Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਹਰਿਆਣਾ

ਡੀਸੀ ਸਿਰਸਾ ਨੇ ਸਰਕਾਰੀ ਹਸਪਤਾਲ ’ਚ ਕੀਤੀ ਕੋਰੋਨਾ ਟੀਕਾਕਰਨ ਦੀ ਜਾਂਚ

January 18, 2021 01:07 PM

- ਹਸਪਤਾਲ ’ਚ ਜਾ ਕੇ ਲਈ ਸਾਰੀਆਂ ਮੁਢਲੀਆਂ ਸਹੂਲਤਾਂ ਦੀ ਜਾਣਕਾਰੀ

ਸੁਰਿੰਦਰ ਪਾਲ ਸਿੰਘ
ਸਿਰਸਾ, 17 ਜਨਵਰੀ : ਸਿਰਸਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਕੋਰੋਨਾ ਟੀਕਾਕਰਣ ਅਭਿਆਨ ਦੀ ਜਾਂਚ ਕੀਤੀ ਅਤੇ ਟੀਕਾਕਰਣ ਦੌਰਾਨ ਵਰਤੀਆ ਜਾ ਰਹੀਆਂ ਸਾਵਧਾਨੀਆਂ ਅਤੇ ਸਹੂਲਤਾਂ ਦੀ ਵਿਸਤਾਰ ਪੂਰਵਕ ਜਾਣਕਾਰੀ ਲਈ। ਡਾਕਟਰਾਂ ਦੀ ਟੀਮ ਦੀ ਨਿਗਰਾਨੀ ਵਿੱਚ ਸਭਤੋਂ ਪਹਿਲਾ ਕੋਰੋਨਾ ਵੈਕਸੀਨ ਦਾ ਟੀਕਾ ਸਫਾਈ ਕਰਮਚਾਰੀਆਂ ਨੂੰ ਲਾਇਆ ਗਿਆ। ਇਸਦੇ ਉਪਰਾਂਤ ਜਿਲ੍ਹਾ ਰੱਖਿਆ ਅਧਿਕਾਰੀ ਡਾ: ਬਾਲੇਸ਼ ਬੰਸਲ ਨੇ ਵੀ ਕੋਰੋਨਾ ਵੈਕਸੀਨ ਦਾ ਟੀਕਾ ਲਵਾਇਆ। ਇਸ ਮੌਕੇ ਉਪ ਸਿਵਲ ਸਰਜਨ ਡਾ:ਵਿਰੇਸ਼ ਸਮੇਤ ਸਿਹਤ ਵਿਭਾਗ ਦੇ ਡਾਕਟਰ ਅਤੇ ਕਰਮਚਾਰੀ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਕਿਹਾ ਕਿ ਸਾਰੇ ਨਾਗਰਿਕ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਪਣਾ ਪੰਜੀਕਰਨ ਕਰਵਾਕੇ ਕੋਰੋਨਾ ਵੈਕਸੀਨ ਦਾ ਟੀਕਾ ਜ਼ਰੂਰ ਲਗਵਾਉਣ ਅਤੇ ਟੀਕਾਕਰਣ ਉਪਰਾਂਤ ਜਰੂਰੀ ਸਾਵਧਾਨੀਆਂ ਜ਼ਰੂਰ ਵਰਤਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੁਆਰਾ ਜਿਲ੍ਹੇ ਵਿੱਚ ਕੋਰੋਨਾ ਵੈਕਸੀਨ ਟੀਕਾਕਰਣ ਅਭਿਆਨ ਨੂੰ ਸਫਲ ਬਣਾਉਣ ਲਈ ਵਿਉਂਤਬੱਧ ਤਰੀਕੇ ਨਾਲ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾ ਕਿਹਾ ਕਿ ਟੀਕਾਕਰਣ ਦੌਰਾਨ ਅਤੇ ਬਾਅਦ ਵਿੱਚ ਵੀ ਮਾਸਕ ਪਹਿਨਣਾਂ ਅਤੇ ਦੋ ਗਜ਼ ਦੀ ਦੂਰੀ ਬਣਾਈ ਰੱਖਣਾ ਅਤੇ ਸਾਫ਼ - ਸਫਾਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਗੋਰਵ ਦੀ ਗੱਲ ਹੈ ਕਿ ਕੋਰੋਨਾ ਮਹਾਮਾਰੀ ਦੇ ਖਾਤਮੇ ਲਈ ਵੈਕਸੀਨ ਤਿਆਰ ਕੀਤੀ ਗਈ ਹੈ ਜੋ ਪੂਰੇ ਦੇਸ਼ ਦੇ ਨਾਲ ਨਾਲ ਸਿਰਸਾ ਜਿਲ੍ਹੇ ਵਿੱਚ ਵੀ ਕੋਰੋਨਾ ਵੈਕਸੀਨ ਦੇ ਟੀਕਾਕਰਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੁਆਰਾ ਪੁਖਤਾ ਇੰਤਜਾਮ ਕੀਤੇ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ