Tuesday, August 11, 2020 ePaper Magazine
BREAKING NEWS
ਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼ਨਹੀਂ ਰਹੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ

ਚੰਡੀਗੜ੍ਹ

ਕੋਰੋਨਾ ਸੰਕਟ : ਚੰਡੀਗੜ੍ਹ 'ਚ ਮੁੜ ਕੀਤੀ ਜਾ ਸਕਦੀ ਹੈ 'ਤਾਲਾਬੰਦੀ' : ਬਦਨੌਰ   

July 11, 2020 09:53 PM

ਚੰਡੀਗੜ੍ਹ, 11 ਜੁਲਾਈ (ਦਸਬ) : ਚੰਡੀਗੜ੍ਹ 'ਚ ਬੀਤੇ ਕਈ ਦਿਨਾਂ ਤੋਂ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ, ਅਜਿਹੇ 'ਚ ਸ਼ਹਿਰ ਦੇ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ । ਇਸ ਬਾਰੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਦਾ ਕਹਿਣਾ ਹੈ ਕਿ ਕੋਰੋਨਾ ਮਹਾਮਾਰੀ ਨੂੰ ਲੋਕ ਗੰਭੀਰਤਾ ਨਾਲ ਨਹੀਂ ਲੈ ਰਹੇ । ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਲੋਕਾਂ ਦਾ ਰਵੱਈਆ ਅਜਿਹਾ ਹੀ ਰਿਹਾ ਤਾਂ ਸ਼ਹਿਰ 'ਚ ਮੁੜ ਤੋਂ ਤਾਲਾਬੰਦੀ ਕੀਤੀ ਜਾ ਸਕਦੀ ਹੈ ।
ਉਨ੍ਹਾਂ ਕਿਹਾ ਕਿ ਲੋਕ ਕੋਰੋਨਾ ਸਬੰਧੀ ਨਿਯਮਾਂ ਦਾ ਪਾਲਣ ਨਹੀਂ ਕਰ ਰਹੇ ਅਤੇ ਮਾਸਕ ਪਾਉਣ ਜਾਂ ਸਮਾਜਿਕ ਦੂਰੀ ਦਾ ਵੀ ਧਿਆਨ ਨਹੀਂ ਰੱਖ ਰਹੇ । ਅਜਿਹੇ 'ਚ ਜੇਕਰ ਜ਼ਰੂਰੀ ਲੱਗਾ ਤਾਂ ਦੁਬਾਰਾ ਸ਼ਹਿਰ 'ਚ ਤਾਲਾਬੰਦੀ ਲਗਾ ਕਰ ਦਿੱਤੀ ਜਾਵੇਗੀ। ਇਸ ਸਬੰਧੀ ਪ੍ਰਸ਼ਾਸਕ ਨੇ ਡੀ. ਜੀ. ਪੀ. ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਰਾਤ ਨੂੰ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਿਹੜੇ ਲੋਕ ਕਰਫ਼ਿਊ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਦੇ ਵਾਹਨਾਂ ਨੂੰ ਜ਼ਬਤ ਕਰ ਲਿਆ ਜਾਵੇ ਅਤੇ ਰਾਤ ਦੇ ਸਮੇਂ ਸਿਰਫ ਜ਼ਰੂਰੀ ਸੇਵਾਵਾਂ ਨੂੰ ਹੀ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਹਨ ਕਿ ਪਾਰਕਾਂ ਅਤੇ ਬਜ਼ਾਰਾਂ 'ਚ ਜਾ ਕੇ ਅਚਨਚੇਤ ਜਾਂਚ ਕੀਤੀ ਜਾਵੇ ਅਤੇ ਜਿਹੜੇ ਲੋਕ ਸਮਾਜਿਕ ਦੂਰੀ ਦੀ ਪਾਲਣ ਨਹੀਂ ਕਰ ਰਹੇ ਅਤੇ ਮਾਸਕ ਨਹੀਂ ਲਾ ਰਹੇ, ਉਨ੍ਹਾਂ ਨੂੰ ਤੁਰੰਤ ਜੁਰਮਾਨਾ ਲਾਇਆ ਜਾਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ 'ਚ ਕੋਰੋਨਾ ਦੇ 13 ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ 'ਚ ਇਕ ਮਹੀਨੇ ਦੀ ਬੱਚੀ ਵੀ ਸ਼ਾਮਲ ਸੀ। ਇਹ ਕੇਸ ਪੀ.ਜੀ.ਆਈ., ਮਨੀਮਾਜਰਾ, ਖੁੱਡਾ ਲਾਹੌਰਾ, ਸੈਕਟਰ-21, ਰਾਮ ਦਰਬਾਰ, ਸੈਕਟਰ-55, ਸੈਕਟਰ-41 ਅਤੇ ਸੈਕਟਰ-45 ਤੋਂ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 536 ਤੱਕ ਪਹੁੰਚ ਗਈ ਹੈ ਅਤੇ ਇਸ ਸਮੇਂ ਸ਼ਹਿਰ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ 121 ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਐਸ.ਐਫ.ਆਈ ਤੇ ਹੋਰ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬ ਯੂਨੀਵਰਸਿਟੀ 'ਚ ਰੋਸ ਮੁਜ਼ਾਹਰਾ

ਰਾਜ ਭਵਨ 'ਚ ਵੀ ਵੜਿਆ ਕੋਰੋਨਾ, ਰਾਜਪਾਲ ਦੇ ਪ੍ਰਧਾਨ ਸਕੱਤਰ ਦੀ ਰਿਪੋਰਟ ਆਈ ਪਾਜ਼ੇਟਿਵ

ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ

ਯੂਏਈ 'ਚ ਫ਼ਸੇ 179 ਲੋਕਾਂ ਨੂੰ ਚੌਥੀ ਚਾਰਟਰਡ ਰਾਹੀਂ ਚੰਡੀਗੜ੍ਹ ਪਹੁੰਚੇ ਡਾ.ਓਬਰਾਏ

ਖੁਰਾਕ ਤੇ ਸਿਵਲ ਸਪਲਾਈ ਵਿਭਾਗ 'ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ - ਆਸ਼ੂ

12ਵੀਂ ਬਰਸੀ 'ਤੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਭਰਪੂਰ ਸ਼ਰਧਾਂਜਲੀਆਂ

ਚੇਤਨ ਸ਼ਰਮਾ ਬਣੇ ‘ਦੇਸ਼ ਸੇਵਕ’ ਦੇ ਜਨਰਲ ਮੈਨੇਜਰ

ਨਗਰ ਨਿਗਮ ਦੀ ਆਗਿਆ ਲਏ ਬਗੈਰ ਏਅਰਟੈਲ ਕੰਪਨੀ ਨੇ ਲਾਏ ਸੀ ਮੋਬਾਈਲ ਟਾਵਰ

ਕੋਰੋਨਾ ਦੇ ਮਰੀਜ਼ ਨੇ ਚੰਡੀਗੜ੍ਹ ਦੇ ਜੀ.ਐਮ.ਸੀ.ਐੱਚ - 32 ਵਿੱਚ ਪੰਜਵੀਂ ਮੰਜ਼ਿਲ ਤੋਂ ਛਾਲ ਮਾਰੀ, ਮੌਤ

ਚੰਡੀਗੜ੍ਹ ਦੇ ਪੰਜਾਬ ਐਮ.ਐਲ.ਏ ਹੋਸਟਲ ਦੇ ਬਾਹਰ ਗੋਲੀ ਚੱਲਣ ਨਾਲ ਇੱਕ ਕਾਂਸਟੇਬਲ ਦੀ ਮੌਤ