Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਪੰਜਾਬ

ਯੋਜਨਾਬੰਦੀ ਕਰਕੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਸਕੂਲ ਮੁਖੀ

January 16, 2021 12:58 PM

ਮੋਹਾਲੀ/15 ਜਨਵਰੀ/ਹਰਬੰਸ ਬਾਗੜੀ: ਮਿਸ਼ਨ ਸ਼ਤ-ਪ੍ਰਤੀਸ਼ਤ 2021 ਵਿੱਚ ਸਾਰੇ ਵਿਦਿਆਰਥੀ ਪਾਸ ਹੋਣ, 90 ਫੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧੇ ਅਤੇ ਵੇਟੇਡ ਐਵਰੇਜ਼ ਵਿੱਚ ਵਧੀਆ ਸੁਧਾਰ ਹੋਵੇ ਦੇ ਮੰਤਵ ਨਾਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਨੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਪ੍ਰਿੰਸੀਪਲ ਮੈਂਟਰਾਂ, ਵੱਖ-ਵੱਖ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰਾਂ, ਬਲਾਕ ਮੈਂਟਰਾਂ, ਬਲਾਕ ਨੋਡਲ ਅਫ਼ਸਰਾਂ, ਸਿੱਖਿਆ ਸੁਧਾਰ ਟੀਮ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਆਯੋਜਨ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਸਕੂਲ ਵਿਖੇ ਕੀਤਾ ਗਿਆ। ਇਸ ਮੌਕੇ ਸਹਾਇਕ ਡਾਇਰੈਕਟਰ ਟਰੇਨਿੰਗਾਂ ਸਲਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐੱਸ.ਏ.ਐੱਸ. ਨਗਰ ਹਿੰਮਤ ਸਿੰਘ ਹੁੰਦਲ ਵੀ ਮੌਜੂਦ ਸਨ।
ਇਸ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਨੇ ਸਮੂਹ ਜਿਲਿਆ ਅਫਸਰ ਅਤੇ ਬਲਾਕ ਮੈਂਟਰਾਂ ਨੂੰ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਮੁਹਿੰਮ ਤਹਿਤ ਹਰ ਬੱਚੇ ਦੀ ਕਾਰਗੁਜ਼ਾਰੀ ਦਾ ਮਾਈਕਰੋ ਵਿਸ਼ਲੇਸ਼ਣ ਕਰਕੇ ਆਪਣੀ ਯੋਜਨਾਬੰਦੀ ਕਰਕੇ ਆਪਣੀ ਪੂਰੀ ਵਾਹ ਲਾਉਣ ਲਈ ਪ੍ਰੇਰਿਤ ਕੀਤਾ ਤਾਂ ਕਿ ਸਾਲਾਨਾ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਸ਼ਾਨਦਾਰ ਬਣਾਇਆ ਜਾ ਸਕੇ। ਇਸ ਮੀਟਿੰਗ ਵਿੱਚ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਰਾਹੀਂ ਦਸੰਬਰ ਟੈਸਟਾਂ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਵਿਸ਼ਲੇਸ਼ਣ ਕਰਦਿਆਂ ਮਹੱਤਵਪੂਰਨ ਨੁਕਤਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਪ੍ਰਿੰਸੀਪਲ ਸੁਖਵਿੰਦਰ ਕੌਰ ਧਾਲੀਵਾਲ ਨੇ ਸਮੂਹ ਟੀਮਾਂ ਨੂੰ ਜੀ ਆਇਆਂ ਕਿਹਾ। ਇਸ ਮੀਟਿੰਗ ਵਿੱਚ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਨੋਡਲ ਅਫ਼ਸਰ ਸੁਰਿੰਦਰ ਪਾਲ ਕੌਰ ਹੀਰਾ, ਡਾ. ਹਰਪਾਲ ਸਿੰਘ ਬਾਜਕ ਸਟੇਟ ਕੋਆਰਡੀਨੇਟਰ ਪੰਜਾਬੀ ਅਤੇ ਹਿੰਦੀ, ਕੁਲਦੀਪ ਸਿੰਘ ਡੀ.ਐੱਸ.ਐੱਮ., ਸੰਜੀਵ ਭਾਰਦਵਾਜ ਜ਼ਿਲ੍ਹਾ ਮੈਂਟਰ ਕੋਆਰਡੀਨੇਟਰ, ਬਲਦੇਵ ਸਿੰਘ ਵੱਖ-ਵੱਖ ਬਲਾਕਾਂ ਤੋਂ ਬਲਾਕ ਮੈਂਟਰ ਅਤੇ ਬਲਾਕ ਨੋਡਲ ਅਫ਼ਸਰ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀ

ਨੇਵੀ ਵਿਚ ਟ੍ਰੇਡਸਮੈਨ ਮੇਟ ਦੀਆਂ ਅਸਾਮੀਆਂ ਲਈ 7 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ

400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆ

ਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕ

ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ 10 ਅਪ੍ਰੈਲ ਨੂੰ

ਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲ

ਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ