Friday, February 26, 2021 ePaper Magazine
BREAKING NEWS
ਪੈਟਰੋਲ, ਡੀਜ਼ਲ ਅਤੇ ਗੈਸ ਤੋਂ ਬਾਅਦ ਹੁਣ ਪਿਆਜ਼ ਨੇ ਵੀ ਕੱਢੇ ਹੰਝੂਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀਕੋਲ੍ਹਾ ਤਸਕਰੀ : ਸੀਬੀਆਈ ਅਤੇ ਈਡੀ ਦੀ ਸਾਂਝੀ ਟੀਮ ਨੇ ਬੰਗਾਲ ਵਿੱਚ 14 ਥਾਵਾਂ 'ਤੇ ਮਾਰੇ ਛਾਪੇਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈਅਹਿਮਦਾਬਾਦ : ਐਸਵੀਪੀ ਹਸਪਤਾਲ 'ਚ ਦਾਖਲ ਕੋਰੋਨਾ ਦੇ 30 ਮਰੀਜ਼ ਭਰਤੀ, ਸ਼ਹਿਰ 'ਚ 11 ਮਾਈਕਰੋ ਕੰਟਰੋਲ ਜ਼ੋਨ ਲਾਗੂਬੰਗਾਲ 'ਚ ਅੱਜ ਹੀ ਕੀਤਾ ਜਾ ਸਕਦਾ ਹੈ ਚੋਣ ਤਰੀਕਾਂ ਦਾ ਐਲਾਨਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੰਜਾਬ

ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਿੱਖਿਆ ਵਿਭਾਗ ਦੀ ਕਾਇਆ-ਕਲਪ

December 29, 2020 04:45 PM

- ਮਿਸ਼ਨ ਫ਼ਤਹਿ ਦਾ ਝੰਡਾ ਬਰਦਾਰ ਰਿਹਾ ਸਿੱਖਿਆ ਵਿਭਾਗ

ਚੰਡੀਗੜ੍ਹ, 29 ਦਸੰਬਰ (ਏਜੰਸੀ) : ਪੰਜਾਬ ਸਰਕਾਰ ਨੇ ਚਾਲੂ ਸਾਲ ਦੌਰਾਨ ਸਕੂਲੀ ਸਿੱਖਿਆ ਦੀ ਕਾਇਆ-ਕਲਪ ਹੋਏ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ, ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ, ਸਮਾਰਟ ਸਕੂਲ ਬਨਾਉਣ ਦੀ ਦਿਸ਼ਾ ਵੱਲ ਵੱਡੀ ਪ੍ਰਗਤੀ ਕਰਨ ਅਤੇ ਅਧਿਆਪਕਾਂ ਦੀਆਂ ਤਕਰੀਬਨ 15 ਹਜ਼ਾਰ ਦੇ ਕਰੀਬ ਅਸਾਮੀਆਂ ਭਰਨ ਅਤੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਸੁਧਾਰ ਵਰਗੇ ਅਹਿਮ ਕਦਮ ਪੁੱਟੇ ਹਨ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ’ਚ ਬਾਰ੍ਹਵੀਂ ਵਿੱਚ ਪੜ੍ਹਦੇ 1.74 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਫ਼ਤ ਮੁਹੱਈਆ ਕਰਨ ਲਈ ਮੁਹਿੰਮ ਆਰੰਭੀ ਹੈ। ਇਸ ਦੇ ਨਾਲ ਹੀ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦਾ ਇਨਕਲਾਬੀ ਫੈਸਲਾ ਲਿਆ ਹੈ।
ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਦੇ ਅਨੁਸਾਰ ਚਾਲੂ ਸਾਲ ਦੌਰਾਨ ਪ੍ਰੀ-ਪ੍ਰਾਇਮਰੀ ਸਿੱਖਿਆ ਲਈ 8393 ਅਧਿਆਪਕਾਂ ਦੀਆਂ ਅਸਾਮੀਆਂ ਭਰਨ ਲਈ ਪ੍ਰਕਿਰਿਆ ਆਰੰਭੀ ਗਈ ਹੈ। ਸਿੱਧੀ ਭਰਤੀ ਰਾਹੀਂ 154 ਪਿ੍ਰੰਸੀਪਲਾਂ, 672 ਮੁੱਖ ਅਧਿਆਪਕਾਂ, 38 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, 375 ਸੈਂਟਰ ਹੈੱਡ ਟੀਚਰਾਂ ਅਤੇ 1558 ਹੈੱਡ ਟੀਚਰਾਂ ਦੀ ਨਿਯੁਕਤੀ ਕੀਤੀ ਗਈ ਹੈ । ਇਸ ਦੇ ਨਾਲ ਹੀ ਮਾਸਟਰ ਕਾਡਰ ਦੀਆਂ 3704, ਈਟੀਟੀ ਕਾਡਰ ਦੀਆਂ 2364 ਅਸਾਮੀਆਂ ਦੀ ਭਰਤੀ ਅਤੇ ਸਿੱਧੀ ਭਰਤੀ ਰਾਹੀਂ 173 ਪਿ੍ਰੰਸੀਪਲਾਂ, 337 ਹੈੱਡਮਾਸਟਰਾਂ ਅਤੇ 75 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਭਰਤੀ ਦੀ ਪ੍ਰਕਿਰਿਆ ਆਰੰਭੀ ਗਈ ਹੈ।
ਬੁਲਾਰੇ ਅਨੁਸਾਰ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਅਤੇ ਨਤੀਜਿਆਂ ਵਿੱਚ ਵੀ ਸਿੱਖਿਆ ਵਿਭਾਗ ਨੇ ਵੱਡੀ ਪ੍ਰਾਪਤੀ ਕੀਤੀ ਹੈ। ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ 3.30 ਲੱਖ ਬੱਚਿਆਂ ਦਾ ਦਾਖ਼ਲਾ ਹੋਇਆ ਹੈ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਇਸ ਵਾਰ 14.08 ਪ੍ਰਤੀਸਤ ਦਾ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਬੋਰਡ ਦੀ ਬਾਰ੍ਹਵੀਂ ਜਮਾਤ ਦੇ ਮਾਰਚ-2020 ਦੇ ਨਤੀਜਿਆਂ ਵਿੱਚ 96.95 ਫੀਸਦੀ ਪਾਸ-ਪ੍ਰਤੀਸ਼ਤਤਾ ਨਾਲ ਸਰਕਾਰੀ ਸਕੂਲਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਭਾਗ ਨੇ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨ ਲਈ ਨਵਾਂ ਵਿਸ਼ਾ ‘ਸਵਾਗਤ ਜ਼ਿੰਦਗੀ’ ਸ਼ੁਰੂ ਕੀਤਾ ਗਿਆ। ਇਸੇ ਦੌਰਾਨ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਦੀ ਸਮਰੱਥਾ ਵਿੱਚ ਵਾਧਾ ਕਰਨ ਲਈ ਵੀ ਕਦਮ ਚੁੱਕੇ ਗਏ ਹਨ।
ਵਿਦਿਆਰਥੀਆਂ ਨੂੰ ਪੜ੍ਹਾਈ ਦੀਆਂ ਵਧੀਆ ਸਹੂਲਤਾਂ ਅਤੇ ਮਹੌਲ ਦੇਣ ਲਈ ਸੂਬੇ ਵਿੱਚ 6832 ਸਮਾਰਟ ਸਕੂਲ ਬਣਾਏ ਗਏ ਅਤੇ ਸਰਕਾਰੀ ਸਕੂਲਾਂ ਵਿੱਚ 4543 ਨਵੇਂ ਕਲਾਸ ਰੂਮ ਬਨਾਉਣ ਲਈ 341.17 ਕਰੋੜ ਰੁਪਏ ਦਾ ਖਰਚ ਕੀਤਾ ਗਿਆ ਹੈ। ਸਕੂਲਾਂ ਵਿੱਚ ਫਰਨੀਚਰ ਮੁਹੱਈਆ ਕਰਨ, ਬਿਲਡਿੰਗ ਐਜ਼ ਲਰਨਿੰਗ ਏਡ (ਬਾਲਾ) ਵਰਕ ਅਤੇ ਸਕੂਲਾਂ ਵਿੱਚ ਵਿੱਦਿਅਕ ਪਾਰਕਾਂ ਲਈ 35.15 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸੇ ਦੌਰਾਨ ਹੀ ਸੂਬੇ ਦੇ ਸਕੂਲਾਂ ਨੂੰ ਪ੍ਰੋਜੈਕਟਰ ਅਤੇ ਟੈਬਲੇਟ ਦਿੱਤੇ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ

ਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਡਰੀਮ ਬਿਲਡਰਜ਼ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟਿੱਬੀ ਸਾਹਿਬ ਗਊਸ਼ਾਲਾ ਵਿਖੇ ਕੈਂਪ ਲਗਾ ਕੇ ਪਸ਼ੂਆਂ ਦਾ ਕੀਤਾ ਇਲਾਜ

ਰੂਪਨਗਰ ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 8 ਕੁੜੀਆਂ ਤੇ 4 ਮੁੰਡੇ ਕਾਬੂ

ਲੋਕਤੰਤਰ ’ਚ ਮੋਦੀ ਹਕੂਮਤ ਦਾ ਰਤੀ ਭਰ ਵੀ ਵਿਸ਼ਵਾਸ਼ ਨਹੀਂ: ਸੰਯੁਕਤ ਕਿਸਾਨ ਮੋਰਚਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੰਮੇ ਸਮੇਂ ਮਗਰੋਂ ਘਰੋਂ ਬਾਹਰ ਪੈਰ ਪੁੱਟਦੇ ਵੱਡੇ ਬਾਦਲ ਨੇ ਸੁੱਟਿਆ ‘ਸਿਆਸੀ ਗੋਲਾ’

ਸੰਯੁਕਤ ਕਿਸਾਨ ਮੋਰਚੇ ਦੇ ਸਦੇ ’ਤੇ ਐਸਡੀਐਮ ਧਰਮਕੋਟ ਨੂੰ ਦਿੱਤਾ ਮੰਗ-ਪੱਤਰ

‘ਮੌਸਮ ਦੀ ਤਬਦੀਲੀ ਦੇ ਚਲਦਿਆਂ ਫਸਲ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ’