Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਪੰਜਾਬ

ਡਾ. ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ

July 12, 2020 09:11 PM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ, 12 ਜੁਲਾਈ : ਖਾੜੀ ਦੇਸ਼ਾਂ ਅੰਦਰ ਕੰਮ ਕਰਨ ਵਾਲੇ ਹਰ ਧਰਮ,ਨਸਲ ਤੇ ਜਾਤ ਦੇ ਲੋਕਾਂ ਲਈ ਮਸੀਹਾ ਵੱਜੋਂ ਜਾਣੇ ਜਾਂਦੇ ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਬੀਤੀ ਰਾਤ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਭਕਨਾ ਖੁਰਦ ਦੇ 23 ਸਾਲਾ ਨੌਜਵਾਨ ਮਨਦੀਪ ਸਿੰਘ ਪੁੱਤਰ ਮੰਗਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗੁਰਦੇਵ ਸਿੰਘ, ਗੁਰਜਿੰਦਰ ਸਿੰਘ,ਅਮਰੀਕ ਸਿੰਘ,ਮਾਮਾ ਰਣਜੀਤ ਸਿੰਘ ਤੋਂ ਇਲਾਵਾ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਆਪਣੇ ਚੰਗੇਰੇ ਭਵਿੱਖ ਦੇ ਸੁਪਨੇ ਦਿਲ 'ਚ ਸੰਜੋਅ ਕੇ ਅਜੇ 6 ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਕਿ ਕੁਝ ਸਮੇਂ ਬਾਅਦ ਹੀ ਕਰੋਨਾ ਮਹਾਂਮਾਰੀ ਨਾਲ ਪੈਦਾ ਹੋਏ ਹਾਲਾਤ ਕਾਰਨ ਮਨਦੀਪ ਦਾ ਕੰਮ ਬੰਦ ਹੋ ਗਿਆ ਸੀ ਅਤੇ ਬੇਰੁਜ਼ਗਾਰ ਹੋਣ ਕਾਰਨ ਉਹ ਬਹੁਤ ਪਰੇਸ਼ਾਨ ਸੀ,ਜਿਸ ਦੇ ਚੱਲਦਿਆਂ ਅਚਾਨਕ ਬੀਤੀ 6 ਜੁਲਾਈ ਨੂੰ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਦ ਉਨ੍ਹਾਂ ਨੂੰ ਮਨਦੀਪ ਦੀ ਮੌਤ ਨਾਲ ਆਪਣੇ ਪਰਿਵਾਰ ਤੇ ਟੁੱਟੇ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਸਰਬੱਤ ਭਲਾ ਟਰੱਸਟ ਦੇ ਸਥਾਨਕ ਅਹੁਦੇਦਾਰਾਂ ਰਾਹੀਂ ਡਾ. ਓਬਰਾਏ ਨਾਲ ਸੰਪਰਕ ਕੀਤਾ,ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਡਾ.ਓਬਰਾਏ ਵੱਲੋਂ ਮਨਦੀਪ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਭੇਜ ਦਿੱਤਾ ਸੀ,ਜਿਸ ਦਾ ਅੱਜ ਉਸ ਦੇ ਜੱਦੀ ਪਿੰਡ ਭਕਨਾ ਖੁਰਦ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਪਰਿਵਾਰ ਵੱਲੋਂ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਇੱਕ ਵਿਧਵਾ ਮਾਂ ਦੇ ਨੌਜਵਾਨ ਲਾਡਲੇ ਪੁੱਤ ਦੀਆਂ ਅੰਤਿਮ ਰਸਮਾਂ ਉਹ ਆਪਣੇ ਹੱਥੀਂ ਕਰ ਸਕੇ ਹਨ।
ਇਸ ਦੌਰਾਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਜਨਰਲ ਸਕੱਤਰ ਮਨਪ੍ਰੀਤ ਸੰਧੂ,ਨਵਜੀਤ ਸਿੰਘ ਘਈ,ਸ਼ਿਸ਼ਪਾਲ ਸਿੰਘ ਲਾਡੀ ਨੇ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ.ਸਿੰਘ ਓਬਰਾਏ ਵੱਲੋਂ ਖਾੜੀ ਦੇਸ਼ਾਂ ਅੰਦਰ ਕੰਮ ਕਰਨ ਵਾਲੇ ਲੋਕਾਂ ਦੀ ਹਰੇਕ ਮੁਸ਼ਕਿਲ ਘੜੀ 'ਚ ਵੱਡੀ ਮਦਦ ਕੀਤੀ ਜਾਂਦੀ ਹੈ,ਜਿਸ ਦੇ ਤਹਿਤ ਹੀ ਬੀਤੀ ਰਾਤ ਡਾ.ਓਬਰਾਏ ਨੇ ਅੰਤਿਮ ਰਸਮਾਂ ਲਈ ਮਨਦੀਪ ਦਾ ਮਿ?ਤਕ ਸਰੀਰ ਦੁਬਈ ਤੋਂ ਪੰਜਾਬ ਭੇਜਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਦੇਸ਼ਾਂ ਤੋਂ 178 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਮਿ?ਤਕਾਂ ਦੇ ਲੋੜਵੰਦ ਪਰਿਵਾਰਾਂ ਨੂੰ ਘਰ ਗੁਜ਼ਾਰੇ ਲਈ ਟਰੱਸਟ ਵੱਲੋਂ ਮਹੀਨੇਵਾਰ ਪੈਨਸ਼ਨ ਵੀ ਦਿੱਤੀ ਜਾ ਰਹੀ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਆਉਂਦੇ 10 ਦਿਨਾਂ ਦੇ ਅੰਦਰ 6 ਹੋਰ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਵੀ ਪੰਜਾਬ ਭੇਜੇ ਜਾ ਰਹੇ ਹਨ,ਜਿੰਨ੍ਹਾਂ ਦੀ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਹੋ ਗਈ ਹੈ।ਜ਼ਿਕਰਯੋਗ ਹੈ ਕਿ ਮਨਦੀਪ ਦੀ ਮ੍ਰਿਤਕ ਦੇਹ ਭਾਰਤ ਭੇਜਣ 'ਚ ਡਾ. ਉਬਰਾਏ ਤੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਅਤੇ ਭਾਰਤੀ ਦੂਤਾਵਾਸ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ