ਏਜੰਸੀ : ਬਾਲੀਵੁੱਡ ਦੇ ਦਬੰਗ ਸਟਾਰ ਸਲਮਾਨ ਖਾਨ ਨੇ ਆਪਣੀ ਆਉਣ ਵਾਲੀ ਫਿਲਮ "ਰਾਧੇ : ਯੋਰ ਮੋਸਟ ਵਾਂਟੇਡ ਭਾਈ" ਨੂੰ ਰਿਲੀਜ਼ ਕਰਨ ਦਾ ਐਲਾਨ ਕਰ ਦਿੱਤਾ ਹੈ | ਉਨ੍ਹਾਂ ਦੀ ਇਹ ਫਿਲਮ ਇਸੀ ਸਾਲ ਈਦ ਦੇ ਮੌਕੇ 'ਤੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ |
ਬਾਲੀਵੁੱਡ ਦੇ ਦਬੰਗ ਸਟਾਰ ਸਲਮਾਨ ਖਾਨ ਨੇ ਖੁਦ ਸੋਸ਼ਲ ਮੀਡਿਆ ਦੇ ਜ਼ਰੀਏ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ | ਸਲਮਾਨ ਖਾਨ ਨੇ ਸੋਸ਼ਲ ਮੀਡਿਆ 'ਤੇ ਇੱਕ ਨੋਟ ਸ਼ੇਅਰ ਕਰ ਆਪਣੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਫਿਲਮ "ਰਾਧੇ : ਯੋਰ ਮੋਸਟ ਵਾਂਟੇਡ ਭਾਈ" ਈਦ ਦੇ ਮੌਕੇ 'ਤੇ ਸਿਨੇਮਾਘਰਾਂ 'ਚ ਰਿਲੀਜ਼ ਕੀਤੀ ਜਾਵੇਗੀ |
ਮਹੱਤਵਪੂਰਣ ਗੱਲ ਇਹ ਹੈ ਕਿ ਸਲਮਾਨ ਖਾਨ ਦੀ ਇਸ ਫਿਲਮ ਦੀ ਸ਼ੂਟਿੰਗ ਪਿਛਲੇ ਸਾਲ ਕੋਰੋਨਾ ਵਾਇਰਸ ਦੇ ਕਾਰਣ ਪੂਰੀ ਨਹੀਂ ਹੋ ਸਕੀ ਸੀ | ਪ੍ਰਭੂ ਦੇਵਾ ਦੁਆਰਾ ਨਿਰਦੇਸ਼ਿਤ ਇਸ ਫਿਲਮ 'ਚ ਸਲਮਾਨ ਖਾਨ ਦੇ ਨਾਲ ਅਭਿਨੇਤਰੀ ਦਿਸ਼ਾ ਪਟਾਨੀ, ਜੈਕੀ ਸ਼ਰਾਫ, ਰਣਦੀਪ ਹੁੱਡਾ ਵਰਗੇ ਬਾਲੀਵੁੱਡ ਕਲਾਕਾਰ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਉਣਗੇ |