Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਦੁਨੀਆ

ਡੋਨਾਲਡ ਟਰੰਪ ਨੇ ਦਿੱਤਾ ਵਿਦਾਇਗੀ ਭਾਸ਼ਣ

January 21, 2021 11:04 AM

ਵਾਸ਼ਿੰਗਟਨ/ਏਜੰਸੀਆਂ : ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਆਪਣਾ ਆਖ਼ਰੀ ਭਾਸ਼ਣ ਦਿੰਦਿਆਂ ਵਾਇਟ ਹਾਊਸ ਨੂੰ ਛੱਡ ਦਿੱਤਾ ਹੈ। ਉਹ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਣ ਗਏ। ਵਾਇਟ ਹਾਊਸ ਛੱਡਣ ਮੌਕੇ ਰਾਸ਼ਟਰਪਤੀ ਦੇ ਅਹੁਦੇ ਤੋਂ ਹਟੇ ਡੋਨਾਲਡ ਟਰੰਪ ਨੇ ਆਪਣੇ ਭਾਵੁਕ ਭਾਸ਼ਣ ਵਿੱਚ ਕਿਹਾ ਕਿ ਸਾਡੇ ਚਾਰ ਸਾਲ ਬਿਹਤਰੀਨ ਹਨ ਅਤੇ ਇਸ ਦੌਰਾਨ ਅਸੀਂ ਬਹੁਤ ਕੁਝ ਹਾਸਲ ਕੀਤਾ ਹੈ। ਡੋਨਾਲਡ ਟਰੰਪ ਨੇ ਆਪਣੇ ਵਿਦਾਇਗੀ ਭਾਸ਼ਣ ’ਚ ਇਕ ਵਾਰ ਫਿਰ ਕੈਪੀਟਲ ਭਵਨ ਦਾ ਜ਼ਿਕਰ ਕਰਦੇ ਹੋਏ ਇਸ ਦੀ ਨਿੰਦਾ ਕੀਤੀ ਤੇ ਅਗਲੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਬਾਇਡਨ ਲਈ ਪ੍ਰਾਰਥਨਾ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਇਡਨ ਅਮਰੀਕਾ ਨੂੰ ਸੁਰੱਖਿਅਤ ਬਣਾਈ ਰੱਖਣ ਤੇ ਇਸ ਨੂੰ ਖੁਸ਼ਹਾਲ ਬਣਾਈ ਰੱਖਣ ’ਚ ਕਾਮਯਾਬ ਸਾਬਿਤ ਹੋਣ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹਾਂ। ਅਸੀਂ ਇਹ ਵੀ ਚਾਹੁੰਦੇ ਹਾਂ ਕਿ ਉਨ੍ਹਾਂ ਨੂੰ ਕਿਸਮਤ ਦਾ ਸਾਥ ਮਿਲੇ।
ਮੀਡੀਆ ਰਿਪੋਰਟਸ ਮੁਤਾਬਕ, ਡੋਨਾਲਡ ਟਰੰਪ ਹੁਣ ਫਲੋਰਿਡਾ ’ਚ ਪਾਮ ਬੀਚ ਦੇ ਤੱਟ ’ਤੇ ਇਕ ਟਾਪੂ ’ਤੇ ਸਥਿਤ ਮਾਰ-ਏ-ਲਾਗੋ ਅਸਟੇਟ ’ਚ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਮਾਰ-ਏ-ਲਾਗੋ ’ਤੇ ਟਰੱਕਾਂ ਨੂੰ ਜਾਂਦੇ ਦੇਖਿਆ ਗਿਆ ਹੈ। ਅਜਿਹੇ ਵਿਚ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਜੋਅ ਬਾਇਡਨ ਵੱਲੋਂ ਰਾਸ਼ਟਰਪਤੀ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਹੀ ਟਰੰਪ ਇੱਥੋਂ ਲਈ ਉਡਾਣ ਭਰਨਗੇ।
ਮਾਰ-ਏ-ਲਾਗੋ ਨੂੰ ‘ਵਿੰਟਰ ਵ੍ਹਾਈਟ ਹਾਊਸ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਜਿੱਥੇ ਟਰੰਪ ਨੇ ਆਪਣੇ ਚਾਰ ਸਾਲ ਦੇ ਰਾਸ਼ਟਰਪਤੀ ਕਾਰਜਕਾਲ ਦੌਰਾਨ ਮਹੱਤਵਪੂਰਨ ਸਮਾਂ ਬਿਤਾਇਆ ਸੀ। ਟਰੰਪ ਨੇ 1985 ’ਚ ਇਕ ਕਰੋੜ ਅਮਰੀਕੀ ਡਾਲਰ ’ਚ ਇਹ ਹਵੇਲੀ ਖਰੀਦੀ ਸੀ ਤੇ ਇਸ ਨੂੰ ਇਕ ਨਿੱਜੀ ਕਲੱਬ ’ਚ ਬਦਲ ਦਿੱਤਾ, ਜੋ ਪਿਛਲੇ ਚਾਰ ਸਾਲਾਂ ਦੌਰਾਨ ਉਨ੍ਹਾਂ ਦਾ ਸੀਤਕਾਲੀਨ ਘਰ ਬਣ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਹੈਤੀ ਵਿੱਚ ਜੇਲ ਤੋੜ ਕੇ 200 ਤੋਂ ਵੱਧ ਕੈਦੀ ਫਰਾਰ, 25 ਦੀ ਮੌਤ

ਮਿਆਂਮਾਰ : ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਪੁਲਿਸ ਨੇ ਵਰ੍ਹਾਏ ਡੰਡੇ ਅਤੇ ਕੀਤੀ ਹਵਾਈ ਫਾਇਰਿੰਗ

ਕਿਸਾਨ ਸਹਾਇਤਾ ਕਮੇਟੀ ਆਸਟਰੇਲੀਆ ਵੱਲੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਦੀ ਪ੍ਰੋੜ੍ਹਤਾ ਤੇ ਸਹਾਇਤਾ

ਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤ

ਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈ

ਨੀਰਵ ਮੋਦੀ ਦੀ ਹੋਵੇਗੀ ਭਾਰਤ ਹਵਾਲਗੀ, ਬ੍ਰਿਟੇਨ ਦੀ ਅਦਾਲਤ ਨੇ ਸੁਣਾਇਆ ਫੈਸਲਾ

ਇੰਡੋਨੇਸ਼ੀਆ : ਸੋਨੇ ਦੀ ਖਾਣ 'ਚ ਜ਼ਮੀਨ ਖਿਸਕਣ ਨਾਲ 5 ਦੀ ਮੌਤ, 70 ਲਾਪਤਾ

ਦੁਨੀਆ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 11 ਕਰੋੜ ਦੇ ਪਾਰ, 25 ਲੱਖ ਮੌਤਾਂ

'ਕੋਵੈਕਸ' ਦੇ ਤਹਿਤ ਟੀਕੇ ਦੀ ਪਹਿਲੀ ਖੇਪ ਘਾਨਾ ਪੁੱਜੀ

ਇਕਵਾਡੋਰ ਦੀਆਂ ਜੇਲ੍ਹਾਂ 'ਚ ਦੰਗੇ, 75 ਕੈਦੀਆਂ ਦੀ ਮੌਤ