Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਚੰਡੀਗੜ੍ਹ

ਪੰਜਾਬ ‘ਚ ਮਹੀਨਾ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ- ਸੁਲਤਾਨਾ

January 18, 2021 07:32 PM
ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ 
ਚੰਡੀਗੜ੍ਹ,18 ਜਨਵਰੀ (ਏਜੰਸੀ) : ਸੂਬੇ ਦੇ ਲੋਕਾਂ ਨੂੰ ਸੜਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ ਇਸ ਵਾਰ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇੱਕ ਹਫਤੇ ਦੀ ਥਾਂ 1 ਮਹੀਨਾ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਤੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸੜਕਾਂ ਨੂੰ ਵਧੇਰੇ ਸੁਰੱਖਿਅਤ ਬਣਾਉਣ ‘ਤੇ ਜ਼ੋਰ ਦਿੱਤਾ। ਉਨਾਂ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ ਲਿਮਿਟ ਵਿਚ ਚਲਾਉਣ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ‘ਤੇ ਵੀ ਜ਼ੋਰ ਦਿੱਤਾ। 
 ਉਨਾਂ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਰਾਸ਼ਟਰੀ ਦਰ ਨਾਲੋਂ ਤਰਕੀਬਨ ਦੁੱਗਣੀ ਹੈ। ਉਨਾਂ ਅਪੀਲ ਕੀਤੀ ਕਿ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨ ਨਾਲੋਂ ਵਾਹਨ ਚਾਲਕਾਂ ਨੂੰ ਖੁਦ ਸੜਕੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂ ਕਿ ਇਹ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਮਸਲਾ ਹੈ। ਉਨਾਂ ਕਿਹਾ ਕਿ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨਾਂ ਨੂੰ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਲੈਣੀ ਚਾਹੀਦੀ ਹੈ। ਇਸ ਨਾਲ ਸੜਕੀ ਹਾਦਸਿਆਂ ਵਿਚ ਵੀ ਕਮੀ ਆਵੇਗੀ ਅਤੇ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂ ਵੀ ਸੁਰੱਖਿਅਤ ਹੋਣਗੇ। ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਵੀ ਜਾਰੀ ਕੀਤੇ। ਉਨਾਂ ਪੁਲਿਸ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਉੱਚ ਸਿੱਖਿਆ ਵਿਭਾਗ, ਸਕੂਲੀ ਸਿੱਖਿਆ ਵਿਭਾਗ, ਐਸਡੀਐਮਜ਼ ਅਤੇ ਆਰਟੀਏਜ਼ ਆਦਿ ਨੂੰ 17 ਫਰਵਰੀ ਤੱਕ ਚੱਲਣ ਵਾਲੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦੌਰਾਨ ਕੀਤੇ ਜਾਣ ਵਾਲੇ ਪ੍ਰਮੁੱਖ ਕੰਮਾਂ ਤੋਂ ਵੀ ਜਾਣੂੰ ਕਰਵਾਇਆ। ਇਨਾਂ ਵਿਚ ਡਰਾਇਵਰਾਂ ਦੇ ਹੈਲਥ ਚੈੱਕਅੱਪ ਕੈਂਪ ਲਗਾਉਣੇ, ਡਰਾਇਵਰ ਟੈਸਟ ਟਰੈਕਾਂ ਦੀ ਚੈਕਿੰਗ, ਲੋਕਾਂ ਨੂੰ ਸੜਕੀ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ, ਸਕੂਲ-ਕਾਲਜ ਦੇ ਵਿਦਿਆਰਥੀਆਂ ਲਈ ਸੈਮੀਨਾਰ ਜਾਂ ਲੈਕਚਰ, ਟਰੈਫਿਕ ਤੇ ਸੜਕੀ ਲਾਇਟਾਂ ਦੀ ਜਾਂਚ ਆਦਿ ਪ੍ਰਮੁੱਖ ਗਤੀਵਿਧੀਆਂ ਹਨ।
 ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਟਰਾਂਸਪੋਰਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੜਕੀ ਸੁਰੱਖਿਆ ਉਪਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਇੱਕਤਰ ਕੀਤੀ ਗਈ 50 ਫੀਸਦੀ ਕੰਪਾਊਡਿੰਗ ਫੀਸ/ਜੁਰਮਾਨਿਆਂ ਨੂੰ ਬਦਲ ਕੇ ਇੱਕ ਗੈਰ ਮਿਆਦੀ (ਨਾਨ-ਲੈਪਸਏਬਲ) ਰੋਡ ਸੇਫਟੀ ਫੰਡ ਬਣਾਇਆ ਗਿਆ ਹੈ। ਇਸ ਵੇਲੇ ਰਾਜ ਵਿੱਚ ਸੜਕ ਸੁਰੱਖਿਆ ਉਪਕਰਣਾਂ ਦੀ ਖਰੀਦ ਅਤੇ ਵੱਖ-ਵੱਖ ਸੜਕ ਸੁਰੱਖਿਆ ਉਪਾਅ ਕਰਨ ਲਈ 40.52 ਕਰੋੜ ਰੁਪਏ ਦਾ ਨਾਨ-ਲੈਪਸਏਬਲ ਰੋਡ ਸੁਰੱਖਿਆ ਫੰਡ ਹੈ। ਇਸ ਨਾਨ-ਲੈਪਸਏਬਲ ਰੋਡ ਸੇਫਟੀ ਫੰਡ ਵਿੱਚੋਂ ਮੁਹੱਈਆ ਕਰਵਾਏ ਗਏ ਫੰਡਾਂ ਨਾਲ ਵੱਖ-ਵੱਖ ਸੜਕ ਸੁਰੱਖਿਆ ਉਪਕਰਣਾਂ ਜਿਵੇਂ ਬਰੈੱਥ ਐਨਾਲਾਈਜਰ, ਬੈਰੀਕੇਡਸ, ਲੇਜਰ ਸਪੀਡ ਗੰਨ, ਸੀਸੀਟੀਵੀ ਕੈਮਰੇ, ਕਾਰ ਬਾਡੀ ਕਟਰ ਆਦਿ ਖਰੀਦਣ ਦਾ ਫੈਸਲਾ ਲਿਆ ਗਿਆ ਹੈ। ਇਨਾਂ ਉਪਕਰਣਾਂ ਨੂੰ ਇੰਨਫੋਰਸਮੈਂਟ ਏਜੰਸੀਆਂ ਨੂੰ ਸਪਲਾਈ ਕੀਤਾ ਜਾਵੇਗਾ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ

ਗੁਰਦੀਪ ਸਿੰਘ ਵੜਵਾਲ ਨੂੰ ਕੀਤਾ ਸਨਮਾਨਿਤ

ਪੰਜਾਬ ਭਵਨ ਨੂੰ ਬਜਟ ਇਜਲਾਸ ਲਈ ਸਦਨ ਦਾ ਅਹਾਤਾ ਐਲਾਨਿਆ

ਪੀਐਸਪੀਸੀਐਲ ਨੇ ਜਨਵਰੀ 2017 ਤੋਂ 11784 ਨੌਕਰੀਆਂ ਦਿੱਤੀਆਂ

ਇਤਿਹਾਸਿਕ ਕੇਂਦਰੀ ਜੇਲ੍ਹ ਅੰਬਾਲਾ ਵੱਲੋ ਜੇਲ੍ਹ ਰੇਡੀਓ ਦੀ ਸ਼ੁਰੂਆਤ

ਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ

ਪੰਜ ਸੂਬਿਆਂ ‘ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ 38 ਆਈਏਐਸ ਤੇ 16 ਆਈਪੀਐਸ ਅਧਿਕਾਰੀ ਅਬਜਰਬਰ ਨਿਯੁਕਤ

ਕੇਂਦਰ ਸਰਕਾਰ ਵਿਰੁੱਧ ਖ਼ੁਦਰਾ ਵਪਾਰੀਆਂ ਅਤੇ ਛੋਟੇ ਸਨਅਤਕਾਰਾਂ ਦਾ ਹੱਲਾ ਬੋਲ

ਹਾਰਡ ਰੌਕ ਕੈਫੇ ਨੇ ਚੰਡੀਗੜ੍ਹ ’ਚ ਦਰਜ ਕਰਵਾਈ ਮੌਜੂਦਗੀ

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ