Tuesday, August 11, 2020 ePaper Magazine
BREAKING NEWS
ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ

ਪੰਜਾਬ

ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਵੀਡੀਓ ਕਲਿਪ ਬਣਾਉਣ ਵਾਲੇ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਧਰੀ ਇੰਦੌਰ ਤੋਂ ਗ੍ਰਿਫ਼ਤਾਰ     

July 12, 2020 08:52 PM

ਦਸਬ
ਚੰਡੀਗੜ੍ਹ, 12 ਜੁਲਾਈ : ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਤਕਰੀਬਨ 1300 ਕਿਲੋਮੀਟਰ ਪਿੱਛਾ ਕਰਨ ਪਿੱਛੋਂ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਔਰਤਾਂ ਖ਼ਿਲਾਫ਼ ਨਿੰਦਣਯੋਗ ਸ਼ਬਦਾਵਲੀ ਵਾਲਾ ਵੀਡੀਓ ਵਾਇਰਲ ਕਰਨ ਅਤੇ ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਤਵਾਰ ਦੀ ਸਵੇਰ ਪੰਜਾਬ ਪੁਲਿਸ ਅੰਮ੍ਰਿਤਸਰ (ਦਿਹਾਤੀ) ਦੀਆਂ 11 ਜਵਾਨਾਂ ਵਾਲੀਆਂ ਦੋ ਟੀਮਾਂ ਨੇ ਸੂਰੀ ਨੂੰ ਕਾਬੂ ਕੀਤਾ ।
ਉਨ੍ਹਾਂ  ਕਿਹਾ ਕਿ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲਾ ਇੱਕ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਗ੍ਰਿਫਤਾਰੀ ਲਈ ਇੱਕ ਮੁਹਿੰਮ ਚਲਾਈ ਗਈ ਸੀ,  ਜਿਸ ਤੋਂ ਬਾਅਦ ਇੱਕ ਫੇਸਬੁੱਕ ਵੀਡੀਓ ਰਾਹੀਂ ਸੂਰੀ ਨੇ ਬਾਅਦ ਵਿੱਚ ਦਾਅਵਾ ਕੀਤਾ ਸੀ ਕਿ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਉਸ ਦੇ ਨਾਮ ਦੀ ਵਰਤੋਂ ਕਰਕੇ  ਕਿਸੇ ਹੋਰ ਵਿਅਕਤੀ ਦੁਆਰਾ ਵਾਇਸਓਵਰ  ਕੀਤਾ ਗਿਆ ਹੈ ।
ਡੀਜੀਪੀ ਨੇ ਦੱਸਿਆ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅਤੇ ਭਾਰਤ ਅਤੇ ਵਿਦੇਸ਼  ਦੋਵਾਂ ਵਿੱਚ ਭਾਰੀ ਅਲੋਚਨਾ ਹੋਣ ਤੋਂ ਬਾਅਦ  ਜੰਡਿਆਲਾ ਪੁਲਿਸ, ਅੰਮ੍ਰਿਤਸਰ (ਦਿਹਾਤੀ) ਨੇ ਸੂਰੀ ਵਿਰੁੱਧ ਅਪਰਾਧਿਕ ਕੇਸ ਐਫਆਈਆਰ ਨੰ. 208, ਆਈਪੀਸੀ  ਦੀ ਧਾਰਾ 153-ਏ, 354 ਏ, 509 ਅਤੇ 67 ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ ।
ਡੀਜੀਪੀ ਨੇ ਕਿਹਾ ਕਿ ਸੂਰੀ ਵੱਲੋਂ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦੇ ਬਾਵਜੂਦ ਉਨ੍ਹਾਂ  ਨੇ ਅੰਮ੍ਰਿਤਸਰ (ਦਿਹਾਤੀ) ਪੁਲਿਸ ਰਾਹੀਂ ਸ਼ੱਕੀ ਵਿਅਕਤੀ ਦੇ ਖਿਲਾਫ ਵੱਡੇ ਪੱਧਰ 'ਤੇ ਕਾਰਵਾਈ ਦੇ ਆਦੇਸ਼ ਦਿੱਤੇ ।
ਸ੍ਰੀ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਫੌਰੈਂਸਿਕ ਸਾਇੰਸ ਲੈਬਾਰਟਰੀ ਪਾਸੋਂ ਜਲਦੀ ਤੋਂ ਜਲਦੀ ਕਲਿੱਪ ਦੀ ਜਾਂਚ ਕਰਵਾਈ  ਜਾਵੇ। ਇਸ ਤੋਂ ਬਾਅਦ ਦੀ ਜਾਂਚ ਤੋਂ ਪਤਾ ਲੱਗਿਆ ਕਿ ਗ੍ਰਿਫਤਾਰੀ ਦੇ ਡਰੋਂ ਸੂਰੀ ਇੰਦੌਰ ਭੱਜ ਗਿਆ ਸੀ । ਡੀਜੀਪੀ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਮੱਧ ਪ੍ਰਦੇਸ਼ ਪੁਲਿਸ ਦੇ ਤਾਲਮੇਲ ਨਾਲ ਸਫਲਤਾਪੂਰਵਕ ਚਲਾਇਆ ਗਿਆ ਸੀ ।
ਡੀਜੀਪੀ ਨੇ ਕਿਹਾ ਕਿ ਉਸਨੇ ਦੋ ਪੁਲਿਸ ਟੀਮਾਂ ਨੂੰ ਇੰਦੌਰ ਭੇਜਣ ਸਮੇਂ ਮੱਧ ਪ੍ਰਦੇਸ਼ ਵਿਚ ਆਪਣੇ ਹਮਰੁਤਬਾ ਅਧਿਕਾਰੀ ਵਿਵੇਕ ਜੋਹਰੀ ਨਾਲ ਨਿੱਜੀ ਤੌਰ 'ਤੇ ਗੱਲ ਕੀਤੀ ਸੀ । 1 ਡੀਐਸਪੀ (ਔਰਤਾਂ ਵਿਰੁੱਧ ਅਪਰਾਧ) ਹਰੀਸ਼ ਬਹਿਲ, 2 ਐਸਆਈ, 3 ਏਐਸਆਈ ਅਤੇ 5 ਕਾਂਸਟੇਬਲਾਂ ਵਾਲੀਆਂ ਟੀਮਾਂ ਨੇ ਇੰਦੌਰ ਪਹੁੰਚਣ ਲਈ 21 ਘੰਟਿਆਂ ਲਈ ਬਿਨ੍ਹਾਂ ਲਗਾਤਾਰ ਸਫਰ ਕਰਨ ਪਿੱਛੋਂ ਸੂਰੀ ਨੂੰ ਦਬੋਚਿਆ ।
ਪੰਜਾਬ ਪੁਲਿਸ ਹੁਣ ਜ਼ਮਾਨਤ ਰੱਦ ਕਰਨ ਸਬੰਧੀ ਅਰਜ਼ੀਆਂ ਲਈ ਸਬੰਧਤ ਨਿਆਂਇਕ ਅਦਾਲਤਾਂ ਵਿਚ ਜਾ ਰਹੀ ਹੈ ਜਿਥੇ ਸੂਰੀ ਨੂੰ ਪਹਿਲਾਂ ਹੀ ਜ਼ਮਾਨਤ ਦਿੱਤੀ ਜਾ ਚੁੱਕੀ ਹੈ ।
ਡੀਜੀਪੀ ਨੇ  ਆਪਣੇ ਭਾਸ਼ਣਾਂ, ਬਿਆਨਾਂ, ਲੇਖਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਪੋਸਟਾਂ ਆਦਿ ਜ਼ਰੀਏ ਕਿਸੇ ਵੀ ਵਿਅਕਤੀ ਜਾਂ ਸੰਸਥਾਵਾਂ ਵਿਰੁੱਧ ਫਿਰਕੂ ਨਫ਼ਰਤ ਭੜਕਾਉਣ ਦੀ ਕੋਸ਼ਿਸ਼ ਵਿਰੁੱਧ ਪੁਲਿਸ ਦੀ ਨਾ ਬਰਦਾਸ਼ਤ ਕਰਨਯੋਗ ਵਤੀਰਾ ਅਖ਼ਤਿਆਰ ਕਰਨ ਵਾਲੀ ਨੀਤੀ ਉੱਤੇ ਜ਼ੋਰ ਦਿੱਤਾ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਔਰਤਾਂ ਦੇ ਮਾਣ, ਸੁਰੱਖਿਆ ਪ੍ਰਤੀ ਅਤਿ ਸੰਵੇਦਨਸ਼ੀਲ ਹੈ ਅਤੇ ਔਰਤ ਦੇ ਕਿਰਦਾਰ 'ਤੇ ਚਿੱਕੜ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ

ਮਨਰੇਗਾ ਰਾਹੀਂ ਬਦਲੇਗੀ ਪਿੰਡਾਂ ਦੀ ਨੁਹਾਰ, ਨਵਾਂਸ਼ਹਿਰ ‘ਚ ਹਰੇਕ ਬਲਾਕ ਦੇ 10 ਪਿੰਡਾਂ 'ਚ ਬਣਨਗੀਆਂ ਪਾਰਕਾਂ

ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਸਰਬਪੱਖੀ ਵਿਕਾਸ ਕਰਵਾਇਆ : ਜੰਗ ਬਹਾਦਰ

ਗ੍ਰਾਮ ਪੰਚਾਇਤ ਮੱਲ੍ਹਾ ਨੇ ਪਿੰਡ 'ਚ ਸੀਵਰੇਜ ਪਾਉਣ ਲਈ ਕੀਤੀ ਮੀਟਿੰਗ

ਟੈਂਡਰਾਂ 'ਚ ਘਪਲੇਬਾਜ਼ੀ ਵਿਰੁੱਧ ਸੰਘਰਸ਼ ਦਾ ਐਲਾਨ

ਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠ

ਲੋੜਵੰਦਾਂ ਨੂੰ 17 ਹਜ਼ਾਰ ਰਾਸ਼ਨ ਦੀਆਂ ਵੰਡੀਆਂ ਗਈਆਂ ਕਿੱਟਾਂ : ਬੀ.ਡੀ.ਪੀ.ਓ

ਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਦਫ਼ਤਰੀ ਕਾਮਿਆਂ ਨੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਕੀਤੀ ਰੋਸ ਰੈਲੀ

18 ਅਗਸਤ ਨੂੰ ਜੰਗਲਾਤ ਮੰਤਰੀ ਦਾ ਪੁੱਤਲਾ ਫੂਕਿਆ ਜਾਵੇਗਾ