Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਦੇਸ਼

ਕਿਸਾਨਾਂ ਤੇ ਸਰਕਾਰ ਵਿਚਾਲੇ 10 ਗੇੜ ਦੀ ਗੱਲਬਾਤ ਵੀ ਬੇਸਿੱਟਾ ਰਹੀ

January 21, 2021 11:06 AM

- ਸਰਕਾਰ ਵੱਲੋਂ ਖੇਤੀ ਕਾਨੂੰਨ ਮੁਲਤਵੀ ਰੱਖਣ ਦੀ ਤਜਵੀਜ਼, ਕਿਸਾਨ ਸੋਚ-ਵਿਚਾਰ ਕੇ ਦੇਣਗੇ ਜਵਾਬ
- 22 ਜਨਵਰੀ ਨੂੰ ਮੁੜ ਹੋਵੇਗੀ ਗੱਲਬਾਤ

ਏਜੰਸੀਆਂ
ਨਵੀਂ ਦਿੱਲੀ/20 ਜਨਵਰੀ : ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਬੁੱਧਵਾਰ ਨੂੰ 56ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਇਸ ਦੌਰਾਨ ਅੱਜ ਸਰਕਾਰ ਅਤੇ 40 ਦੇ ਕਰੀਬ ਪ੍ਰਦਰਸਨਕਾਰੀ ਕਿਸਾਨ ਜੱਥੇਬੰਦੀਆਂ ਦੀ 10ਵੇਂ ਗੇੜ ਦੀ ਮੀਟਿੰਗ ਹੋਈ, ਜੋ ਬੇਸਿੱਟਾ ਰਹੀ। ਹੁਣ ਕਿਸਾਨਾਂ ਤੇ ਸਰਕਾਰ ਦਰਮਿਆਨ ਅਗਲੀ ਮੀਟਿੰਗ 22 ਜਨਵਰੀ ਨੂੰ ਦੁਪਹਿਰ 12 ਵਜੇ ਹੋਵੇਗੀ।
ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਨਵੇਂ ਖੇਤੀਬਾੜੀ ਕਾਨੂੰਨ ਦੋ ਸਾਲਾਂ ਤੱਕ ਮੁਅੱਤਲ ਕਰਨ ਅਤੇ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ। ਕੇਂਦਰ ਸਰਕਾਰ ਨੇ ਆਪਸੀ ਸਹਿਮਤੀ ਨਾਲ ਨਵੇਂ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰਨ ਸਮੇਤ ਹੋਰ ਮੰਗਾਂ ’ਤੇ ਗੌਰ ਕਰਨ ਲਈ ਸੁਪਰੀਮ ਕੋਰਟ ਵਿੱਚ ਇੱਕ ਹਲਫ਼ੀਆ ਬਿਆਨ ਦਾਖ਼ਲ ਕਰਨ ਦਾ ਪ੍ਰਸਤਾਵ ਵੀ ਦਿੱਤਾ ਅਤੇ ਕਿਸਾਨੀ ਮੰਗਾਂ ਲਈ ਇੱਕ ਕਮੇਟੀ ਬਣਾਉਣ ਦਾ ਪ੍ਰਸਤਾਵ ਵੀ ਰੱਖਿਆ।
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਨਵੇਂ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੀਆਂ ਹਨ, ਪਰ ਸਰਕਾਰ ਦੇ ਇਸ ਪ੍ਰਸਤਾਵ ’ਤੇ ਵੀ ਵਿਚਾਰ-ਵਟਾਂਦਰਾ ਕਰਨਗੀਆਂ। ਮੀਟਿੰਗ ਵਿੱਚ ਐਮਐਸਪੀ ’ਤੇ ਵੀ ਵਿਚਾਰ ਵਟਾਂਦਰੇ ਕੀਤੇ ਗਏ।
ਕਿਸਾਨ ਆਗੂ ਹਨਨ ਮੁੱਲਾ ਨੇ ਕਿਹਾ ਕਿ ਅਸੀਂ ਪ੍ਰਸਤਾਵ ’ਤੇ ਵਿਚਾਰ ਕਰਾਂਗੇ ਅਤੇ ਸਰਕਾਰ ਨੂੰ ਜਵਾਬ ਦਿਆਂਗੇ। ਹਨਨ ਮੁੱਲ੍ਹਾ ਨੇ ਕਿਹਾ, ‘‘ਸਰਕਾਰ ਨੇ ਕਿਹਾ ਹੈ ਕਿ ਅਸੀਂ ਅਦਾਲਤ ’ਚ ਹਲਫੀਆ ਬਿਆਨ ਦੇ ਕੇ 1.5 ਤੋਂ 2 ਸਾਲ ਲਈ ਖੇਤੀ ਕਾਨੂੰਨਾਂ ਨੂੰ ਰੋਕ ਸਕਦੇ ਹਾਂ। ਕਮੇਟੀ ਦੇ ਵਿਚਾਰ-ਵਟਾਂਦਰੇ ਤੋਂ ਬਾਅਦ, ਅਸੀਂ ਉਸ ਰਿਪੋਰਟ ਨੂੰ ਲਾਗੂ ਕਰਾਂਗੇ ਜੋ ਕਮੇਟੀ ਦੇਵੇਗੀ। ਹਨਲ ਮੁੱਲਾ ਨੇ ਕਿਹਾ ਕਿ ਅਸੀਂ 500 ਕਿਸਾਨ ਜਥੇਬੰਦੀਆਂ ਹਾਂ ਤੇ ਸਾਰਿਆਂ ਨਾਲ ਵਿਚਾਰ ਕਰਾਂਗੇ ਅਤੇ 22 ਜਨਵਰੀ ਨੂੰ ਆਪਣਾ ਜਵਾਬ ਦੇਵਾਂਗੇ।’’
ਸੂਤਰਾਂ ਅਨੁਸਾਰ ਖੇਤੀਬਾੜੀ ਮੰਤਰੀ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਕਿਸਾਨ ਕਮੇਟੀ ਬਣਾ ਕੇ ਨੁਮਾਇੰਦਗੀ ਵਿਚਾਰ-ਵਟਾਂਦਰੇ ਲਈ ਤਿਆਰ ਹਨ ਤਾਂ ਸਰਕਾਰ ਅਦਾਲਤ ਵਿੱਚ ਹਲਫਨਾਮਾ ਦੇਣ ਲਈ ਵੀ ਤਿਆਰ ਹੋਵੇਗੀ ਤੇ ਕਾਨੂੰਨ ਦੋ ਸਾਲਾਂ ਲਈ ਮੁਲਤਵੀ ਕਰ ਦਿੱਤੇ ਜਾਣਗੇ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਇਸ ਮੁੱਦੇ ਬਾਰੇ ਫੈਸਲਾ ਲੈਣ ਲਈ ਭਲਕੇ ਮੀਟਿੰਗਾਂ ਕਰਨ ਦੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਇਹ ਨਹੀਂ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਪਿੱਛੇ ਹਟ ਰਹੇ ਹਾਂ। ਉਧਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, ‘‘ਲੱਗਦਾ ਹੈ ਕਿ ਸਰਕਾਰ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ 32 ਕਿਸਾਨ ਜਥੇਬੰਦੀਆਂ ਵਿਚਾਰ-ਵਟਾਂਦਰਾ ਕਰਨਗੀਆਂ, ਫ਼ਿਰ ਇਹ ਮਾਮਲਾ ਦੇਸ਼ ਭਰ ਦੀਆਂ ਜਥੇਬੰਦੀਆਂ ਨਾਲ ਵਿਚਾਰਿਆ ਜਾਵੇਗਾ। ਸਰਕਾਰ ਨਾਲ ਗੱਲਬਾਤ ਕਰਨ ਵਾਲੀਆਂ ਜਥੇਬੰਦੀਆਂ ਵਿੱਚ ਸ਼ਾਮਲ ਕਵਿਤਾ ਕੁਰੂਗੰਤੀ ਨੇ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਖ਼ਲ ਕਰਨ ਦੀ ਗੱਲ ਕਹਿ ਰਹੀ ਹੈ, ਜਿਸ ਵਿੱਚ ਆਪਸੀ ਸਹਿਮਤੀ ਨਾਲ ਕਾਨੂੰਨਾਂ ਨੂੰ ਮੁਅੱਤਲ ਕਰਨ ਅਤੇ ਸਾਡੀਆਂ ਹੋਰ ਲੰਬਿਤ ਮੰਗਾਂ ’ਤੇ ਗੌਰ ਕਰਨ ਲਈ ਇੱਕ ਕਮੇਟੀ ਬਣਾਉਣ ਦੀ ਗੱਲ ਕਹੀ ਗਈ ਹੈ।
ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਵੀ ਇੱਕ ਕਮੇਟੀ ਗਠਿਤ ਕਰਨ ਦਾ ਸੁਝਾਅ ਦਿੱਤਾ ਹੈ। ਇਸ ਤੋਂ ਪਹਿਲਾਂ ਦਿਨ ਵਿੱਚ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਉਹ ਕਾਨੂੰਨਾਂ ਦੀ ਰੁਕਾਵਟ ਦੇ ਹੱਲ ਹੋਣ ਤੱਕ ਐਮਐਸਪੀ ’ਤੇ ਵਿਚਾਰ-ਵਟਾਂਦਰਾ ਨਹੀਂ ਕਰੇਗੀ। ਇਸ ’ਤੇ ਕਿਸਾਨ ਆਗੂਆਂ ਨੇ ਸਰਕਾਰ ’ਤੇ ਐਮਐਸਪੀ ’ਤੇ ਚਰਚਾ ਕਰਨ ਤੋਂ ਭੱਜਣ ਦਾ ਦੋਸ਼ ਲਗਾਇਆ।
ਦੂਜੇ ਪਾਸੇ ਕੇਂਦਰੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਗੱਲਬਾਤ ਸਾਕਾਰਾਤਮਕ ਮਾਹੌਲ ਵਿੱਚ ਹੋਈ ਅਤੇ ਲੱਗਦਾ ਹੈ ਕਿ 22 ਜਨਵਰੀ ਨੂੰ ਹੋਣ ਵਾਲੀ ਮੀਟਿੰਗ ’ਚ ਕੋਈ ਨਾ ਕੋਈ ਹੱਲ ਨਿਕਲ ਆਵੇਗਾ ਤੇ ਕਿਸਾਨ ਅੰਦੋਲਨ ਖਤਮ ਕਰਨ ਲਈ ਸਹਿਮਤ ਹੋ ਜਾਣਗੇ। ਕਿਸਾਨਾਂ ਨੇ ਵਾਰ-ਵਾਰ ਦਲੀਲ ਦਿੱਤੀ ਕਿ ਖੇਤੀਬਾੜੀ ਰਾਜ ਦਾ ਵਿਸ਼ਾ ਸੀ ਅਤੇ ਕੇਂਦਰ ਸਰਕਾਰ ਇਸ ’ਤੇ ਪ੍ਰਭਾਵ ਨਹੀਂ ਪਾ ਸਕਦੀ।
ਪਿਛਲੀ ਵਾਰਤਾ ’ਚ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੈਰ-ਰਸਮੀ ਸਮੂਹ ਬਣਾਉਣ ਅਤੇ ਆਪਣੀਆਂ ਮੰਗਾਂ ਬਾਰੇ ਸਰਕਾਰ ਨੂੰ ਇਕ ਖਰੜਾ ਜਮ੍ਹਾ ਕਰਨ ਲਈ ਕਿਹਾ ਸੀ। ਹਾਲਾਂਕਿ, ਕਿਸਾਨ ਜੱਥੇਬੰਦੀਆਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ’ਤੇ ਅੜੀਆਂ ਰਹੀਆਂ।
ਅੱਜ ਦੀ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਨਾਲ ਜੁੜੇ ਵਿਅਕਤੀਆਂ ਨੂੰ ਐਨਆਈਦੇ ਸੰਮਨਾਂ ਦਾ ਮੁੱਦਾ ਵੀ ਉਠਾਇਆ। ਇਸ ’ਤੇ ਸ੍ਰੀ ਤੋਮਰ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਨ ਕਿ ਕੋਈ ਵੀ ਨਿਰਦੋਸ਼ ਵਿਅਕਤੀ ਪ੍ਰਭਾਵਤ ਨਹੀਂ ਹੋਵੇਗਾ। ਤੋਮਰ ਦੇ ਹਵਾਲੇ ਨਾਲ ਕਿਹਾ ਗਿਆ ਕਿ ਕਿਸੇ ਵੀ ਨਿਰਦੋਸ਼ ਵਿਅਕਤੀ ਖ਼ਿਲਾਫ਼ ਕਾਰਵਾਈ ਨਹੀਂ ਹੋਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੰਗਾਲ 'ਚ ਵੋਟਿੰਗ ਦੇ ਪਹਿਲੇ ਪੜਾਅ ਲਈ ਮੰਗਲਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ

ਕੋਲ੍ਹਾ ਤਸਕਰੀ ਮਾਮਲੇ 'ਚ ਸੀਬੀਆਈ ਨੇ 14 ਕਾਰੋਬਾਰੀਆਂ ਨੂੰ ਕੀਤਾ ਸੂਚੀਬੱਧ

ਪੈਟਰੋਲੀਅਮ ਪਦਾਰਥਾਂ ਦੇ ਵਾਧੇ 'ਤੇ ਵ੍ਹਾਈਟ ਪੇਪਰ ਕੱਢੇ ਕੇਂਦਰ ਸਰਕਾਰ : ਨਾਨਾ ਪਾਟੋਲੇ

ਇਸਰੋ 'ਚ ਪੀਐਸਐਲਵੀ-ਸੀ 51 ਦੀ ਲਾਚਿੰਗ ਦੀ ਪੁੱਠੀ ਗਿਣਤੀ ਸ਼ੁਰੂ, ਕੱਲ ਹੋਵੇਗਾ ਲਾਂਚ

ਭਾਰਤ-ਬੰਗਲਾਦੇਸ਼ ਨੇ ਇੱਕ ਦੂਜੇ ਨੂੰ ਤੋਹਫੇ 'ਚ ਦਿੱਤੇ 'ਵਿੰਟੇਜ ਏਅਰਕ੍ਰਾਫਟ'

ਦਿੱਲੀ : ਕਾਸਮੈਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਇੱਕ ਲਾਸ਼ ਬਰਾਮਦ

ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ

ਦਿੱਲੀ : ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਏਐਸਆਈ ਨੇ ਕੀਤੀ ਖੁਦਕੁਸ਼ੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਮੀ ਘੜਾਮੇਂ ਵਾਲਾ ਦਾ ਗੀਤ ‘ਅੰਦੋਲਨਜੀਵੀ’ ਰਿਲੀਜ਼

ਹਿਮਾਚਲ : ਵਿਧਾਨ ਸਭਾ ’ਚ ਰਾਜਪਾਲ ਨਾਲ ਖਿੱਚਧੂਹ, ਕਾਂਗਰਸ ਦੇ 5 ਵਿਧਾਇਕ ਮੁਅੱਤਲ