Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਚੰਡੀਗੜ੍ਹ

ਸੀਨੀਅਰ ਪੱਤਰਕਾਰ ਰਵੀ ਸ਼ਰਮਾ ਦੇ ਦੇਹਾਂਤ ’ਤੇ ਕੈਪਟਨ ਨੇ ਜਤਾਇਆ ਦੁੱਖ

January 15, 2021 08:02 PM
ਚੰਡੀਗੜ੍ਹ,15 ਜਨਵਰੀ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੀਨੀਅਰ ਪੱਤਰਕਾਰ ਰਵੀ ਸ਼ਰਮਾ ਆਜ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜੋ ਅੱਜ ਸਵੇਰੇ ਸੰਖੇਪ ਬੀਮਾਰੀ ਪਿਛੋਂ ਭਵਾਨੀਗੜ (ਸੰਗਰੂਰ) ਵਿਖੇ ਵਿਛੋੜਾ ਦੇ ਗਏ। ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਰਵੀ ਸ਼ਰਮਾ ਨੂੰ ਇੱਕ ਸਮਰਪਿਤ ਪੱਤਰਕਾਰ ਅਤੇ ਬਿਹਤਰੀਨ ਇਨਸਾਨ ਦੱਸਿਆ ਜੋ ਕਿ ਆਪਣੇ ਕਿੱਤੇ ਦੇ ਅਸੂਲਾਂ ਨੂੰ ਪੂਰੀ ਤਰਾਂ ਪ੍ਰਣਾਏ ਸਨ ਅਤੇ ਪ੍ਰੈਸ ਦੀ ਆਜ਼ਾਦੀ ਲਈ ਆਪਣੇ ਸਮੁੱਚੇ ਕੈਰੀਅਰ ਦੌਰਾਨ ਆਪਣੇ ਫਰਜ਼ ਬੇਖੌਫ ਹੋ ਕੇ ਨਿਭਾਉਂਦੇ ਰਹੇ। 
ਜ਼ਿਕਰਯੋਗ ਹੈ ਕਿ ਆਜ਼ਾਦ, ਸੀ.ਐਨ.ਐਨ-ਆਈ.ਬੀ.ਐਨ ਖਬਰ ਚੈਨਲ ਦੇ ਪੱਤਰਕਾਰ ਵਜੋਂ ਸੰਗਰੂਰ ਵਿਖੇ ਸੇਵਾਵਾਂ ਨਿਭਾ ਰਹੇ ਸਨ। ਮਿ੍ਰਤਕ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਪਿਛੇ ਰਹਿ ਗਏ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਰਵੀ ਸ਼ਰਮਾ ਆਜ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ, ਰਵੀ ਸ਼ਰਮਾ ਆਜ਼ਾਦ ਵੱਲੋਂ ਪੱਤਰਕਾਰੀ ਦੇ ਕਿੱਤੇ ਵਿੱਚ ਦਿੱਤੀਆਂ ਗਈਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ ਜੋ ਕਿ ਪੱਤਰਕਾਰ ਭਾਈਚਾਰੇ ਵੱਲੋਂ ਸਦਾ ਹੀ ਯਾਦ ਰੱਖੀਆਂ ਜਾਣਗੀਆਂ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

ਕਿਰਪਾਲ ਕੌਰ ਜ਼ੀਰਾ ਤੇ ਜਗਜੀਤ ਜ਼ੀਰਵੀ ਦਾ ਸਦੀਵੀ ਵਿਛੋੜਾ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਨਿਯੁਕਤ ....

ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਵਿਧਾਨ ਸਭਾ ਦਾ ਘੇਰਾਓ ਕਰਨ ਜਾ ਰਹੇ ਅਕਾਲੀਆਂ ਨੂੰ ਜਲ ਵਾਛੜਾਂ ਨਾਲ ਰੋਕਿਆ, ਸੁਖਬੀਰ ਬਾਦਲ, ਮਜੀਠੀਆ ਸਮੇਤ ਕਈ ਗਿਰਫ਼ਤਾਰ

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਵੱਲੋ ਰਾਜਪਾਲ ਦੇ ਘੇਰਾਓ ਦੀ ਕੋਸ਼ਿਸ਼ ਅਸਫਲ

ਪੰਜਾਬ ਵਿਧਾਨ ਸਭਾ : ਪੰਜਾਬ ਨੇ ਚੰਡੀਗੜ੍ਹ , ਪਾਣੀਆਂ ਸਮੇਤ ਹੋਰ ਅੰਤਰਰਾਜੀ ਵਿਵਾਦਾਂ ਦੇ ਮੁੱਦਿਆਂ ਨੂੰ ਛੱਡਿਆ

ਪੰਜਾਬ ਦੀ ਕਾਂਗਰਸ ਸਰਕਾਰ ਦਾ ਅੰਤਿਮ ਬਜ਼ਟ ਸੈਸ਼ਨ ਅੱਜ ਤੋਂ ਸ਼੍ਰੁਰੂ

ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਉਤਸਵ ਮਨਾਇਆ

10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ