Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਚੰਡੀਗੜ੍ਹ

ਪੰਜਾਬ ਦੇ 7842 ਸਰਕਾਰੀ ਸਕੂਲ ਬਣਨਗੇ ਸਮਾਰਟ ਸਕੂਲ, ਪੰਜਾਬ ਸਰਕਾਰ ਦਾ ਫੈਸਲਾ

January 15, 2021 07:20 PM

ਚੰਡੀਗੜ੍ਹ,15 ਜਨਵਰੀ (ਏਜੰਸੀ) : ਪੰਜਾਬ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਦੇ ਹੋਏ ਹੁਣ ਤੱਕ 7842 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਇਸ ਸਾਲ ਨਵੇਂ ਦਾਖਲਿਆਂ ਵਿੱਚ ਨਾ ਕੇਵਲ 14 ਫ਼ੀਸਦੀ ਤੋਂ ਅਧਿਕ ਦਾ ਵਾਧਾ ਹੋਇਆ ਹੈ ਸਗੋਂ ਇਸ ਦੇ ਨਾਲ ਸਰਕਾਰੀ ਸਕੂਲ ਪ੍ਰਤੀ ਸੂਬੇ ਦੇ ਲੋਕਾਂ ਦਾ ਅਕ੍ਰਸ਼ਨ ਵੀ ਵਧਿਆ ਹੈ। 

 ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਣ ਲਈ ਸਾਲ 2019 ਵਿੱਚ ਸਮਾਰਟ ਸਕੂਲ ਨੀਤੀ ਤਿਆਰ ਕੀਤੀ ਸੀ। ਇਹ ਸਮਾਰਟ ਸਕੂਲ ਕਿਸੇ ਵੀ ਆਮ ਸਕੂਲ ਨਾਲੋਂ ਪੂਰੀ ਤਰ੍ਹਾਂ ਵੱਖਰੇ ਹਨ। ਇਹ ਤਕਨਾਲੋਜੀ ਆਧਾਰਤ ਅਧਿਆਪਨ ਸਿਖਲਾਈ ਸੰਸਥਾ ਹਨ ਜੋ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਨਾਉਦੇ ਹਨ। ਇਹ ਉਹ ਸਕੂਲ ਹਨ ਜਿਨਾਂ ਵਿਚ ਮਿਆਰੀ ਵਿਦਿਆ ਪ੍ਰਦਾਨ ਕਰਨ ਲਈ ਕਲਾ ਸਹੂਲਤਾਂ ਸਮਾਰਟ ਕਲਾਸ ਰੂਮ, ਡਿਜ਼ੀਟਲ ਸਮੱਗਰੀ, ਸੌਰ ਊਰਜਾ, ਖੇਡ ਸਹੂਲਤਾਂ, ਸਮਾਰਟ ਵਰਦੀ, ਆਕਰਸ਼ਕ ਵਾਤਾਵਰਣ ਸਮੇਤ ਵਿਦਿਅਕ ਪਾਰਕ, ਰੰਗ ਕੋਡਿੰਗ, ਲੈਂਡਸਕੇਪਿੰਗ, ਮੁਹੱਈਆ ਕਰਵਾਈ ਗਈ ਹੈ। 
  ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰਨ ਲਈ ਇਸ ਵਿੱਚ ਭਾਈਚਾਰੇ ਦੀ ਸ਼ਮੂਲੀਅਤ ਯਕੀਨੀ ਬਨਾਉਣ, ਅਧਿਆਪਕਾਂ ਅਤੇ ਮਾਪਿਆਂ ਸਮੇਤ ਸਾਰੇ ਹਿੱਸੇਦਾਰਾਂ ਦੀ ਭਾਗੀਦਾਰੀ ਦੁਆਰਾ ਰਾਜ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ, ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਨਾਉਣ, ਸਰਕਾਰੀ ਸਕੂਲਾਂ ਨੂੰ ਡਿਜ਼ੀਟਲ ਸਿਖਿਆ ਦੇਣ ਲਈ ਡਿਜ਼ੀਟਲ ਸਾਧਨਾਂ ਨਾਲ ਲੈਸ ਕਰਨ, ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਨੂੰ ਬਿਹਤਰ ਬਣਾਉਣ ਲਈ ਤਕਨਾਲੋਜੀ ਮੁਹੱਈਆ ਕਰਵਾਉਣ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਢੁਕਵਾਂ ਵਾਤਾਵਰਣ ਉਪਲਭਦ ਕਰਾਉਣਾ ਆਦਿ ਦਾ ਨਿਸ਼ਾਨਾ ਮਿੱਥਿਆ ਗਿਆ ਸੀ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ : ਜੰਗਲ 'ਚੋਂ ਲਾਪਤਾ ਬੱਚੀ ਦੀ ਅਧਨੰਗੀ ਹਾਲਤ 'ਚ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਸਾਂਝਾ ਮੁਲਾਜ਼ਮ ਫਰੰਟ ਵੱਲੋਂ ਸੈਕਟਰ 17 ਵਿਖੇ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨ ਚੰਡੀਗੜ੍ਹ ਪਹੁੰਚੇ

ਸੁਖਬੀਰ, ਮਜੀਠੀਆ ਸਣੇ ਦਰਜਨਾਂ ਆਗੂ ਹਿਰਾਸਤ ’ਚ ਲਏ

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐਸ.

ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

ਕਿਰਪਾਲ ਕੌਰ ਜ਼ੀਰਾ ਤੇ ਜਗਜੀਤ ਜ਼ੀਰਵੀ ਦਾ ਸਦੀਵੀ ਵਿਛੋੜਾ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਨਿਯੁਕਤ ....

ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਵਿਧਾਨ ਸਭਾ ਦਾ ਘੇਰਾਓ ਕਰਨ ਜਾ ਰਹੇ ਅਕਾਲੀਆਂ ਨੂੰ ਜਲ ਵਾਛੜਾਂ ਨਾਲ ਰੋਕਿਆ, ਸੁਖਬੀਰ ਬਾਦਲ, ਮਜੀਠੀਆ ਸਮੇਤ ਕਈ ਗਿਰਫ਼ਤਾਰ