Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਹਰਿਆਣਾ

ਅੰਗੀਠੀ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ

January 21, 2021 10:59 AM

ਏਜੰਸੀਆਂ
ਫਰੀਦਾਬਾਦ/20 ਜਨਵਰੀ : ਉਤਰੀ ਭਾਰਤ ’ਚ ਜਿੱਥੇ ਕੜਾਕੇ ਦੀ ਠੰਢ ਪੈ ਰਹੀ ਹੈ, ਉਥੇ ਹੀ ਹਰਿਆਣਾ ਦੇ ਬੱਲਭਗੜ੍ਹ ’ਚ ਅੰਗੀਠੀ ਇੱਕ ਪਰਿਵਾਰ ਲਈ ਮੌਤ ਦਾ ਕਾਰਨ ਬਣ ਗਈ। ਦਰਅਸਲ ਪਰਿਵਾਰ ਦੇ ਤਿੰਨ ਮੈਂਬਰ ਬੰਦ ਕਮਰੇ ਵਿਚ ਅੰਗੀਠੀ ਬਾਲ ਕੇ ਸੁੱਤੇ ਪਏ ਸਨ। ਅੰਗੀਠੀ ਦਾ ਧੂੰਆਂ ਇੰਨਾ ਹੋ ਗਿਆ ਕਿ ਉਨ੍ਹਾਂ ਦੀ ਸਾਹ ਘੁੱਟਣ ਕਾਰਨ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਤੀ-ਪਤਨੀ ਅਤੇ ਉਨ੍ਹਾਂ ਦਾ 2 ਸਾਲਾ ਬੱਚਾ ਸ਼ਾਮਲ ਹੈ। ਜਾਣਕਾਰੀ ਮੁਤਾਬਕ ਅਮਨ ਆਪਣੀ ਪਤਨੀ ਅਤੇ 2 ਸਾਲ ਦੇ ਬੱਚੇ ਨਾਲ ਬੱਲਭਗੜ੍ਹ ਦੀ ਰਾਜੀਵ ਕਾਲੋਨੀ ਵਿਚ ਰਹਿੰਦਾ ਸੀ। ਠੰਡ ਕਾਰਨ ਦੇਰ ਰਾਤ ਉਨ੍ਹਾਂ ਨੇ ਅੰਗੀਠੀ ਬਾਲ ਕੇ ਆਪਣੇ ਕਮਰੇ ਵਿਚ ਰੱਖ ਲਈ ਅਤੇ ਫਿਰ ਸੌਂ ਗਏ। ਇਸ ਤੋਂ ਬਾਅਦ ਕਮਰੇ ਅੰਦਰ ਧੂੰਆਂ ਵੱਧ ਗਿਆ, ਜਿਸ ਕਾਰਨ ਸਾਹ ਘੁੱਟਣ ਕਾਰਨ ਤਿੰਨਾਂ ਦੀ ਮੌਤ ਹੋ ਗਈ। ਇਸ ਘਟਨਾ ਬਾਰੇ ਥਾਣਾ ਸੈਕਟਰ-58 ਦੇ ਐਸਐਚਓ ਅਨਿਲ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ ’ਤੇ ਪੁੱਜੇ। ਤਿੰਨੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਨਾ ਦੇ ਦਿੱਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ