Friday, February 26, 2021 ePaper Magazine
BREAKING NEWS
ਸੁਨੀਲ ਛੇਤਰੀ ਆਪਣੇ ਕਰੀਅਰ ਦਾ ਸਮਾਪਨ ਬੰਗਲੁਰੂ ਐੱਫਸੀ ਦੀ ਤਰਫੋਂ ਹੀ ਕਰਨਗੇ : ਨੌਸ਼ਾਦ ਮੂਸਾਪੈਟਰੋਲ, ਡੀਜ਼ਲ ਅਤੇ ਗੈਸ ਤੋਂ ਬਾਅਦ ਹੁਣ ਪਿਆਜ਼ ਨੇ ਵੀ ਕੱਢੇ ਹੰਝੂਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀਕੋਲ੍ਹਾ ਤਸਕਰੀ : ਸੀਬੀਆਈ ਅਤੇ ਈਡੀ ਦੀ ਸਾਂਝੀ ਟੀਮ ਨੇ ਬੰਗਾਲ ਵਿੱਚ 14 ਥਾਵਾਂ 'ਤੇ ਮਾਰੇ ਛਾਪੇਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈਅਹਿਮਦਾਬਾਦ : ਐਸਵੀਪੀ ਹਸਪਤਾਲ 'ਚ ਦਾਖਲ ਕੋਰੋਨਾ ਦੇ 30 ਮਰੀਜ਼ ਭਰਤੀ, ਸ਼ਹਿਰ 'ਚ 11 ਮਾਈਕਰੋ ਕੰਟਰੋਲ ਜ਼ੋਨ ਲਾਗੂਬੰਗਾਲ 'ਚ ਅੱਜ ਹੀ ਕੀਤਾ ਜਾ ਸਕਦਾ ਹੈ ਚੋਣ ਤਰੀਕਾਂ ਦਾ ਐਲਾਨਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ

ਮਾਪਿਆਂ ਨੇ ਸਕੂਲ ਖੁੱਲ੍ਹਣ ਦਾ ਕੀਤਾ ਭਰਵਾਂ ਸਵਾਗਤ

January 08, 2021 11:42 AM

- ਸਕੂਲ ਮੁਖੀਆਂ ਨੇ ਬੱਚਿਆਂ ਨੂੰ ਕਿਹਾ ‘ਜੀ ਆਇਆਂ ਨੂੰ’

ਫਿਰੋਜ਼ਪੁਰ 7 ਜਨਵਰੀ (ਅਸ਼ੋਕ ਭਾਰਦਵਾਜ ) : ਮਾਰਚ, 2020 ਤੋਂ ਕੋਵਿਡ ਕਾਰਨ ਬੰਦ ਰਹੇ ਸਮੂਹ ਸਕੂਲਾਂ ਨੂੰ 7 ਜਨਵਰੀ ਤੋਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਵੀ ਖੋਲ੍ਹੇ ਗਏ ਹਨ। ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 9ਵੀ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀ ਪਹਿਲਾਂ ਹੀ ਸਕੂਲਾਂ ਵਿੱਚ ਆ ਕੇ ਪੜ੍ਹਾਈ ਕਰ ਰਹੇ ਹਨ ਪਰ ਹੁਣ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਨਾਲ-ਨਾਲ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਅਧਿਆਪਕ ਵੀ ਸਵੇਰੇ 10 ਵਜੇ ਤੋਂ 3 ਵਜੇ ਤੱਕ ਸਕੂਲਾਂ ਵਿੱਚ ਆਪਣੀ ਡਿਊਟੀ ’ਤੇ ਹਾਜ਼ਰ ਹੋ ਗਏ ਹਨ। ਇਸ ਸਬੰਧੀ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਜਾਰੀ ਬਿਆਨ ਦਾ ਸੁਹਿਰਦ ਮਾਪਿਆਂ, ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਸਾਸ਼ਤਰੀਆਂ ਨੇ ਸਵਾਗਤ ਕੀਤਾ ਹੈ। ਲਗਭਗ 290 ਦਿਨਾਂ ਤੋਂ ਵੱਧ ਆਲ਼ੇ-ਭੋਲ਼ਿਆਂ ਤੋਂ ਦੂਰ ਰਹੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੇ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਕਰਦਿਆਂ ਉਹਨਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ।
ਸਰਕਾਰੀ ਪ੍ਰਾਇਮਰੀ ਮਾਡਲ ਸਕੂਲ ਫਿਰੋਜ਼ਪੁਰ ਦੇ ਸੈਂਟਰ ਹੈੱਡ ਟੀਚਰ ਜਸਵਿੰਦਰ ਕੌਰ ਨੇ ਕਿਹਾ ਕਿ ਭਾਵੇ ਸਰਕਾਰੀ ਸਕੂਲਾਂ ਦੇ ਅਧਿਆਪਕ ਆਨਲਾਈਨ ਵੀ ਬਹੁਤ ਵਧੀਆ ਪੜ੍ਹਾ ਰਹੇ ਹਨ ਪਰ ਸਾਲਾਨਾ ਇਮਤਿਹਾਨ ਨਜ਼ਦੀਕ ਆ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਲ਼ਿਖਣ ਦਾ ਅਭਿਆਸ ਵੀ ਕਰਵਾਉਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪੰਜਵੀਂ ਤੋਂ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀ ਬਹੁਤ ਹੀ ਸਿਆਣਪ ਨਾਲ ਆਪਣੇ ਸਕੂਲਾਂ ਵਿੱਚ ਆ ਕੇ ਪੜ੍ਹਾਈ ਨੂੰ ਕਰਣਗੇ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੜ੍ਹਦੇ ਬੱਚੀ ਨਵਜੋਤ ਕੌਰ ਜਮਾਤ ਅੱਠਵੀਂ ਦੇ ਪਿਤਾ ਪ੍ਰਤਾਪ ਸਿੰਘ ਨੇ ਕਿਹਾ ਕਿ ਸਕੂਲ ਮੁਖੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਵੀ ਕੀਤਾ ਗਿਆ। ਸਿੱਖਿਆ ਵਿਭਾਗ ਵੱਲੋਂ ਨਿਰੰਤਰ ਕੀਤੀ ਜਾ ਰਹੀ ਨਿਗਰਾਨੀ ਅਤੇ ਜਾਗਰੂਕਤਾ ਨੂੰ ਮਾਪਿਆਂ ਨੇ ਸਰਾਹਿਆ। ਮਾਪਿਆਂ ਨੇ ਵਾਰ-ਵਾਰ ਮੰਗ ਕੀਤੀ ਸੀ ਕਿ ਸਕੂਲਾਂ ਬੱਚਿਆਂ ਦੇ ਬੋਰਡ ਦੇ ਇਮਤਿਹਾਨ ਹਨ ਅਤੇ ਅਧਿਆਪਕਾਂ ਵੱਲੋਂ ਸਕੂਲ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਸਰਕਾਰੀ ਪ੍ਰਾਇਮਰੀ ਸਕੂਲ ਤੂਤ ਵਿਖੇ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਕੋਰੋਨਾ ਕਾਰਨ ਭਾਵੇ ਅਹਿਤਿਆਤ ਵਰਤਦਿਆਂ ਸਕੂਲ ਬੰਦ ਕੀਤੇ ਹੋਏ ਸਨ ਪਰ ਹੁਣ ਅਨਲਾਕ ਪ੍ਰਕਿਰਿਆ ਦੌਰਾਨ ਉਹ ਵੀ ਚਾਹੁੰਦੇ ਹਨ ਕਿ ਉਹਨਾਂ ਦੇ ਬੱਚੇ ਸਕੂਲ ਜਾਣ। ਉਹ ਆਪਣੇ ਬੱਚਿਆਂ ਨੂੰ ਮਾਸਕ ਲਗਵਾ ਕੇ ਅਤੇ ਲੋੜੀਦੀਆਂ ਹਦਾਇਤਾਂ ਦੇ ਕੇ ਸਕੂਲ ਭੇਜਣਗੇ ਤਾਂ ਜੋ ਮੌਜੂਦਾ ਸਥਿਤੀ ਨਾਲ ਨਿਪਟਿਆ ਜਾ ਸਕੇ।
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਦੇ ਪ੍ਰਿੰਸੀਪਲ ਫਿਰੋਜ਼ਪੁਰ ਰਾਜੇਸ਼ ਮਹਿਤਾ ਨੇ ਕਿਹਾ ਕਿ ਉਹ ਸਕੂਲ ਦੇ ਬੱਚਿਆਂ ਨੂੰ ਆਪਣੇ ਬੱਚਿਆਂ ਤੋਂ ਵੱਧ ਸਮਝਦੇ ਹਨ। ਸਕੂਲ ਵਿੱਚ ਕੋਵਿਡ ਸਬੰਧੀ ਜਾਰੀ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਉਹ ਪਹਿਲਾਂ ਵੀ ਕਰ ਰਹੇ ਹਨ ਅਤੇ ਜਿਹੜੇ ਬੱਚੇ ਨਵੇਂ ਹੁਕਮਾਂ ਅਨੁਸਾਰ ਮੁੜ ਦੁਬਾਰਾ ਸਕੂਲ ਆਉਣਾ ਸ਼ੁਰੂ ਕਰਣਗੇ ਉਹਨਾਂ ਨੂੰ ਵੀ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂੰ ਕਰਵਾਉਣਗੇ।
ਸਮਾਜਸੇਵੀ ਸੰਸਥਾ ਨੀਲਕੰਠ ਮਹਾਂਦੇਵ ਸੇਵਾ ਸਮਿਤੀ ਫਿਰੋਜ਼ਪੁਰ ਦੇ ਪ੍ਰਧਾਨ ਅਸ਼ੋਕ ਕੁਮਾਰ ਰਿੰਪੀ ਨੇ ਕਿਹਾ ਕਿ ਪੰਜਾਬ ਵਿੱਚ ਬੱਚੇ ਸਰਵਜਨਿਕ ਸਥਾਨਾਂ ’ਤੇ ਅਤੇ ਹੋਰ ਕਾਰਜਾਂ ਵਿੱਚ ਆਪਣੇ ਮਾਤਾ-ਪਿਤਾ ਅਤੇ ਸਕੇ ਸਬੰਧੀਆਂ ਨਾਲ ਆ ਜਾ ਰਹੇ ਹਨ। ਪਰ ਇਸ ਨਾਲੋਂ ਵੀ ਜ਼ਰੂਰੀ ਹੈ ਬੱਚਿਆਂ ਦੀ ਸਿੱਖਿਆ। ਅਧਿਆਪਕ ਬਹੁਤ ਹੀ ਮਿਹਨਤ ਨਾਲ ਬੱਚਿਆਂ ਨੂੰ ਸਕੂਲਾਂ ਵਿੱਚ ਪੜ੍ਹਾਉਂਦੇ ਹਨ। ਉਹਨਾਂ ਨੂੰ ਵਿਸ਼ਵਾਸ ਹੈ ਕਿ ਇਸ ਸਮੇਂ ਉਹ ਬਹੁਤ ਜਿਆਦਾ ਅਹਿਤਿਆਤ ਵਰਤ ਕੇ ਬੱਚਿਆਂ ਨੂੰ ਇਮਤਿਹਾਨਾਂ ਦੇ ਦਿਨਾਂ ਵਿੱਚ ਪੜ੍ਹਾਉਣਗੇ ਅਤੇ ਕੋਵਿਡ ਯੋਧੇ ਬਣ ਕੇ ਇਸ ਚੁਣੌਤੀ ਦਾ ਵੀ ਸਾਹਮਣਾ ਕਰਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ

ਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਡਰੀਮ ਬਿਲਡਰਜ਼ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟਿੱਬੀ ਸਾਹਿਬ ਗਊਸ਼ਾਲਾ ਵਿਖੇ ਕੈਂਪ ਲਗਾ ਕੇ ਪਸ਼ੂਆਂ ਦਾ ਕੀਤਾ ਇਲਾਜ

ਰੂਪਨਗਰ ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 8 ਕੁੜੀਆਂ ਤੇ 4 ਮੁੰਡੇ ਕਾਬੂ

ਲੋਕਤੰਤਰ ’ਚ ਮੋਦੀ ਹਕੂਮਤ ਦਾ ਰਤੀ ਭਰ ਵੀ ਵਿਸ਼ਵਾਸ਼ ਨਹੀਂ: ਸੰਯੁਕਤ ਕਿਸਾਨ ਮੋਰਚਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੰਮੇ ਸਮੇਂ ਮਗਰੋਂ ਘਰੋਂ ਬਾਹਰ ਪੈਰ ਪੁੱਟਦੇ ਵੱਡੇ ਬਾਦਲ ਨੇ ਸੁੱਟਿਆ ‘ਸਿਆਸੀ ਗੋਲਾ’

ਸੰਯੁਕਤ ਕਿਸਾਨ ਮੋਰਚੇ ਦੇ ਸਦੇ ’ਤੇ ਐਸਡੀਐਮ ਧਰਮਕੋਟ ਨੂੰ ਦਿੱਤਾ ਮੰਗ-ਪੱਤਰ

‘ਮੌਸਮ ਦੀ ਤਬਦੀਲੀ ਦੇ ਚਲਦਿਆਂ ਫਸਲ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ’