Friday, February 26, 2021 ePaper Magazine
BREAKING NEWS
ਪੈਟਰੋਲ, ਡੀਜ਼ਲ ਅਤੇ ਗੈਸ ਤੋਂ ਬਾਅਦ ਹੁਣ ਪਿਆਜ਼ ਨੇ ਵੀ ਕੱਢੇ ਹੰਝੂਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀਕੋਲ੍ਹਾ ਤਸਕਰੀ : ਸੀਬੀਆਈ ਅਤੇ ਈਡੀ ਦੀ ਸਾਂਝੀ ਟੀਮ ਨੇ ਬੰਗਾਲ ਵਿੱਚ 14 ਥਾਵਾਂ 'ਤੇ ਮਾਰੇ ਛਾਪੇਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈਅਹਿਮਦਾਬਾਦ : ਐਸਵੀਪੀ ਹਸਪਤਾਲ 'ਚ ਦਾਖਲ ਕੋਰੋਨਾ ਦੇ 30 ਮਰੀਜ਼ ਭਰਤੀ, ਸ਼ਹਿਰ 'ਚ 11 ਮਾਈਕਰੋ ਕੰਟਰੋਲ ਜ਼ੋਨ ਲਾਗੂਬੰਗਾਲ 'ਚ ਅੱਜ ਹੀ ਕੀਤਾ ਜਾ ਸਕਦਾ ਹੈ ਚੋਣ ਤਰੀਕਾਂ ਦਾ ਐਲਾਨਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ

ਪੰਜਾਬ ਤੇ ਹਰਿਆਣਾ ’ਚ ਸੀਤ ਲਹਿਰ ਨੇ ਕੰਬਣੀ ਛੇੜ

January 17, 2021 03:06 PM

ਉਤਰੀ ਭਾਰਤ ਠੰਢ ਦੀ ਲਪੇਟ ’ਚ

ਦਸਬ/ਏਜੰਸੀਆਂ
ਚੰਡੀਗੜ੍ਹ/ਨਵੀਂ ਦਿੱਲੀ/16 ਜਨਵਰੀ : ਪੰਜਾਬ ਤੇ ਹਰਿਆਣਾ ’ਚ ਸ਼ਨੀਵਾਰ ਨੂੰ ਬਹੁਤ ਜ਼ਿਆਦਾ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਰਿਹਾ। ਬਠਿੰਡਾ ਵਿਚ ਤਾਪਮਾਨ ਆਮ ਨਾਲੋਂ 4 ਡਿਗਰੀ ਹੇਠਾਂ ਆ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਪੰਜਾਬ ਵਿਚ ਅੰਮਿ੍ਰਤਸਰ, ਲੁਧਿਆਣਾ ਤੇ ਪਟਿਆਲਾ ਵਿਚ ਘੱਟੋ ਘੱਟ ਤਾਪਮਾਨ 6.5, 7.8 ਤੇ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਆਦਮਪੁਰ, ਹਲਵਾਰਾਫਰੀਦਕੋਟ ਤੇ ਗੁਰਦਾਸਪੁਰ ਵਿਚ ਵੀ ਪਾਰਾ ਹੇਠਾਂ ਆ ਗਿਆ। ਹਰਿਆਣਾ ਵਿਚ ਅੰਬਾਲਾ, ਹਿਸਾਰ ਤੇ ਕਰਨਾਲ ਵਿਚ ਠੰਢ ਦਾ ਜੋਰ ਰਿਹਾ। ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਪਈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸੰਘਣੀ ਧੁੰਦ ਕਾਰਨ ਦਿੱਲੀ, ਲਖਨਊ ਤੇ ਅੰਮ੍ਰਿਤਸਰ ’ਚ ਜ਼ੀਰੋ ਵਿਜ਼ੀਬਿਲਟੀ ਦਰਜ ਕੀਤੀ ਗਈ। ਨਾਲ ਹੀ ਇਨ੍ਹਾਂ ਇਲਾਕਿਆਂ ’ਚ ਸੀਤ
ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦਾਕਹਿਣਾ ਹੈ ਕਿ 18 ਜਨਵਰੀ ਨੂੰ ਹੀ ਵਿਜ਼ੀਬਿਲਟੀ ’ਚ ਸੁਧਾਰ ਦੀ ਸੰਭਾਵਨਾ ਹੈ। ਵਿਜ਼ੀਬਿਲਟੀ ਜ਼ੀਰੋ ਹੋਣ ਕਾਰਨ ਦਿੱਲੀ ਹਵਾਈ ਅੱਡੇ ਤੋਂ ਘੱਟੋ-ਘੱਟ 4 ਉਡਾਣਾਂ ਦੇਰੀ ਨਾਲ ਚੱਲੀਆਂ ਤੇ ਇੱਕ ਉਡਾਣ ਰੱਦ ਵੀ ਹੋ ਗਈ। ਦਿੱਲੀ ਹਵਾਈ ਅੱਡੇ ਮੁਤਾਬਕ ਦੇਸ਼ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਸਿਰਫ਼ ਸੀਏਈ, ਆਈਆਈਆਈਏ ਤੇ ਸੀਏਟੀਆਈਆਈ ਬੀ ਏਅਰ ਕਰਾਫਟ ਤੇ ਪਾਇਲਟ ਹੀ ਫਲਾਇਣ ਅਪਰੇਟ ਕਰ ਸਕਦੇ ਹਨ। ਉਧਰ ਪੰਜਾਬ, ਹਰਿਆਣਾ, ਯੂਪੀ, ਬਿਹਾਰ ’ਚ ਵੀ ਸੰਘਣੀ ਧੁੰਦ ਕਾਰਨ ਹੱਡ ਚੀਰਵੀਂ ਠੰਢ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਦੀ ਮਾਰ ਝੱਲ ਰਹੇ ਲੋਕਾਂ ਲਈ ਠੰਢੀਆਂ ਹਵਾਵਾਂ ਵੀ ਪ੍ਰੇਸ਼ਾਨੀ ਖੜ੍ਹੀ ਕਰ ਰਹੀਆਂ ਹਨ। ਪਹਾੜੀ ਇਲਾਕਿਆਂ ’ਚ ਹੋ ਰਹੀ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ’ਚ ਸੀਤ ਲਹਿਰ ਵਧ ਗਈ ਹੈ। ਆਉਣ ਵਾਲੇ ਦਿਨਾਂ ’ਚ ਫ਼ਿਲਹਾਲ ਉਤਰੀ ਭਾਰਤ ਦੇ ਲੋਕਾਂ ਨੂੰ ਸੰਘਣੀ ਧੁੰਦ ਤੇ ਠੰਢ ਤੋਂ ਰਾਹਤ ਨਹੀਂ ਮਿਲਦ ਵਾਲੀ ਹੈ। ਮੌਸਮ ਵਿਭਾਗ ਨੇ ਆਪਣੇ ਅਨੁਮਾਨ ’ਚ ਦੱਸਿਆ ਹੈ ਕਿ ਦਿੱਲੀ ਦੇ ਪਾਲਮ ’ਚ ਸਵੇਰੇ 5 ਵਜੇ ਕੇ 30 ਮਿੰਟ ’ਚ 9.8 ਤਾਪਮਾਨ ਦਰਜ ਕੀਤਾ ਗਿਆ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ; 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ

ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ

3704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ

ਪੀਐਸਸੀਐਸਟੀ ਵਲੋਂ ‘ਜਲਵਾਯੂ ਸਥਿਰਤਾ ਲਈ ਨਵੀਆਂ ਤਕਨੀਕਾਂ’ ਵਿਸ਼ੇ `ਤੇ ਵੈਬੀਨਾਰ ਆਯੋਜਿਤ

ਯੂਡੀਆਈਡੀ ਕਾਰਡ ਬਣਾਉਣ 'ਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ-ਚੌਧਰੀ

ਚੰਡੀਗੜ੍ਹ-ਰਾਸ਼ਟਰੀ ਜਨ ਉਦਯੋਗ ਵਪਾਰ ਸੰਗਠਨ ਦੀ ਦੋ ਰੋਜ਼ਾ ਕਨਵੈਂਸ਼ਨ ਭਲਕੇ

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਵਿਸ਼ਾਲ ਰੋਸ ਰੈਲੀ

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੇਤ ਚੈਕਿੰਗ

ਲੋਕ ਪੱਖੀ ਪਹਿਲਕਦਮੀ, ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ