Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਪੰਜਾਬ

ਜਗਰਾਉ ਦੇ ਏਡੀਸੀ ਕੋਰੋਨਾ ਪਾਜ਼ੇਟਿਵ, ਦਫਤਰ ਕੀਤਾ ਸੀਲ 

July 11, 2020 08:39 PM

ਜਗਰਾਓ/ਹਠੂਰ/11 ਜੁਲਾਈ : ਕੌਸ਼ਲ ਮੱਲ੍ਹਾ : ਕੋਰੋਨਾ ਮਹਾਮਾਰੀ ਪੂਰੀ ਦੁਨੀਆ ਵਿੱਚ ਦਿਨੋ-ਦਿਨ ਵਧਦੀ ਹੀ ਜਾ ਰਹੀ ਹੈ। ਇਸ ਮਹਾਮਾਰੀ ਨੂੰ ਰੋਕਣ ਲਈ ਸਰਕਾਰ ਵੱਲੋ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ, ਪਰ ਇਹ ਬਿਮਾਰੀ ਰੁਕਣ ਦਾ ਨਾਮ ਨਹੀ ਲੈ ਰਹੀ ਤੇ ਆਏ ਦਿਨ ਇਸ ਬਿਮਾਰੀ ਦੇ ਕੇਸ ਵਧਦੇ ਜਾ ਰਹੇ ਹਨ। ਇਸੇ ਤਰ੍ਰਾਂ ਹੀ ਤਹਿਸੀਲ ਜਗਰਾਉ ਦੇ ਏਡੀਸੀ ਨੀਰੂ ਕਤਿਆਲ ਦਾ ਕੋਰੋਨਾ ਟੈਸਟ  ਕੀਤਾ ਗਿਆ, ਟੈਸਟ  ਕਰਨ ਉਪਰੰਤ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ  ਇਲਾਕੇ ਵਿੱਚ ਦਹਿਸਤ ਫੈਲ ਗਈ। ਇਸ ਸਬੰਧੀ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਜਗਰਾਉ ਦੇ ਐਸਐਮਓ ਸੁਖਜੀਵਨ ਕੱਕੜ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ  ਏਡੀਸੀ  ਮੈਡਮ ਨੀਰੂ ਕਤਿਆਲ ਦੇ  ਦਫਤਰ ਵਿੱਚ ਸੈਨੀਟਾਈਜਰ ਕਰਵਾ ਕੇ ਦਫਤਰ ਨੂੰ ਸੀਲ ਕਰ ਦਿੱਤਾ ਹੈ ਤੇ ਇਸ ਦਫਤਰ ਵਿੱਚ ਕੰਮ ਕਰਨ ਵਾਲੇ 8 ਕਰਮਚਾਰੀਆ ਤੋ ਇਲਾਵਾ 7 ਹੋਰ ਵਿਅਕਤੀਆਂ ਦਾ ਕੋਰੋਨਾ  ਟੈਸਟ ਲਈ ਸੈਂਪਲ ਲਏ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ