Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਸਿਹਤ

ਮਿਸ਼ਨ ਫਤਿਹ - ਕੋਰੋਨਾ ਪ੍ਰਤੀ ਯੂਥ ਕਲੱਬ ਦੇ ਵਲੰਟੀਅਰ ਕਰ ਰਹੇ ਹਨ ਜਾਗਰੂਕ

July 12, 2020 06:47 PM

ਕੋਈ ਵੀ ਜੰਗ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਜਿੱਤੀ ਜਾ ਸਕਦੀ-ਰੁਪਿੰਦਰ ਕੌਰ 

ਮੁਹਾਲੀ, 12 ਜੁਲਾਈ (ਏਜੰਸੀ) : ਮਿਸ਼ਨ ਫਤਿਹ ਤਹਿਤ ਕਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਨਾਲ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ ਕਿਉਂਕਿ ਕੋਈ ਵੀ ਜੰਗ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਜਿੱਤੀ ਜਾ ਸਕਦੀ ਅਤੇ ਕਰੋਨਾ ਵਿਰੁੱਧ ਚਲਾਈ ਜਾ ਰਹੀ ਇਸ ਜੰਗ ਵਿਚ ਲੋਕਾਂ ਦੇ ਸਹਿਯੋਗ ਨਾਲ ਇਸ ਮਹਾਂਮਾਰੀ ਨੂੰ ਜਲਦ ਹੀ ਖਤਮ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਰੁਪਿੰਦਰ ਕੌਰ ਨੇ ਦਿੱਤੀ।
ਉਹਨਾਂ ਅੱਗੇ ਕਿਹਾ ਕਿ ਯੂਥ ਕਲੱਬ ਦੇ ਵਲੰਟੀਅਰਾਂ ਵੱਲੋਂ ਲੋਕਾਂ ਨੂੰ ਇਸ ਗੱਲ ਲਈ ਵਿਸ਼ੇਸ਼ ਤੌਰ ਉੱਤੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਹੱਥਾਂ ਨੂੰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨ, ਕਿਸੇ ਖਾਸ ਕੰਮ ਲਈ ਹੀ ਘਰ ਤੋਂ ਬਾਹਰ ਨਿਕਲਣ, ਇਕ ਦੂਜੇ ਤੋਂ ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ ਅਤੇ ਘਰ ਤੋਂ ਬਾਹਰ ਨਿਕਲਣ ਸਮੇਂ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣ। ਉਹਨਾਂ ਅੱਗੇ ਦੱਸਿਆ ਕਿ ਕਰੋਨਾ ਵਾਇਰਸ ਦੇ ਰੂਪ ਵਿਚ ਸਾਨੂੰ ਬਹੁਤ ਵੱਡੀ ਚੁਨੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤਰਫੋਂ ਕੀਤੇ ਗਏ ਉਪਰਾਲਿਆਂ ਸਦਕਾ ਆਮ ਲੋਕਾਂ, ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਯੂਥ ਕਲੱਬਾਂ ਵੱਲੋਂ ਦਿੱਤੇ ਸਹਿਯੋਗ ਨਾਲ ਜ਼ਿਲ੍ਹਾ ਵਿਚ ਕਰੋਨਾ ਵਾਇਰਸ ਵਿਰੁੱਧ ਵਿੱਢੀ ਜੰਗ ਵਿਚ ਤੇਜ਼ੀ ਆਈ ਹੈ। ਸਹਾਇਕ ਡਾਇਰੈਕਟਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਨੂੰ ਅਪਣਾਉਣ, ਜਿਸ ਨਾਲ ਜ਼ਿਲ੍ਹੇ ਨੂੰ ਇਸ ਖਤਰਨਾਕ ਮਹਾਂਮਾਰੀ ਤੋਂ ਮੁਕਤ ਕੀਤਾ ਜਾ ਸਕਦਾ ਹੈ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤ

ਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇ

ਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਸਾਢੇ 17 ਲੱਖ ਦੇ ਪਾਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਪਾਜ਼ੇਟਿਵ

ਕੋਰੋਨਾ ਦੇ ਨਾਲ ਅਧਿਆਪਕ ਦੀ ਮੌਤ

ਕੋਰੋਨਾ : ਦੇਸ਼ 'ਚ ਮਰੀਜ਼ਾਂ ਦੀ ਗਿਣਤੀ 17 ਲੱਖ ਦੇ ਨੇੜੇ

ਪੰਜਾਬ 'ਚ ਅੱਜ ਕੋਰੋਨਾ ਹੋਇਆ 16 ਹਜ਼ਾਰ ਤੋਂ ਪਾਰ, 16 ਮੌਤਾਂ 'ਤੇ 665 ਨਵੇਂ ਕੇਸ

ਸਿਹਤ ਮੰਤਰੀ ਨੇ ਲੁਧਿਆਣਾ 'ਤੇ ਪ੍ਰਾਇਮਰੀ ਸਿਹਤ ਕੇਂਦਰ ਬਰਨਾਲਾ ਜੱਚਾ-ਬੱਚਾ ਸਿਹਤ ਸੰਭਾਲ ਦਾ ਰੱਖਿਆ ਨੀਂਹ ਪੱਥਰ

ਭਾਰਤ 'ਚ ਕੋਰੋਨਾ ਨਾਲ ਹੋਣ ਵਾਲੀ ਮੌਤ ਦੀ ਦਰ ਦੁਨੀਆ 'ਚ ਸਭ ਤੋਂ ਘੱਟ : ਡਾ. ਹਰਸ਼ਵਰਧਨ