Friday, February 26, 2021 ePaper Magazine
BREAKING NEWS
ਪੈਟਰੋਲ, ਡੀਜ਼ਲ ਅਤੇ ਗੈਸ ਤੋਂ ਬਾਅਦ ਹੁਣ ਪਿਆਜ਼ ਨੇ ਵੀ ਕੱਢੇ ਹੰਝੂਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀਕੋਲ੍ਹਾ ਤਸਕਰੀ : ਸੀਬੀਆਈ ਅਤੇ ਈਡੀ ਦੀ ਸਾਂਝੀ ਟੀਮ ਨੇ ਬੰਗਾਲ ਵਿੱਚ 14 ਥਾਵਾਂ 'ਤੇ ਮਾਰੇ ਛਾਪੇਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈਅਹਿਮਦਾਬਾਦ : ਐਸਵੀਪੀ ਹਸਪਤਾਲ 'ਚ ਦਾਖਲ ਕੋਰੋਨਾ ਦੇ 30 ਮਰੀਜ਼ ਭਰਤੀ, ਸ਼ਹਿਰ 'ਚ 11 ਮਾਈਕਰੋ ਕੰਟਰੋਲ ਜ਼ੋਨ ਲਾਗੂਬੰਗਾਲ 'ਚ ਅੱਜ ਹੀ ਕੀਤਾ ਜਾ ਸਕਦਾ ਹੈ ਚੋਣ ਤਰੀਕਾਂ ਦਾ ਐਲਾਨਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ

ਕਿਸਾਨਾਂ ਨੂੰ ਐਨਆਈਏ ਦੇ ਨੋਟਿਸ ਭੇਜਣ 'ਤੇ ਰੰਧਾਵਾ ਨੇ ਘੇਰੀ ਕੇਂਦਰ ਸਰਕਾਰ

January 17, 2021 05:22 PM
ਕਿਹਾ, ਭਾਜਪਾ ਸਰਕਾਰ ਵੱਲੋਂ ਸਿਆਸੀ ਹਿੱਤਾਂ ਖਾਤਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਦੀ ਕੋਝੀ ਚਾਲ ਜੱਗ ਜਾਹਿਰ
ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੇਂਦਰ ਦੀ ਹਰ ਚਾਲ ਫ਼ੇਲ੍ਹ ਸਾਬਤ ਹੋਵੇਗੀ
ਚੰਡੀਗੜ੍ਹ,17 ਜਨਵਰੀ (ਏਜੰਸੀ) : ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਕਿਸਾਨਾਂ ਤੇ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਨੋਟਿਸ ਭੇਜੇ ਜਾਣ ਦੀ ਕਰੜੀ ਆਲੋਚਨਾ ਕਰਦਿਆਂ ਇਸ ਘਟੀਆ ਦਰਜੇ ਦੀ ਰਾਜਨੀਤੀ ਲਈ ਕੇਂਦਰ ਸਰਕਾਰ ਉਤੇ ਨਿਸ਼ਾਨਾ ਸੇਧਿਆ ਹੈ। 
ਰੰਧਾਵਾ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨਿਰਦੋਸ਼ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਖਿਲ਼ਾਫ ਇਹ ਸਰਕਾਰੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਐਨ.ਡੀ.ਏ. ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਆਪਣੀ ਮਿਹਨਤ ਮੁਸ਼ੱਕਤ ਨਾਲ ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਇਨ੍ਹਾਂ ਫੋਕੇ ਡਰਾਵਿਆਂ ਤੋਂ ਡਰਨ ਵਾਲਾ ਨਹੀਂ ਹੈ। ਰੰਧਾਵਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲ਼ਾਫ ਦਿੱਲੀ ਦੀਆਂ ਬਰੂਹਾਂ ਉਤੇ ਕੀਤੇ ਹਾ ਰਹੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਭਾਜਪਾ ਸਰਕਾਰ ਵੱਲੋਂ ਚੱਲੀ ਗਈ ਇਹ ਕੋਝੀ ਚਾਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਪਿਛਲੇ ਸਾਢੇ ਛੇ ਸਾਲ ਦੇ ਕਾਰਜਕਾਲ ਦੌਰਾਨ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਆਪਣੇ ਰਾਜਸੀ ਹਿੱਤਾਂ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਹੋਈ।
 ਉਨ੍ਹਾਂ ਕਿਹਾ ਕਿ ਇਹ ਭਾਰਤੀ ਲੋਕਤੰਤਰ ਲਈ ਸਭ ਤੋਂ ਘਾਤਕ ਸਮਾਂ ਚੱਲ ਰਿਹਾ ਹੈ ਜਦੋਂ ਰਾਜਸੀ ਮੁਫ਼ਾਦਾਂ ਕਰਕੇ ਸੰਵਿਧਾਨਕ ਸੰਸਥਾਵਾਂ/ਅਹੁਦਿਆਂ ਅਤੇ ਸੁਤੰਤਰ ਕੰਮ ਕਰਨ ਵਾਲੀਆਂ ਸਰਕਾਰੀ ਏਜੰਸੀਆਂ ਦਾ ਘਾਣ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਵੱਲੋਂ ਆਪਣੇ ਹਰ ਵਿਰੋਧੀ ਦੀ ਬਾਂਹ ਮਰੋੜਨ ਲਈ ਇੱਕੋ ਹੀ ਤਰੀਕਾ ਅਪਣਾਇਆ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਹੁਣ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੇਂਦਰ ਨੇ ਇਹ ਨਵੀਂ ਚਾਲ ਚੱਲੀ ਹੈ ਜੋ ਫ਼ੇਲ੍ਹ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ ਅਤੇ ਇਨ੍ਹਾਂ ਕੋਝੀਆਂ ਚਾਲਾਂ ਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਿਨਾਂ ਕੇਂਦਰ ਸਰਕਾਰ ਕੋਲ ਹੋਰ ਕੋਈ ਚਾਰਾ ਨਹੀਂ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ; 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ

ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ

3704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ

ਪੀਐਸਸੀਐਸਟੀ ਵਲੋਂ ‘ਜਲਵਾਯੂ ਸਥਿਰਤਾ ਲਈ ਨਵੀਆਂ ਤਕਨੀਕਾਂ’ ਵਿਸ਼ੇ `ਤੇ ਵੈਬੀਨਾਰ ਆਯੋਜਿਤ

ਯੂਡੀਆਈਡੀ ਕਾਰਡ ਬਣਾਉਣ 'ਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ-ਚੌਧਰੀ

ਚੰਡੀਗੜ੍ਹ-ਰਾਸ਼ਟਰੀ ਜਨ ਉਦਯੋਗ ਵਪਾਰ ਸੰਗਠਨ ਦੀ ਦੋ ਰੋਜ਼ਾ ਕਨਵੈਂਸ਼ਨ ਭਲਕੇ

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਵਿਸ਼ਾਲ ਰੋਸ ਰੈਲੀ

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੇਤ ਚੈਕਿੰਗ

ਲੋਕ ਪੱਖੀ ਪਹਿਲਕਦਮੀ, ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ