Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਚੰਡੀਗੜ੍ਹ

ਸ਼ਹਿਰ ਤੋਂ 20 ਕਿਲੋਮੀਟਰ ਤੱਕ ਐਕੁਆਇਰ ਜ਼ਮੀਨ ਦਾ ਮੁਆਵਜ਼ਾ ਮਾਰਕੀਟ ਭਾਅ ਨਾਲੋਂ ਹੋਵੇਗਾ ਦੁੱਗਣਾ ਕਾਂਗੜ

January 15, 2021 08:06 PM

ਰਾਈਟ ਟੂ ਫੇਅਰ ਕੰਪਨਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੂਜਿਸ਼ਨ, ਰੀਹੈਬਿਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ, 2013 ਵਿੱਚ ਸੋਧ

ਚੰਡੀਗੜ੍ਹ,15 ਜਨਵਰੀ (ਏਜੰਸੀ) : ਸੂਬੇ ਦੇ ਕਿਸਾਨਾਂ ਅਤੇ ਭੂਮੀ ਮਾਲਕਾਂ ਨੂੰ ਉਚਿਤ ਅਤੇ ਵਧੇ ਹੋਏ ਮੁਆਵਜ਼ੇ ਮੁਹੱਈਆ ਕਰਾਉਣ ਦੇ ਮੱਦੇਨਜ਼ਰ, ਸੂਬਾ ਸਰਕਾਰ ਵੱਲੋਂ ਰਾਈਟ ਟੂ ਫੇਅਰ ਕੰਪਨਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੂਜਿਸ਼ਨ, ਰੀਹੈਬਿਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ, 2013 ਵਿੱਚ ਸੋਧ ਕੀਤੀ ਗਈ ਹੈ ਜਿਸ ਤਹਿਤ ਸੂਬੇ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ, ਮਿਉਂਸੀਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਹੱਦਾਂ ਨਾਲ ਲੱਗਦੀਆਂ ਜ਼ਮੀਨਾਂ ਦੀ ਪ੍ਰਾਪਤੀ ਬਦਲੇ ਦਿੱਤੀ ਜਾਂਦੀ ਮੁਆਵਜ਼ਾ ਰਾਸ਼ੀ ਵਿੱਚ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 1 ਤੋਂ 20 ਕਿਲੋਮੀਟਰ ਤੱਕ ਦਾ ਮੁਆਵਜ਼ਾ ਮਾਰਕੀਟ ਭਾਅ ਦਾ 1 ਤੋਂ 2 ਗੁਣਾ ਹੋਵੇਗਾ। ਇਸ ਸਬੰਧੀ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਿਸੇ ਵੀ ਸ਼ਹਿਰੀ ਖੇਤਰ ਦੀ ਗ੍ਰਹਿਣ ਕੀਤੀ ਜਾਣ ਵਾਲੀ ਜ਼ੀਮਨ ਦੇ ਖਾਸ ਕਿੱਲੇ ਜਾਂ ਇਸਦੇ ਹਿੱਸੇ, ਜਿਵੇਂ ਵੀ ਹੋਵੇ, ਤੱਕ ਦੀ ਛੋਟੀ/ਸਿੱਧੀ/ਰੇਡੀਅਲ ਦੂਰੀ ਲਈ ਗੁਣਾਤਮਕ ਕਾਰਕ ਨਗਰ ਨਿਗਮ ਦੇ 5 ਕਿਲੋਮੀਟਰ ਤੱਕ ਦਾ ਮਾਰਕੀਟ ਭਾਅ ਦਾ 1.0 ਗੁਣਾ, ਨਗਰ ਕੌਂਸਲ / ਮਿਉਂਸੀਪਲ ਕਮੇਟੀਆਂ / ਨਗਰ ਪੰਚਾਇਤ (ਨਜ਼ਦੀਕੀ ਸ਼ਹਿਰੀ ਸੰਸਥਾ ਨੂੰ ਵਿਚਾਰਿਆ ਜਾਵੇਗਾ) ਦੇ 5 ਕਿਲੋਮੀਟਰ ਤੱਕ ਦਾ 1.25 ਗੁਣਾ, 5 ਕਿਲੋਮੀਟਰ ਤੋਂ 10 ਕਿਲੋਮੀਟਰ ਦੀ ਦੂਰੀ ਲਈ 1.25 ਗੁਣਾ, 10 ਕਿਲੋਮੀਟਰ ਤੋਂ ਉੱਪਰ ਅਤੇ 15 ਕਿਲੋਮੀਟਰ ਤੱਕ ਦੀ ਦੂਰੀ ਲਈ 1.50 ਗੁਣਾ ਅਤੇ 15 ਕਿਲੋਮੀਟਰ ਤੋਂ ਉੱਪਰ ਅਤੇ 20 ਕਿਲੋਮੀਟਰ ਤੱਕ ਦੀ ਦੂਰੀ ਲਈ 1.75 ਗੁਣਾ ਅਤੇ 20 ਕਿਲੋਮੀਟਰ ਤੋਂ ਵੱਧ ਦੀ ਦੂਰੀ ਲਈ ਮਾਰਕੀਟ ਭਾਅ ਦਾ 2.0 ਗੁਣਾ ਹੋਵੇਗਾ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸ਼ਹਿਰੀ ਖੇਤਰ ਦੀ ਹੱਦ ਤੋਂ 10 ਕਿਲੋਮੀਟਰ ਤੱਕ ਦੀ ਦੂਰੀ `ਤੇ ਸਥਿਤ ਖੇਤਰ ਦੇ ਮਾਮਲੇ ਵਿਚ ਗੁਣਾਤਮਕ ਕਾਰਕ 1.0 ਅਤੇ ਇਸ ਤੋਂ ਵੱਧ ਦੂਰੀ `ਤੇ ਸਥਿਤ ਖੇਤਰ ਦੇ ਮਾਮਲੇ ਵਿੱਚ 1.25 ਸੀ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ : ਜੰਗਲ 'ਚੋਂ ਲਾਪਤਾ ਬੱਚੀ ਦੀ ਅਧਨੰਗੀ ਹਾਲਤ 'ਚ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਸਾਂਝਾ ਮੁਲਾਜ਼ਮ ਫਰੰਟ ਵੱਲੋਂ ਸੈਕਟਰ 17 ਵਿਖੇ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨ ਚੰਡੀਗੜ੍ਹ ਪਹੁੰਚੇ

ਸੁਖਬੀਰ, ਮਜੀਠੀਆ ਸਣੇ ਦਰਜਨਾਂ ਆਗੂ ਹਿਰਾਸਤ ’ਚ ਲਏ

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐਸ.

ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

ਕਿਰਪਾਲ ਕੌਰ ਜ਼ੀਰਾ ਤੇ ਜਗਜੀਤ ਜ਼ੀਰਵੀ ਦਾ ਸਦੀਵੀ ਵਿਛੋੜਾ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਨਿਯੁਕਤ ....

ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਵਿਧਾਨ ਸਭਾ ਦਾ ਘੇਰਾਓ ਕਰਨ ਜਾ ਰਹੇ ਅਕਾਲੀਆਂ ਨੂੰ ਜਲ ਵਾਛੜਾਂ ਨਾਲ ਰੋਕਿਆ, ਸੁਖਬੀਰ ਬਾਦਲ, ਮਜੀਠੀਆ ਸਮੇਤ ਕਈ ਗਿਰਫ਼ਤਾਰ