Tuesday, August 11, 2020 ePaper Magazine
BREAKING NEWS
ਕੈਪਟਨ ਅਮਰਿੰਦਰ ਦੀ ਬਾਜਵਾ ਨੂੰ ਨਸੀਹਤ, ਤੁਹਾਡੀ ਸੁਰੱਖਿਆ ਬਾਰੇ ਫ਼ੈਸਲਾ ਮੈਂ ਲਿਆ, ਜੇ ਕੋਈ ਸ਼ਿਕਾਇਤ ਹੈ ਤਾਂ ਮੈਨੂੰ ਲਿਖੋ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਅਣਗਹਿਲੀ ਦਾ ਨਤੀਜਾ : ਦੂਲੋਭਲਕ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਉਡਾਣ ਸੇਵਾਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਸਿਹਤ

243 ਪੀੜਤਾਂ ਨੇ ਕੋਰੋਨਾ ਵਾਇਰਸ 'ਤੇ ਫ਼ਤਿਹ ਹਾਸਲ ਕੀਤੀ 

July 11, 2020 09:45 PM

ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 48 ਹੋਈ
ਗੁਰਦਾਸਪੁਰ, 11 ਜੁਲਾਈ (ਅਸ਼ਵਨੀ) : ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਨਾਲ ਪੀੜਤ 243 ਵਿਅਕਤੀਆਂ ਨੇ ਕੋਰੋਨਾ 'ਤੇ ਫ਼ਤਿਹ ਹਾਸਲ ਕਰ ਲਈ ਹੈ। ਉਨ ਦੱਸਿਆ ਕਿ 243 ਪੀੜਤਾਂ ਵਿਚੋਂ 209 ਵਿਅਕਤੀ ਠੀਕ ਹੋਏ ਹਨ ਅਤੇ 34 ਪੀੜਤਾਂ ਨੂੰ ਹਸਪਤਾਲ ਵਿਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ ਤੇ ਘਰਾਂ ਵਿਚ ਆਈਸੋਲੇਟ ਕੀਤੇ ਗਏ ਹਨ। ਉਨਾਂ ਅੱਗੇ ਦੱਸਿਆ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ 19547 ਸ਼ੱਕੀ ਮਰੀਜਾਂ ਦੀ ਸੈਂਪਲਿੰਗ ਕੀਤੀ ਗਈ, ਜਿਸ ਵਿਚੋਂ 18868 ਨੈਗਵਿਟ, 300 ਪੋਜਟਿਵ ਅਤੇ 433 ਪੈਂਡਿਗ ਹਨ। ਉਨਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਵਿਖੇ 07, ਬਟਾਲਾ ਵਿਖੇ 15, ਧਾਰੀਵਾਲ ਵਿਖੇ 02, ਤਿੱਬੜੀ ਕੈਂਟ ਵਿਖੇ 01 , ਗੁਰਮਤਿ ਵਿਦਿਆਲਾ ਡੇਰਾ ਬਾਬਾ ਨਾਨਕ ਵਿਖੇ 04, ਬਠਿੰਡਾ ਵਿਖੇ 02, ਫਰੀਦਕੋਟ ਵਿਖੇ 01, ਅੰਮ੍ਰਿਤਸਰ ਵਿਖੇ 02, ਸੀ.ਐਚ ਜਲੰਧਰ ਵਿਖੇ 02, ਪੀ.ਜੀ.ਆਈ ਚੰਡੀਗਡ• 04, ਲੁਧਿਆਣਾ ਵਿਖੇ 03 ਅਤੇ 09 ਵਿਅਕਤੀਆਂ ਦੀ ਮੋਤ ਹੋ ਚੁੱਕੀ ਹੈ। 05 ਵਿਅਕਤੀਆਂ ਨੂੰ ਜਿਨਾਂ ਵਿਚ 1symptomatic/mild symptomatic ਨੂੰ ਘਰ ਏਕਾਂਤਵਾਸ ਕੀਤਾ ਗਿਆ ਹੈ। ਜ਼ਿਲੇ ਵਿਚ 48 ਐਕਟਿਵ ਕੋਰੋਨਾ ਪੀੜਤ ਹਨ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਰਾਜ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਇਸ ਮਹਾਂਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਤੇ ਸਿਹਤ ਵਿਭਾਗ ਵਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਵਿਰੁੱਧ ਲੜੀ ਜਾ ਰਹੀ ਲੜਾਈ ਜਿੱਤੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਿਹਤ ਵਿਭਾਗ ਵੱਲੋਂ 18 ਪਿੰਡਾਂ ਦੇ ਟੋਭਿਆਂ 'ਚ ਛੱਡੀਆਂ ਗੰਬੂਜ਼ੀਆ ਮੱਛੀਆਂ

ਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸ

ਹੁਸ਼ਿਆਰਪੁਰ : ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੋਈ 733

ਲੁਧਿਆਣਾ 'ਚ ਪਿਛਲੇ 24 ਘੰਟਿਆਂ ਦੌਰਾਨ 9 ਮੌਤਾਂ, 244 ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ ਵਾਇਰਸ ਦੇ 43926 ਸ਼ੱਕੀ ਮਰੀਜ਼ਾਂ ਵਿਚੋਂ 42421 ਵਿਅਕਤੀਆਂ ਦੀ ਰਿਪੋਰਟ ਨੈਗਵਿਟ

5 ਹੋਰ ਪਾਜ਼ੀਟਿਵ ਆਉਣ ਨਾਲ ਫਤਿਹਗੜ੍ਹ ਸਾਹਿਬ 'ਚ ਕੋਰੋਨਾ ਪੀੜਿਤਾਂ ਦੀ ਗਿਣਤੀ ਹੋਈ 531

ਖੁਸ਼ਖਬਰੀ ਸੋਹਾਣਾ ਦੇ ਚੈਰੀਟੇਬਲ ਹਸਪਤਾਲ਼ ਨੇ ਮੁੜ ਸ਼ੁਰੂ ਕੀਤੀਆਂ ਸੇਵਾਵਾਂ

ਕੋਰੋਨਾ ਪੀੜਤ ਪ੍ਰਣਬ ਮੁਖਰਜੀ ਬ੍ਰੇਨ ਸਰਜਰੀ ਤੋਂ ਬਾਅਦ ਵੈਂਟੀਲੇਟਰ 'ਤੇ, ਉੱਪ ਰਾਸ਼ਟਰਪਤੀ ਨੇ ਕੀਤੀ ਬੇਟੀ ਨਾਲ ਗੱਲ

ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ

ਕੋਰੋਨਾ ਦਾ ਖ਼ਤਰਾ ਵਧਣ 'ਤੇ ਕੈਪਟਨ ਅਮਰਿੰਦਰ ਨੇ ਮੋਦੀ ਤੋਂ ਮੰਗਿਆ ਉਦਾਰ ਵਿੱਤੀ ਪੈਕੇਜ