Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਚੰਡੀਗੜ੍ਹ

ਸਿਹਤ ਵਿਭਾਗ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਦਿੱਤੇ ਨਿਯੁਕਤੀ ਪੱਤਰ

January 15, 2021 07:42 PM
ਚੰਡੀਗੜ੍ਹ,15 ਜਨਵਰੀ (ਏਜੰਸੀ) : ਸਿਹਤ ‘ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ 36 ਮੈਡੀਕਲ ਲੈਬ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਲੈਬ ਟੈਕਨੀਸ਼ਨਾਂ ਦੀਆਂ 98 ਪ੍ਰਕਾਸ਼ਿਤ ਅਸਾਮੀਆਂ ਵਿਚੋਂ 36 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਦੋਂ ਕਿ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਪੜਾਅ ਵਾਰ ਜਲਦੀ ਤੋਂ ਜਲਦੀ ਭਰਤੀ ਕੀਤਾ ਜਾਵੇਗਾ। 
 ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਰੈਗੂਲਰ ਅਧਾਰ ’ਤੇ ਮਿਲੀ ਨੌਕਰੀ ਲਈ ਵਧਾਈ ਦਿੰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਰੋਜ਼ਗਾਰ ਯੋਜਨਾਂ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਇਹ ਵੀ ਵਰਣਨਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2021 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 10,049 ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ। 
ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ, ਸੁਪਰਡੈਂਟ ਸੰਦੀਪ ਕੁਮਾਰ ਤੇ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ : ਜੰਗਲ 'ਚੋਂ ਲਾਪਤਾ ਬੱਚੀ ਦੀ ਅਧਨੰਗੀ ਹਾਲਤ 'ਚ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਸਾਂਝਾ ਮੁਲਾਜ਼ਮ ਫਰੰਟ ਵੱਲੋਂ ਸੈਕਟਰ 17 ਵਿਖੇ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨ ਚੰਡੀਗੜ੍ਹ ਪਹੁੰਚੇ

ਸੁਖਬੀਰ, ਮਜੀਠੀਆ ਸਣੇ ਦਰਜਨਾਂ ਆਗੂ ਹਿਰਾਸਤ ’ਚ ਲਏ

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐਸ.

ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

ਕਿਰਪਾਲ ਕੌਰ ਜ਼ੀਰਾ ਤੇ ਜਗਜੀਤ ਜ਼ੀਰਵੀ ਦਾ ਸਦੀਵੀ ਵਿਛੋੜਾ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਨਿਯੁਕਤ ....

ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਵਿਧਾਨ ਸਭਾ ਦਾ ਘੇਰਾਓ ਕਰਨ ਜਾ ਰਹੇ ਅਕਾਲੀਆਂ ਨੂੰ ਜਲ ਵਾਛੜਾਂ ਨਾਲ ਰੋਕਿਆ, ਸੁਖਬੀਰ ਬਾਦਲ, ਮਜੀਠੀਆ ਸਮੇਤ ਕਈ ਗਿਰਫ਼ਤਾਰ