- ਕੁਲਦੀਪ ਸਿੰਘ ਨੇ ਪ੍ਰਾਪਤ ਕੀਤੇ 81 ਫੀਸਦੀ ਅੰਕ
ਮਲੋਟ/ਲੰਬੀ, 6 ਜਨਵਰੀ (ਪ੍ਰਤਾਪ ਸੰਦੂ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਮ.ਏ.ਪੰਜਾਬੀ ਭਾਗ ਪਹਿਲਾ, ਸਮੈਸਟਰ ਦੂਜਾ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿੱਚ ਇਲਾਕੇ ਦੀ ਨਾਮਵਾਰ ਸਹਿ-ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਕਾਲਜ ਮਨੈਂਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਲਾਨੇ ਗਏ ਨਤੀਜੇ ਅਨੁਸਾਰ ਕਾਲਜ ਦੇ ਵਿਦਿਆਰਥੀ ਕੁਲਦੀਪ ਸਿੰਘ ਸਪੁੱਤਰ ਗੁਰਮੀਤ ਸਿੰਘ ਨੇ 82 ਫੀਸਦੀ ਅੰਕਾਂ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ, ਪੂਜਾ ਰਾਣੀ ਸਪੁੱਤਰੀ ਗੋਪਾਲ ਸਿੰਘ ਨੇ 81 ਫੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ਪਰਮਵੀਰ ਕੌਰ ਸਪੁੱਤਰੀ ਗੁਰਮੁਖ ਸਿੰਘ ਨੇ 79 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕਰਕੇ ਇਲਾਕੇ ਦਾ ਅਤੇ ਕਾਲਜ਼ ਦਾ ਨਾਮ ਰੋਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਿਹਨਤੀ ਸਟਾਫ ਦੇ ਸਿਰ ਬੰਨਿਆ। ਕਾਲਜ ਦੇ ਚੇਅਰਮੈਨ ਸ.ਬਰਾੜ ਨੇ ਕਾਲਜ ਦੇ ਪ੍ਰਿੰਸੀਪਲ, ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਧਰਮਵੀਰ, ਪ੍ਰੋਫੈਸਰ ਰਮਨਦੀਪ ਕੌਰ, ਪ੍ਰੋਫੈਸਰ ਹਿਰਦੇਪਾਲ ਸਿੰਘ, ਪ੍ਰੋਫੈਸਰ ਗੁਰਬਿੰਦਰ ਸਿੰਘ ਅਤੇ ਪ੍ਰੋਫੈਸਰ ਸ਼ਰਨਜੀਤ ਕੌਰ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥੀਆਂ ਦੇ ਅਕਾਦਮਿਕ ਪੱਧਰ ਨੂੰ ਉੱਪਰ ਚੁੱਕਣ ਲਈ ਹੋਰ ਮਿਹਨਤ ਅਤੇ ਸਿਰੜ ਦੀ ਲੋੜ ਤੇ ਜ਼ੋਰ ਦਿੱਤਾ। ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਭਵਿੱਖ ਵਿੱਚ ਹੋਰ ਸ਼ਾਨਦਾਰ ਪ੍ਰਾਪਤੀਆਂ ਹਾਸਲਿ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇਂ ਕਾਲਜ ਦੀ ਮਨੈਂਜਮੈਂਟ ਕਮੇਟੀ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਸਕੱਤਰ ਪਿਰਤਪਾਲ ਸਿੰਘ ਗਿੱਲ, ਪ੍ਰਬੰਧਕੀ ਸਕੱਤਰ ਦਲਜਿੰਦਰ ਸਿੰਘ ਸੰਧੂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥੀਆਂ ਦੇ ਸ਼ਾਨਦਾਰ ਭਵਿੱਖ ਲਈ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਵਾਅਦਾ ਕੀਤਾ।