Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਪੰਜਾਬ

ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

January 19, 2021 05:14 PM

ਅੰਮ੍ਰਿਤਸਰ, 19 ਜਨਵਰੀ (ਏਜੰਸੀ) : ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਤਿਆਰ ਹੁੰਦਾ ਵੇਖਿਆ ਅਤੇ ਸੰਕੇਤਕ ਰੂਪ ਵਿਚ ਲੰਗਰ ਸੇਵਾ ਵੀ ਕੀਤੀ।
ਉਨ੍ਹਾਂ ਨੇ ਹਜ਼ਾਰਾਂ ਸੰਗਤਾਂ ਵੱਲੋਂ ਇਕੋ ਸਮੇਂ ਲੰਗਰ ਛਕਣ ਬਾਰੇ ਜਾਣ ਕੇ ਖੁਸ਼ੀ ਪ੍ਰਗਟਾਈ। ਬੈਰੀ ਓ ਫੈਰੇਲ ਨੇ ਪਰਕਰਮਾਂ ਕਰਦਿਆਂ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਪਾਸੋਂ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰ ਅਸਥਾਨਾਂ ਦੇ ਇਤਿਹਾਸ ਦੇ ਨਾਲ-ਨਾਲ ਸਿੱਖ ਰਵਾਇਤਾਂ ਬਾਰੇ ਜਾਣਕਾਰੀ ਹਾਸਲ ਕਰਨ ਵਿਚ ਵਿਸ਼ੇਸ਼ ਰੁਚੀ ਦਿਖਾਈ। ਇਸੇ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਨੇਜਰ ਮੁਖਤਾਰ ਸਿੰਘ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਸਮੇਤ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਵਰੁਣ ਵੂਜਮ, ਤਹਿਸੀਲਦਾਰ ਜਗਸੀਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।

ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆ

32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀ

ਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇ

ਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇ

ਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਜਲੰਧਰ : ਸੋਢਲ ਇਲਾਕੇ 'ਚ ਚੱਲੀ ਗੋਲੀ, ਨੌਜਵਾਨ ਦੀ ਮੌਤ