Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਚੰਡੀਗੜ੍ਹ

‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ 7219 ਵਾਜਬ ਦਰਾਂ ਦੀਆਂ ਦੁਕਾਨਾਂ ਦੀ ਅਲਾਟਮੈਂਟ ਦੀ ਸ਼ੁਰੂਆਤ

January 17, 2021 03:35 PM

ਐਸਏਐਸ ਨਗਰ, 16 ਜਨਵਰੀ (ਦਸਨਸ): ਲੋਕਾਂ ਲਈ ਰੋਜ਼ੀ ਰੋਟੀ ਦੇ ਸਾਧਨਾਂ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨਿਚਰਵਾਰ ਨੂੰ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ 7219 ਵਾਜਬ ਦਰਾਂ ਦੀਆਂ ਦੁਕਾਨਾਂ (ਐਫ. ਪੀ.ਐਸ.) ਦੀ ਅਲਾਟਮੈਂਟ ਲਈ ਸੂਬਾ ਪੱਧਰੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਵੱਲੋਂ ਸੰਕੇਤਕ ਤੌਰ ’ਤੇ ਰੂਪਨਗਰ ਦੇ ਪੰਜ ਲਾਭਪਾਤਰੀਆਂ ਜਤਿੰਦਰ ਪਾਲ ਸਿੰਘ, ਪੂਨਮ, ਜਸਵਿੰਦਰ ਸਿੰਘ, ਵਿਵੇਕ ਸ਼ਰਮਾ ਅਤੇ ਸੁਖਦੇਵ ਸਿੰਘ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ। ਸੂਬੇ ਦੇ ਵੱਖਵੱਖ ਹਿੱਸਿਆਂ ਵਿੱਚ ਨਾਲੋ-ਨਾਲ ਹੋਏ ਸਮਾਗਮਾਂ ਦੌਰਾਨ ਵੱਖ-ਵੱਖ ਮੰਤਰੀਆਂ, ਵਿਧਾਇਕਾਂ ਅਤੇ ਹੋਰਨਾਂ ਸ਼ਖਸੀਅਤਾਂ ਵੱਲੋਂ ਪਹਿਲੇ ਪੜਾਅ ਤਹਿਤ 64 ਮਿਉਂਸਪਲ ਕਮੇਟੀਆਂ ਵਿੱਚ ਲਾਭਪਾਤਰੀਆਂ ਨੂੰ ਇੱਕੋ ਸਮੇਂ 370 ਅਲਾਟਮੈਂਟ ਪੱਤਰ ਸੌਂਪੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਕਿਹਾ ਕਿ ਇਹ ਗਰੀਬ ਪੱਖੀ ਪਹਿਲ ਲੋਕਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਤੈਅ ਸਮੇਂ ਅੰਦਰ ਨਿਰਨਿਘਨ ਤਰੀਕੇ ਨਾਲ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਅਲਾਟੀਆਂ ਨੂੰ ਕਿਹਾ ਕਿ ਗਰੀਬਾਂ ਲਈ ਆਏ ਰਾਸ਼ਨ ਨੂੰ ਗੈਰ ਕਾਨੂੰਨੀ ਢੰਗ ਨਾਲ ਹੋਰ ਪਾਸੇ ਵਰਤਣ ਦੀ ਬਜਾਏ ਅਸਲ ਲਾਭਪਾਤਰੀਆਂ ਲਈ ਰਾਸ਼ਨ ਦੇ ਵੰਡ ਨੂੰ ਯਕੀਨੀ ਬਣਾਉਣ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਨਾਲ ਸੂਬੇ ਵਿੱਚ ਲਗਭਗ 30,000 ਲਾਭਪਾਤਰੀਆਂ (ਔਸਤਨ ਚਾਰ
ਮੈਂਬਰਾਂ ਵਾਲੇ ਪਰਿਵਾਰ) ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਰਾਸ਼ਨ ਡਿਪੂਆਂ ਨੂੰ ਖਪਤ ਦੀਆਂ ਵਸਤਾਂ ਦੀ
ਵਿਕਰੀ ਦੇ ਕੇਂਦਰ ਵਜੋਂ ਉਤਸ਼ਾਹਤ ਕਰਕੇ ਵਾਜਬ ਦਰਾਂ ਦੀਆਂ ਦੁਕਾਨਾਂ ਦੇ ਮਾਲਕਾਂ ਦੀ ਆਮਦਨ ਵਧਾਉਣ ਦੇ ਢੰਗ-ਤਰੀਕੇ ਤਲਾਸ਼ਣ ਲਈ
ਕਿਹਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਘਰ ਘਰ ਰੋਜ਼ਗਾਰ ਤੇ ਕਰੋਬਾਰ ਮਿਸ਼ਨ’ ਤਹਿਤ ਹੁਣ ਤੱਕ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਵਿੱਚ ਸਹਾਇਤਾ ਕੀਤੀ ਹੈ। ਨੌਕਰੀਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ 15.08 ਲੱਖ ਨੌਕਰੀਆਂ ਵਿੱਚੋਂ
58,000 ਸਰਕਾਰੀ ਨੌਕਰੀਆਂ (ਸਮੇਤ ਠੇਕਾ ਆਧਾਰ) ਦਿੱਤੀਆਂ ਗਈਆਂ ਹਨ ਅਤੇ 5.69 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ
ਮਿਲਿਆ ਹੈ। ਇਸ ਤੋਂ ਇਲਾਵਾ 1 ਅਪਰੈਲ, 2017 ਜਦੋਂ ਤੋਂ ਇਹ ਮਿਸ਼ਨ ਸ਼ੁਰੂ ਹੋਇਆ ਉਦੋਂ ਤੋਂ ਹੁਣ ਤੱਕ ਸਵੈ-ਰੁਜ਼ਗਾਰ ਕਾਰੋਬਾਰ ਸ਼ੁਰੂ
ਕਰਨ ਲਈ 8.80 ਲੱਖ ਨੌਜਵਾਨਾਂ ਨੂੰ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ
ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ
ਚੁਕਾਈ, ਖਰੀਦ ਅਤੇ ਅਦਾਇਗੀ ਨੂੰ ਯਕੀਨੀ ਬਣਾਇਆ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ‘ਘਰ ਘਰ
ਰੋਜ਼ਗਾਰ ਤੇ ਕਰੋਬਾਰ ਮਿਸ਼ਨ’ ਤਹਿਤ ਇਹ ਮਹੱਤਵਪੂਰਨ ਪਹਿਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਚੋਖੇ ਮੌਕੇ ਪ੍ਰਦਾਨ ਕਰੇਗੀ। ਗੌਰਤਲਬ ਹੈ ਕਿ ਖੁਰਾਕ,
ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੇ ਸੂਬੇ ਵਿੱਚ 987 ਸ਼ਹਿਰੀ ਅਤੇ 6232 ਪੇਂਡੂ ਖਾਲੀ ਅਸਾਮੀਆਂ ਲਈ 7219
ਰਾਸ਼ਨ ਡਿਪੂਆਂ ਦੇ ਲਾਇਸੈਂਸ ਜਾਰੀ ਕਰਨ ਲਈ ਅਰਜ਼ੀਆਂ ਮੰਗੀਆਂ ਸਨ। ਵਿਭਾਗ ਵੱਲੋਂ ਇਹ ਲਾਇਸੈਂਸ ਜਾਰੀ ਕਰਨ ਲਈ ਪਾਰਦਰਸ਼ੀ ਪ੍ਰਣਾਲੀ
ਅਪਣਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ
ਅਤੇ ਖਪਤਕਾਰ ਮਾਮਲੇ ਕੇ.ਏ. ਪੀ. ਸਿਨਹਾ, ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਵੀ ਭਗਤ ਅਤੇ ਵਧੀਕ
ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਜਸਪ੍ਰੀਤ ਸਿੰਘ ਮੌਜੂਦ ਸਨ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ

ਗੁਰਦੀਪ ਸਿੰਘ ਵੜਵਾਲ ਨੂੰ ਕੀਤਾ ਸਨਮਾਨਿਤ

ਪੰਜਾਬ ਭਵਨ ਨੂੰ ਬਜਟ ਇਜਲਾਸ ਲਈ ਸਦਨ ਦਾ ਅਹਾਤਾ ਐਲਾਨਿਆ

ਪੀਐਸਪੀਸੀਐਲ ਨੇ ਜਨਵਰੀ 2017 ਤੋਂ 11784 ਨੌਕਰੀਆਂ ਦਿੱਤੀਆਂ

ਇਤਿਹਾਸਿਕ ਕੇਂਦਰੀ ਜੇਲ੍ਹ ਅੰਬਾਲਾ ਵੱਲੋ ਜੇਲ੍ਹ ਰੇਡੀਓ ਦੀ ਸ਼ੁਰੂਆਤ

ਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ

ਪੰਜ ਸੂਬਿਆਂ ‘ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ 38 ਆਈਏਐਸ ਤੇ 16 ਆਈਪੀਐਸ ਅਧਿਕਾਰੀ ਅਬਜਰਬਰ ਨਿਯੁਕਤ

ਕੇਂਦਰ ਸਰਕਾਰ ਵਿਰੁੱਧ ਖ਼ੁਦਰਾ ਵਪਾਰੀਆਂ ਅਤੇ ਛੋਟੇ ਸਨਅਤਕਾਰਾਂ ਦਾ ਹੱਲਾ ਬੋਲ

ਹਾਰਡ ਰੌਕ ਕੈਫੇ ਨੇ ਚੰਡੀਗੜ੍ਹ ’ਚ ਦਰਜ ਕਰਵਾਈ ਮੌਜੂਦਗੀ

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ