Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਪੰਜਾਬ

ਮਾਪਿਆਂ ਨੇ ਸਕੂਲ ਖੁੱਲ੍ਹਣ ਦਾ ਕੀਤਾ ਭਰਵਾਂ ਸਵਾਗਤ ਸਕੂਲ ਮੁਖੀਆਂ ਨੇ ਬੱਚਿਆਂ ਨੂੰ ਕਿਹਾ ‘ਜੀ ਆਇਆਂ’

January 08, 2021 01:47 PM

- ਸਕੂਲਾਂ ਦੇ ਵਿਹੜਿਆਂ ਅਤੇ ਜਮਾਤਾਂ ਵਿੱਚ ਪਰਤੀਆਂ ਰੌਣਕਾਂ
- ਕੋਵਿਡ ਯੋਧੇ ਬਣ ਕੇ ਇਸ ਚੁਣੌਤੀ ਦਾ ਵੀ ਕਰਾਂਗੇ ਸਾਹਮਣਾ

ਕੇ.ਐਲ. ਮੁਕਸਰੀ
ਸ੍ਰੀ ਮੁਕਤਸਰ ਸਾਹਿਬ, 7 ਜਨਵਰੀ : ਮਾਰਚ, 2020 ਤੋਂ ਕੋਵਿਡ ਕਾਰਨ ਬੰਦ ਰਹੇ ਸਮੂਹ ਸਕੂਲਾਂ ਨੂੰ 7 ਜਨਵਰੀ ਤੋਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਵੀ ਖੋਲ੍ਹੇ ਗਏ ਹਨ। ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀ ਪਹਿਲਾਂ ਹੀ ਸਕੂਲਾਂ ਵਿੱਚ ਆ ਕੇ ਪੜ੍ਹਾਈ ਕਰ ਰਹੇ ਹਨ ਪਰ ਹੁਣ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਨਾਲ-ਨਾਲ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਅਧਿਆਪਕ ਵੀ ਸਵੇਰੇ 10 ਵਜੇ ਤੋਂ 3 ਵਜੇ ਤੱਕ ਸਕੂਲਾਂ ਵਿੱਚ ਆਪਣੀ ਡਿਊਟੀ ’ਤੇ ਹਾਜ਼ਰ ਹੋ
ਗਏ ਹਨ। ਇਸ ਸਬੰਧੀ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਜਾਰੀ ਬਿਆਨ ਦਾ ਸੁਹਿਰਦ ਮਾਪਿਆਂ, ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਸਾਸ਼ਤਰੀਆਂ ਨੇ ਸਵਾਗਤ ਕੀਤਾ ਹੈ। ਲਗਭਗ 290 ਦਿਨਾਂ ਤੋਂ ਵੱਧ ਆਲ਼ੇ-ਭੋਲ਼ਿਆਂ ਤੋਂ ਦੂਰ ਰਹੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੇ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਕਰਦਿਆਂ ਉਹਨਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ। ਰਾਧਾ ਸੁਆਮੀ ਰਿਟਾਇਰਡ ਪਟਵਾਰੀ, ਸੀਨੀਅਰ ਸਿਟੀਜ਼ਨ ਨੇ ਕਿਹਾ ਕਿ ਭਾਵੇ ਸਰਕਾਰੀ ਸਕੂਲਾਂ ਦੇ ਅਧਿਆਪਕ ਆਨਲਾਈਨ ਵੀ ਬਹੁਤ ਵਧੀਆ ਪੜ੍ਹਾ ਰਹੇ ਹਨ ਪਰ ਸਾਲਾਨਾ ਇਮਤਿਹਾਨ ਨਜ਼ਦੀਕ ਆ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਲ਼ਿਖਣ ਦਾ ਅਭਿਆਸ ਵੀ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਵੀਂ ਤੋਂ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀ ਬਹੁਤ ਹੀ ਸਿਆਣਪ ਨਾਲ ਆਪਣੇ ਸਕੂਲਾਂ ਵਿੱਚ ਆ ਕੇ ਪੜ੍ਹਾਈ ਨੂੰ ਕਰਣਗੇ। ਸਮੂਹ ਸਕੂਲ ਮੁਖੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਵੀ ਕੀਤਾ ਗਿਆ। ਸਿੱਖਿਆ ਵਿਭਾਗ ਵੱਲੋਂ ਨਿਰੰਤਰ ਕੀਤੀ ਜਾ ਰਹੀ ਨਿਗਰਾਨੀ ਅਤੇ ਜਾਗਰੂਕਤਾ ਨੂੰ ਮਾਪਿਆਂ ਨੇ ਸਰਾਹਿਆ। ਮਾਪਿਆਂ ਨੇ ਵਾਰ-ਵਾਰ ਮੰਗ ਕੀਤੀ ਸੀ ਕਿ ਸਕੂਲਾਂ ਬੱਚਿਆਂ ਦੇ ਬੋਰਡ ਦੇ ਇਮਤਿਹਾਨ ਹਨ ਅਤੇ ਅਧਿਆਪਕਾਂ ਵੱਲੋਂ ਸਕੂਲ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਕੋਰੋਨਾ ਕਾਰਨ ਭਾਵੇ ਅਹਿਤਿਆਤ ਵਰਤਦਿਆਂ ਸਕੂਲ ਬੰਦ ਕੀਤੇ ਹੋਏ ਸਨ ਪਰ ਹੁਣ ਅਨਲਾਕ ਪ੍ਰਕਿਰਿਆ ਦੌਰਾਨ ਉਹ ਵੀ ਚਾਹੁੰਦੇ ਹਨ ਕਿ ਉਹਨਾਂ ਦੇ ਬੱਚੇ ਸਕੂਲ ਜਾਣ। ਉਹ ਆਪਣੇ ਬੱਚਿਆਂ ਨੂੰ ਮਾਸਕ ਲਗਵਾ ਕੇ ਅਤੇ ਲੋੜੀਂਦੀਆਂ ਹਦਾਇਤਾਂ ਦੇ ਕੇ ਸਕੂਲ ਭੇਜਣਗੇ ਤਾਂ ਜੋ ਮੌਜੂਦਾ ਸਥਿਤੀ ਨਾਲ ਨਿਪਟਿਆ ਜਾ ਸਕੇ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਸ੍ਰੀ ਮੁਕਤਸਰ ਸਾਹਿਬ ਦੇ ਪਿ੍ਰੰਸੀਪਲ ਦਵਿੰਦਰ ਸਿੰਘ ਰਜੋਰੀਆਂ ਨੇ ਕਿਹਾ ਕਿ ਉਹ ਸਕੂਲ ਦੇ ਬੱਚਿਆਂ ਨੂੰ ਆਪਣੇ ਬੱਚਿਆਂ ਤੋਂ ਵੱਧ ਸਮਝਦੇ ਹਨ। ਸਕੂਲ ਵਿੱਚ ਕੋਵਿਡ ਸਬੰਧੀ ਜਾਰੀ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਉਹ ਪਹਿਲਾਂ ਵੀ ਕਰ ਰਹੇ ਹਨ ਅਤੇ ਜਿਹੜੇ ਬੱਚੇ ਨਵੇਂ ਹੁਕਮਾਂ ਅਨੁਸਾਰ ਮੁੜ ਦੁਬਾਰਾ ਸਕੂਲ ਆਉਣਾ ਸ਼ੁਰੂ ਕਰਣਗੇ ਉਹਨਾਂ ਨੂੰ ਵੀ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂੰ ਕਰਵਾਉਣਗੇ।
ਪੰਜਾਬ ਵਿੱਚ ਬੱਚੇ ਸਰਵਜਨਿਕ ਸਥਾਨਾਂ ’ਤੇ ਅਤੇ ਹੋਰ ਕਾਰਜਾਂ ਵਿੱਚ ਆਪਣੇ ਮਾਤਾ-ਪਿਤਾ ਅਤੇ ਸਕੇ ਸਬੰਧੀਆਂ ਨਾਲ ਆ ਜਾ ਰਹੇ ਹਨ। ਪਰ ਇਸ ਨਾਲੋਂ ਵੀ ਜ਼ਰੂਰੀ ਹੈ ਬੱਚਿਆਂ ਦੀ ਸਿੱਖਿਆ। ਅਧਿਆਪਕ ਬਹੁਤ ਹੀ ਮਿਹਨਤ ਨਾਲ ਬੱਚਿਆਂ ਨੂੰ ਸਕੂਲਾਂ ਵਿੱਚ ਪੜ੍ਹਾਉਂਦੇ ਹਨ। ਉਹਨਾਂ ਨੂੰ ਵਿਸ਼ਵਾਸ ਹੈ ਕਿ ਇਸ ਸਮੇਂ ਉਹ ਬਹੁਤ ਜਿਆਦਾ ਅਹਿਤਿਆਤ ਵਰਤ ਕੇ ਬੱਚਿਆਂ ਨੂੰ ਇਮਤਿਹਾਨਾਂ ਦੇ ਦਿਨਾਂ ਵਿੱਚ ਪੜ੍ਹਾਉਣਗੇ ਅਤੇ ਕੋਵਿਡ ਯੋਧੇ ਬਣ ਕੇ ਇਸ ਚੁਣੌਤੀ ਦਾ ਵੀ ਸਾਹਮਣਾ ਕਰਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀ

ਨੇਵੀ ਵਿਚ ਟ੍ਰੇਡਸਮੈਨ ਮੇਟ ਦੀਆਂ ਅਸਾਮੀਆਂ ਲਈ 7 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ

400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆ

ਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕ

ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ 10 ਅਪ੍ਰੈਲ ਨੂੰ

ਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲ

ਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ