ਕੰਟਰੋਲਰ ਜਨਰਲ ਡਾ. ਵੀ. ਜੀ. ਸੋਮਾਨੀ ਨੇ ਕੋਰੋਨਾ ਵਾਇਰਸ ਕਾਰਨ ਸਰੀਰ ਦੇ ਅੰਗਾਂ ਨੂੰ ਆਕਸੀਜਨ ਨਾ ਮਿਲਣ ਦੀ ਗੰਭੀਰ ਸਥਿਤੀ ਦੇ ਇਲਾਜ ਵਿਚ ਐਮਰਜੈਂਸੀ ਸਥਿਤ ਵਿਚ ਮੋਨੋਕਲੋਨਲ ਐਂਟੀਬੌਡੀ ਇੰਜੈਕਸ਼ਨ 'ਆਈਟੋਲੀਜ਼ੁਮੈਬ' ਦੇ ਸੀਮਤ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ । ਇਸ ਸਬੰਧ ਵਿਚ ਇਕ ਅਧਿਕਾਰੀ ਦੱਸਿਆ ਕਿ ਏਮਜ਼ ਸਮੇਤ ਹੋਰ ਹਸਪਤਾਲਾਂ ਦੇ ਸਾਹ ਰੋਗ ਮਾਹਰਾਂ, ਔਸ਼ਧੀ ਵਿਗਿਆਨੀਆਂ ਅਤੇ ਦਵਾਈ ਮਾਹਰਾਂ ਦੀ ਕਮੇਟੀ ਵਲੋਂ ਭਾਰਤ ਵਿਚ ਕੋਵਿਡ-19 ਮਰੀਜ਼ਾਂ 'ਤੇ ਮੈਡੀਕਲ ਪਰੀਖਣ ਦੇ ਤਸੱਲੀਬਖ਼ਸ਼ ਪਾਏ ਜਾਣ ਮਗਰੋਂ ਇਸ ਟੀਕੇ ਦੇ ਇਸਤੇਮਾਲ ਨੂੰ ਮਨਜ਼ੂਰੀ ਦਿੱਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਚਮੜੀ ਰੋਗ ਦੇ ਇਲਾਜ ਲਈ ਬਾਇਓਕੌਨ ਕੰਪਨੀ ਦੀ ਇਹ ਪਹਿਲਾਂ ਤੋਂ ਹੀ ਮਨਜ਼ੂਰ ਦਵਾਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦੇ ਇਸਤੇਮਾਲ ਤੋਂ ਪਹਿਲਾਂ ਹਰ ਮਰੀਜ਼ ਦੀ ਲਿਖਤੀ 'ਚ ਸਹਿਤਮੀ ਜ਼ਰੂਰੀ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤ

ਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇ

ਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਸਾਢੇ 17 ਲੱਖ ਦੇ ਪਾਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਪਾਜ਼ੇਟਿਵ

ਕੋਰੋਨਾ ਦੇ ਨਾਲ ਅਧਿਆਪਕ ਦੀ ਮੌਤ

ਕੋਰੋਨਾ : ਦੇਸ਼ 'ਚ ਮਰੀਜ਼ਾਂ ਦੀ ਗਿਣਤੀ 17 ਲੱਖ ਦੇ ਨੇੜੇ

ਪੰਜਾਬ 'ਚ ਅੱਜ ਕੋਰੋਨਾ ਹੋਇਆ 16 ਹਜ਼ਾਰ ਤੋਂ ਪਾਰ, 16 ਮੌਤਾਂ 'ਤੇ 665 ਨਵੇਂ ਕੇਸ

ਸਿਹਤ ਮੰਤਰੀ ਨੇ ਲੁਧਿਆਣਾ 'ਤੇ ਪ੍ਰਾਇਮਰੀ ਸਿਹਤ ਕੇਂਦਰ ਬਰਨਾਲਾ ਜੱਚਾ-ਬੱਚਾ ਸਿਹਤ ਸੰਭਾਲ ਦਾ ਰੱਖਿਆ ਨੀਂਹ ਪੱਥਰ

ਭਾਰਤ 'ਚ ਕੋਰੋਨਾ ਨਾਲ ਹੋਣ ਵਾਲੀ ਮੌਤ ਦੀ ਦਰ ਦੁਨੀਆ 'ਚ ਸਭ ਤੋਂ ਘੱਟ : ਡਾ. ਹਰਸ਼ਵਰਧਨ