Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਦੁਨੀਆ

ਅਫ਼ਗਾਨ : ਹਮਲਾਵਰ ਨੇ ਸੁਪਰੀਮ ਕੋਰਟ ਦੀਆਂ ਦੋ ਮਹਿਲਾ ਜੱਜਾਂ ਨੂੰ ਗੋਲ਼ੀਆਂ ਨਾਲ ਭੁੰਨਿਆ

January 18, 2021 11:09 AM

ਏਜੰਸੀਆਂ
ਕਾਬੁਲ/17 ਜਨਵਰੀ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇੱਕ ਬੰਦੂਕਧਾਰੀ ਨੇ ਐਤਵਾਰ ਸਵੇਰੇ ਸੁਪਰੀਮ ਕੋਰਟ ਦੀ ਦੋ ਮਹਿਲਾ ਜੱਜਾਂ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ।
ਇਹ ਘਟਨਾ ਅਜਿਹੇ ਸਮੇਂ ਵਿਚ ਹੋਈ ਹੈ, ਜਦੋਂ ਕਤਰ ਦੀ ਰਾਜਧਾਨੀ ਦੋਹਾ ਵਿਚ ਤਾਲਿਬਾਨ ਅਤੇ ਅਫ਼ਗਾਨ ਸਰਕਾਰ ਵਿਚਕਾਰ ਸ਼ਾਂਤੀ ਵਾਰਤਾ ਚੱਲ ਰਹੀ ਹੈ। ਹਮਲੇ ਵਿਚ ਕਾਰ ਦਾ ਡਰਾਈਵਰ ਜ਼ਖ਼ਮੀ ਹੋ ਗਿਆ। ਮਰਨ ਵਾਲੀਆਂ ਦੋਵੇਂ ਮਹਿਲਾ ਜੱਜਾਂ ਦੇ ਨਾਂ ਨਹੀਂ ਦੱਸੇ ਗਏ ਹਨ। ਹਮਲਾਵਰਾਂ ਦਾ ਵੀ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਤਾਲਿਬਾਨ ਦੇ ਬੁਲਾਰੇ ਜਬੀਹੁੱਲਾ ਮੁਜਾਹਿਦ ਨੇ ਕਿਹਾ ਹੈ ਕਿ ਉਸ ਦੇ ਕਿਸੇ ਵੀ ਹਮਲਾਵਰ ਦਾ ਇਸ ਘਟਨਾ ਵਿਚ ਹੱਥ ਨਹੀਂ ਹੈ। ਪਿਛਲੇ ਦਿਨੀਂ ਕੁਝ ਪ੍ਰਮੁੱਖ ਲੋਕਾਂ ਨੂੰ ਮਾਰਨ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ (ਆਈਐਸ) ਨੇ ਲਈ ਸੀ। ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਤਾਲਿਬਾਨ ਅਤੇ ਹੋਰ ਅੱਤਵਾਦੀ ਜਮਾਤਾਂ ਵੱਲੋਂ ਕੀਤੇ ਜਾ ਰਹੇ ਹਮਲਿਆਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਅੱਤਵਾਦ ਅਤੇ ਹਮਲੇ ਅਫ਼ਗਾਨਿਸਤਾਨ ਦੀ ਸਮੱਸਿਆ ਦਾ ਹੱਲ ਨਹੀਂ ਹਨ। ਤਾਲਿਬਾਨ ਨੂੰ ਸਥਾਈ ਜੰਗਬੰਦੀ ਦੇ ਬਾਰੇ ਵਿਚ ਸੋਚਣਾ ਚਾਹੀਦਾ ਹੈ। ਇੱਥੇ ਸਰਕਾਰੀ ਅਫਸਰਾਂ, ਪੱਤਰਕਾਰਾਂ ਅਤੇ ਮਨੁੱਖੀ ਅਧਿਕਾਰ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਫ਼ਗਾਨਿਸਤਾਨ ਵਿਚ ਹਿੰਸਾ ਕਾਰਨ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਹੋਇਆ ਸਮਝੌਤਾ ਵੀ ਕਠਿਨ ਪ੍ਰਸਥਿਤੀਆਂ ਵਿਚ ਪੁੱਜਦਾ ਜਾ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਨਿਊਜ਼ੀਲੈਂਡ 'ਚ 6.3 ਤੀਬਰਤਾ ਦੇ ਭੂਚਾਲ ਦੇ ਝੱਟਕੇ ਕੀਤੇ ਗਏ ਮਹਿਸੂਸ

ਸੋਮਾਲੀਆ ਦੀ ਰਾਜਧਾਨੀ 'ਚ ਆਤਮਘਾਤੀ ਹਮਲਾ, 20 ਦੀ ਮੌਤ

ਫਰਾਂਸ 'ਚ ਵੀ ਚੰਗੀਆਂ ਉਤਪਾਦਨ ਕੀਮਤਾਂ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਨਿੱਤਰੇ ਕਿਸਾਨ

ਨਿਊਜ਼ੀਲੈਂਡ 'ਚ 8.1 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ

ਐਚ-1ਬੀ ਵੀਜ਼ਾ : ਵਿਦੇਸ਼ੀ ਕਾਮਿਆਂ ਨਾਲ ਸਬੰਧਤ ਸਖ਼ਤ ਬਿੱਲ ਪੇਸ਼

ਐਲਨ ਮਸਕ ਦੇ ਮੰਗਲ ਮਿਸ਼ਨ ਨੂੰ ਵੱਡਾ ਝੱਟਕਾ, ਸਪੇਸਐਕਸ ਦੇ ਸਭ ਤੋਂ ਵੱਡੇ ਰਾਕੇਟ 'ਚ ਲੈਡਿੰਗ ਤੋਂ ਬਾਅਦ ਧਮਾਕਾ

ਅਮਰੀਕਾ : ਕੈਪਿਟਲ ਹਿੱਲ 'ਚ ਮੁੜ ਹਿੰਸਾ ਦਾ ਖਤਰਾ, ਭਾਰੀ ਸੁਰੱਖਿਆ ਬਲ ਤਾਇਨਾਤ, ਸੰਸਦ ਮੈਂਬਰਾਂ ਨੂੰ ਚੇਤਾਵਨੀ

ਕਨੇਡਾ ਪਹੁੰਚੀ ਭਾਰਤ ਤੋਂ ਭੇਜੀ ਗਈ ਕੋਰੋਨਾ ਟੀਕੇ ਦੀ ਖੇਪ

ਮਿਆਂਮਾਰ 'ਚ ਫੌਜ ਅਤੇ ਪੁਲਿਸ ਦੀ ਖੂਨੀ ਖੇਡ 'ਚ 38 ਦੀ ਮੌਤ, ਪ੍ਰਦਰਸ਼ਨਕਾਰੀਆਂ 'ਤੇ ਫਾਇਰਿੰਗ

ਇਟਲੀ ’ਚ ਸ਼ੱਕੀ ਹਾਲਤ ’ਚ ਪੰਜਾਬੀ ਨੌਜਵਾਨ ਦੀ ਮੌਤ