Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਚੰਡੀਗੜ੍ਹ

ਖੇਡ ਵਿਭਾਗ ਨੇ 1.66 ਕਰੋੜ ਦੀ ਰਾਸ਼ੀ ਨਾਲ 90 ਖਿਡਾਰੀਆਂ ਦਾ ਕੀਤਾ ਸਨਮਾਨ

January 15, 2021 07:38 PM
ਚੰਡੀਗੜ੍ਹ,15 ਜਨਵਰੀ (ਏਜੰਸੀ) : ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਟੋਕੀਓ ਉਲੰਪਿਕਸ-2021 ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ ਅਤੇ ਸੂਬੇ ਲਈ ਵੱਧ ਤੋਂ ਵੱਧ ਉਲੰਪਿਕ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ ਹੈ, ਜਿਸ ਦੀ ਪ੍ਰਾਪਤੀ ਲਈ ਖੇਡ ਵਿਭਾਗ ਦੀ ਅਗਵਾਈ ਵਿੱਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਅਤੇ ਹੋਰ ਸਬੰਧਤ ਸੰਸਥਾਵਾਂ ਦਿਨ-ਰਾਤ ਜੁਟੀਆਂ ਹੋਈਆਂ ਹਨ। ਰਾਣਾ ਸੋਢੀ ਨੇ ਇੱਥੇ ਪੰਜਾਬ ਮਿਊਂਸਿਪਲ ਭਵਨ ਵਿਖੇ ਸਾਲ 2017-18 ਦੌਰਾਨ ਸੂਬੇ ਲਈ ਨਾਮਣਾ ਖੱਟਣ ਵਾਲੇ 90 ਖਿਡਾਰੀਆਂ ਨੂੰ ਕਰੀਬ 1.66 ਕਰੋੜ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ। 
 ਇਸ ਵਿਸ਼ੇਸ਼ ਸਮਾਰੋਹ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਖਿਡਾਰੀਆਂ ਨੂੰ ਮਾਲੀ ਸਹਾਇਤਾ ਮੁਹੱਈਆ ਕਰਨ ਦੇ ਅੱਜ ਪਹਿਲੇ ਪੜਾਅ ਦੀ ਸ਼ੁਰੂਆਤ ਨਾਲ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਵੱਡੇ ਮਾਅਰਕੇ ਮਾਰਨ ਵਾਲੇ ਖਿਡਾਰੀਆਂ ਦੇ ਸਨਮਾਨ ਦਾ ਵਾਅਦਾ ਪੂਰਾ ਹੋਇਆ ਹੈ। ਆਗਾਮੀ ਦਿਨਾਂ ਵਿੱਚ ਅਜਿਹੇ 1135 ਖਿਡਾਰੀਆਂ ਨੂੰ ਨਗਦ ਇਨਾਮਾਂ ਦੀ ਵੰਡ ਕੀਤੀ ਜਾਵੇਗੀ ਕਿਉਂਕਿ ਕੋਵਿਡ-19 ਮਹਾਂਮਾਰੀ ਕਾਰਨ ਖਿਡਾਰੀਆਂ ਦੇ ਸਨਮਾਨ ਵਿੱਚ ਪਹਿਲਾ ਹੀ ਕਾਫ਼ੀ ਦੇਰ ਹੋ ਚੁੱਕੀ ਹੈ। ਖੇਡ ਮੰਤਰੀ ਨੇ ਕਿਹਾ ਕਿ ਅੱਜ ਜਿਹੜੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ, ਉਹ ਸਾਲ 2017-18 ਦੌਰਾਨ ਕੌਮਾਂਤਰੀ, ਕੌਮੀ ਤੇ ਸੂਬਾ ਪੱਧਰ ਉਤੇ ਨਾਮਣਾ ਖੱਟ ਚੁੱਕੇ ਹਨ। ਇਨ੍ਹਾਂ ਖਿਡਾਰੀਆਂ ਨੂੰ ਕੁੱਲ 1,65,65,700 ਦੀ ਰਾਸ਼ੀ ਮੁਹੱਈਆ ਕੀਤੀ ਗਈ ਹੈ। ਇਨ੍ਹਾਂ 90 ਖਿਡਾਰੀਆਂ ਵਿੱਚ 36 ਕੌਮਾਂਤਰੀ ਪੱਧਰ ਦੇ ਖਿਡਾਰੀ ਹਨ, ਜਿਨ੍ਹਾਂ ਨੂੰ ਕੁੱਲ 1.26 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਗਈ, ਜਦੋਂ ਕਿ 54 ਕੌਮੀ ਪੱਧਰ ਦੇ ਖਿਡਾਰੀਆਂ ਨੂੰ ਕੁੱਲ 39.39 ਲੱਖ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣ-ਸਨਮਾਨ ਨਾਲ ਉਨ੍ਹਾਂ ਉਭਰਦੇ ਖਿਡਾਰੀਆਂ ਨੂੰ ਉਤਸ਼ਾਹ ਮਿਲੇਗਾ, ਜਿਹੜੇ ਟੋਕੀਓ ਉਲੰਪਿਕਸ-2021 ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਨੇ ਅਜਿਹੇ ਖਿਡਾਰੀਆਂ ਨੂੰ 4.85 ਕਰੋੜ ਰੁਪਏ ਦੀ ਰਾਸ਼ੀ ਇਨਾਮ ਵਜੋਂ ਦੇਣ ਦਾ ਫ਼ੈਸਲਾ ਕੀਤਾ ਗਿਆ, ਜਿਸ ਵਿੱਚੋਂ 1.66 ਕਰੋੜ ਰੁਪਏ ਦੀ ਰਾਸ਼ੀ ਅੱਜ ਤਕਸੀਮ ਕੀਤੀ ਗਈ। ਰਾਣਾ ਸੋਢੀ ਨੇ ਕਿਹਾ ਕਿ ਸਾਡਾ ਟੀਚਾ ਪੰਜਾਬ ਤੋਂ ਵੱਧ ਤੋਂ ਵੱਧ ਉਲੰਪਿਕ ਤਮਗ਼ਾ ਜੇਤੂ ਕੱਢਣਾ ਹੈ ਅਤੇ ਸਾਨੂੰ ਸਭ ਤੋਂ ਵੱਧ ਆਸਾਂ ਹਾਕੀ ਤੋਂ ਹਨ ਕਿਉਂਕਿ ਭਾਰਤੀ ਹਾਕੀ ਟੀਮ ਵਿੱਚ ਅੱਧੇ ਤੋਂ ਵੱਧ ਖਿਡਾਰੀ ਪੰਜਾਬ ਨਾਲ ਸਬੰਧਤ ਚੁਣੇ ਜਾਣ ਦੀ ਸੰਭਾਵਨਾ ਹੈ। ਇਸ ਸਮੇਂ ਬੰਗਲੌਰ ਵਿੱਚ ਲੱਗੇ ਤਿਆਰੀ ਕੈਂਪ ਵਿੱਚ ਕੁੱਲ 33 ਵਿੱਚੋਂ 17 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਵਿੱਚੋਂ ਅੱਧੇ ਖਿਡਾਰੀਆਂ ਦੇ ਟੀਮ ਵਿੱਚ ਚੁਣੇ ਜਾਣ ਦੀ ਸੰਭਾਵਨਾ ਹੈ। ਲੜਕੀਆਂ ਦੀ ਹਾਕੀ ਟੀਮ ਵਿੱਚ ਇਸ ਸਮੇਂ ਦੋ ਪੰਜਾਬਣ ਖਿਡਾਰਨਾਂ ਸ਼ਾਮਲ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ

ਗੁਰਦੀਪ ਸਿੰਘ ਵੜਵਾਲ ਨੂੰ ਕੀਤਾ ਸਨਮਾਨਿਤ

ਪੰਜਾਬ ਭਵਨ ਨੂੰ ਬਜਟ ਇਜਲਾਸ ਲਈ ਸਦਨ ਦਾ ਅਹਾਤਾ ਐਲਾਨਿਆ

ਪੀਐਸਪੀਸੀਐਲ ਨੇ ਜਨਵਰੀ 2017 ਤੋਂ 11784 ਨੌਕਰੀਆਂ ਦਿੱਤੀਆਂ

ਇਤਿਹਾਸਿਕ ਕੇਂਦਰੀ ਜੇਲ੍ਹ ਅੰਬਾਲਾ ਵੱਲੋ ਜੇਲ੍ਹ ਰੇਡੀਓ ਦੀ ਸ਼ੁਰੂਆਤ

ਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ

ਪੰਜ ਸੂਬਿਆਂ ‘ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ 38 ਆਈਏਐਸ ਤੇ 16 ਆਈਪੀਐਸ ਅਧਿਕਾਰੀ ਅਬਜਰਬਰ ਨਿਯੁਕਤ

ਕੇਂਦਰ ਸਰਕਾਰ ਵਿਰੁੱਧ ਖ਼ੁਦਰਾ ਵਪਾਰੀਆਂ ਅਤੇ ਛੋਟੇ ਸਨਅਤਕਾਰਾਂ ਦਾ ਹੱਲਾ ਬੋਲ

ਹਾਰਡ ਰੌਕ ਕੈਫੇ ਨੇ ਚੰਡੀਗੜ੍ਹ ’ਚ ਦਰਜ ਕਰਵਾਈ ਮੌਜੂਦਗੀ

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ