Saturday, March 06, 2021 ePaper Magazine

ਪੰਜਾਬ

ਆਸਟਰੇਲੀਆ ਦੇ ਹਾਈ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਤੇ ਮੁੱਖ ਸਕੱਤਰ ਨਾਲ ਮੁਲਾਕਾਤ

January 22, 2021 10:54 AM

- ਕਈ ਖੇਤਰਾਂ ਵਿੱਚ ਦੁਵੱਲੇ ਸਬੰਧ ਬਣਾਉਣ ਲਈ ਵਿਚਾਰ ਚਰਚਾ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/21 ਜਨਵਰੀ : ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸਨਰ ਬੈਰੀ ਓ’ਫੈਰਲ ਏਓ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅੱਜ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਵੀ ਮੁਲਾਕਾਤ ਕੀਤੀ। ਬੀਤੇ ਕੱਲ੍ਹ ਉਨ੍ਹਾਂ ਨੇ ਪੰਜਾਬ ਵਿਚ ਆਪਣੇ ਪਹਿਲੇ ਦੌਰੇ ਦੀ ਸ਼ੁਰੂਆਤ ਕੀਤੀ ਸੀ।
ਮੁੱਖ ਮੰਤਰੀ ਅਤੇ ਹਾਈ ਕਮਿਸ਼ਨਰ ਨੇ ਕੋਵਿਡ-19 ਤੋਂ ਬਾਅਦ ਆਰਥਿਕ ਵਿਕਾਸ ਨੂੰ ਮੁੜ ਲੀਹਾਂ ’ਤੇ ਲਿਆਉਣ, ਖੇਤੀਬਾੜੀ, ਪਾਣੀ ਅਤੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਤੇ ਆਸਟਰੇਲੀਆ ਦਰਮਿਆਨ ਆਰਥਿਕ ਸਹਿਯੋਗ ਵਿਚ ਵਾਧਾ ਕਰਨ ਅਤੇ ਆਪਸੀ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ।
ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸਨਰ ਨਾਲ ਗੱਲਬਾਤ ਕੀਤੀ। ਸ੍ਰੀਮਤੀ ਮਹਾਜਨ ਨੇ ਆਸਟਰੇਲੀਆ-ਭਾਰਤ ਸਿੱਖਿਆ ਸਬੰਧੀ ਭਾਈਵਾਲੀ ਬਾਰੇ ਚਾਨਣਾ ਪਾਇਆ ਅਤੇ ਭਾਰਤ ਵਿਚ ਕੈਂਪਸ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਣ ਵਾਲੀਆਂ ਆਸਟਰੇਲੀਆ ਯੂਨੀਵਰਸਟੀਆਂ ਲਈ ਮੋਹਾਲੀ ਨੂੰ ਇਕ ਆਦਰਸ਼ ਸਥਾਨ ਦੱਸਿਆ।
ਉਨ੍ਹਾਂ ਪੇਸ਼ਕਸ਼ ਕੀਤੀ ਕਿ ਖੇਤੀਬਾੜੀ ਵਿਚ ਖੋਜ ਅਤੇ ਵਿਕਾਸ ਦੇ ਸਹਿਯੋਗ ਵਿਚ ਵਾਧਾ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਸਰਕਾਰੀ ਵਫਦ ਨੇ ਖੇਤੀ ਜਿਣਸਾਂ ਜਿਵੇਂ ਕਿੰਨੂ, ਨਾਸਪਾਤੀ, ਟਮਾਟਰ, ਆਲੂ ਦੇ ਬੀਜ ਆਦਿ ਵਿਚ ਸਾਂਝ ਵਧਾਉਣ ਦੀ ਵੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਲਈ ਇਨ੍ਹਾਂ ਖੇਤਰਾਂ ਵਿਚ ਕਾਫੀ ਸੰਭਾਵਨਾਵਾਂ ਹਨ। ਸੂਬਾ ਸਰਕਾਰ ਵੱਲੋਂ ਆਸਟਰੇਲੀਆਈ ਸਰਕਾਰ ਨੂੰ ਖੇਤੀ-ਨਿਰਯਾਤ ਸਰਟੀਫਿਕੇਟ ਵਿਚ ਛੋਟ ਦੇਣ ਦੀ ਵੀ ਅਪੀਲ ਕੀਤੀ ਗਈ, ਜਿਵੇਂ ਕਿ ਅਮਰੀਕਾ ਅਤੇ ਕੈਨੇਡਾ ਵੱਲੋਂ ਦਿੱਤੀ ਜਾਂਦੀ ਹੈ। ਆਸਟਰੇਲੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਵੀ ਦਿੱਤਾ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਪੰਜਾਬ ਨਿਵੇਸਕਾਂ ਨੂੰ ਢੁੱਕਵਾਂ ਮਾਹੌਲ ਪ੍ਰਦਾਨ ਕਰਦਾ ਹੈ।
ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸਨਰ ਬੈਰੀ ਓ’ਫੈਰਲ ਏਓ ਵਲੋਂ ਆਸਟਰੇਲੀਆਈ ਪੈਨਸਨ ਫੰਡਾਂ ਦੀ ਭਾਰਤੀ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਲੰਮੇ ਸਮੇਂ ਲਈ ਨਿਵੇਸ ਕਰਨ ਸਬੰਧੀ ਦਿਲਚਸਪੀ ਜ਼ਾਹਰ ਕੀਤੀ ਗਈ। ਹਾਈ ਕਮਿਸਨਰ ਨੇ ਆਸਟਰੇਲੀਆ ਦੀਆਂ ਯੂਨੀਵਰਸਿਟੀਆਂ ਦੇ ਆਪਣੇ ਪੰਜਾਬੀ ਹਮਰੁਤਬਾ ਨਾਲ ਸਹਿਯੋਗ ਵਿਚ ਵਾਧਾ ਕਰਨ ਅਤੇ ਆਪਣੀ ਸਰਕਾਰ ਵਲੋਂ ਸੂਬੇ ਨੂੰ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਸੇਵਾਵਾਂ, ਸਿੱਖਿਆ ਅਤੇ ਉਦਯੋਗਾਂ ਦੀਆਂ ਆਧੁਨਿਕ ਕਾਰਜ ਪ੍ਰਣਾਲੀਆਂ ਦੇ ਖੇਤਰ ਵਿਚ ਵਧੇਰੇ ਸਹਿਯੋਗ ਦੇਣ ਦੀ ਇੱਛਾ ਜ਼ਾਹਰ ਕੀਤੀ ਗਈ।
ਸੂਬਾ ਸਰਕਾਰ ਦੇ ਵਫਦ ਵਿਚ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਨਿਵੇਸ ਉਤਸ਼ਾਹ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸੇਖਰ, ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ, ਅਤੇ ਪੀ.ਏ.ਆਈ.ਸੀ. ਦੇ ਐਮ.ਡੀ. ਮਨਜੀਤ ਬਰਾੜ ਸ਼ਾਮਲ ਸਨ। ਇਸ ਤੋਂ ਇਲਾਵਾ ਆਸਟਰੇਲੀਆ ਦੇ ਹਾਈ ਕਮਿਸਨਰ ਦੇ ਨਾਲ ਲੌਰੇਨ ਡਾਂਸਰ, ਸੈਕਿੰਡ ਸੈਕਟਰੀ ਆਰਥਿਕ ਅਤੇ ਵਪਾਰ ਅਤੇ ਪਰੱਗਿਯਾ ਸੇਠ, ਸੀਨੀਅਰ ਪਾਲਿਸੀ ਅਫਸਰ, ਆਰਥਿਕ ਅਤੇ ਵਪਾਰ ਹਾਜ਼ਰ ਸਨ।
ਆਪਣੇ ਦੌਰੇ ਦੌਰਾਨ ਆਸਟਰੇਲੀਆ ਦੇ ਹਾਈ ਕਮਿਸਨਰ ਨੇ ਟਰਾਈਡੈਂਟ ਗਰੁੱਪ ਦੇ ਰਾਜਿੰਦਰ ਗੁਪਤਾ ਨਾਲ ਗੱਲਬਾਤ ਕੀਤੀ ਅਤੇ ਬਾਂਸਲ ਸਪਿਨਿੰਗ ਮਿੱਲ, ਸਾਹਨੇਵਾਲ ਦਾ ਦੌਰਾ ਕੀਤਾ ਜਿੱਥੇ ਕਿ ਆਸਟਰੇਲੀਆ ਦੀ ਮੈਰੀਨੋ ਉੱਨ ਤਿਆਰ ਕੀਤੀ ਜਾਂਦੀ ਹੈ। ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਸਟਰੇਲੀਆਈ ਸੈਂਟਰ ਫਾਰ ਇੰਟਰਨੈਸਨਲ ਐਗਰੀਕਲਚਰਲ ਰਿਸਰਚ ਵਲੋਂ ਸਾਂਝੇ ਤੌਰ ’ਤੇ ਤਿਆਰ ਕੀਤਾ ਗਿਆ “ਹੈਪੀ ਸੀਡਰ“ (ਇੱਕ ਮਸੀਨ ਜੋ ਪਰਾਲੀ ਸਾੜਨ ਨੂੰ ਰੋਕਣ ਵਿਚ ਸਹਾਇਤਾ ਕਰਦੀ ਹੈ) ਵੀ ਵੇਖਿਆ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਲਈ ਇਹ ਦੌਰਾ ਆਸਟਰੇਲੀਆ ਨਾਲ ਹੁਨਰ ਵਿਕਾਸ, ਸਿੱਖਿਆ, ਖੇਤੀਬਾੜੀ, ਫੂਡ ਪ੍ਰੋਸੈਸਿੰਗ, ਬੁਨਿਆਦੀ ਢਾਂਚੇ ਅਤੇ ਵਪਾਰ ਵਰਗੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿਚ ਵਾਧਾ ਕਰਨ ਦਾ ਇੱਕ ਸੁਨਹਿਰੀ ਮੌਕਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਲਾਡੀ ਗਹਿਰੀ ਨੇ ਪਿੰਡਾਂ ’ਚ ਸਮਾਰਟ ਰਾਸ਼ਨ ਕਾਰਡ ਵੰਡੇ

ਸੰਮਤੀ ਕਰਮਚਾਰੀਆਂ ਦਾ ਦੂਸਰੇ ਦਿਨ ਵੀ ਧਰਨਾ ਜਾਰੀ

2017 ਦੇ ਅਧੂਰੇ ਚੋਣ ਵਾਅਦਿਆਂ ’ਤੇ 2022 ’ਚ ਕੈਪਟਨ ਸਰਕਾਰ ਨੂੰ ਭੂੰਜੇ ਲਾਉਣ ਨੂੰ ਮੈਦਾਨ ’ਚ ਉਤਰਿਆ ਅਕਾਲੀ ਦਲ

ਪੈਨਸ਼ਨਰਾਂ‑ਮੁਲਾਜ਼ਮਾਂ ਵੱਲੋਂ ਸਰਕਾਰ ਦੀ ਟਾਲ‑ਮਟੋਲ ਵਾਲੀ ਨੀਤੀ ਵਿਰੁੱਧ ਭੁੱਖ ਹੜਤਾਲ, 8 ਨੂੰ ਸੌਂਪੇ ਜਾਣਗੇ ਰੋਸ‑ਪੱਤਰ: ਪ੍ਰੇਮ ਸਾਗਰ

ਪਟੇਲ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ’ਚ ਮਾਰੀਆਂ ਮੱਲਾਂ

ਵੱਡੀ ਗਿਣਤੀ ’ਚ ਲੋਕ ਕੋਰੋਨਾ ਵੈਕਸੀਨੇਸ਼ਨ ਲਈ ਅੱਗੇ ਆਉਣ ਲੱਗੇ

ਮਾਤਾ ਗੁਜਰੀ ਕਾਲਜ ਵਿਖੇ 53ਵੀਂ ਸਲਾਨਾ ਅਥਲੈਟਿਕ ਮੀਟ ਦਾ ਆਯੋਜਨ

ਅਧਿਆਪਕ ਏਕਤਾ ਮੰਚ ਨਕੋਦਰ ਦਾ ਕੀਤਾ ਗਠਨ

ਪ੍ਰਵੀਨ ਅਰੋੜਾ ‘ਬਸਪਾ’ ਦੇ ਪ੍ਰੈਸ ਸਕੱਤਰ ਬਣੇ

‘ਆਪ’ ਆਗੂ ਅਮਨ ਪੰਡੋਰੀ ਦੇ ਛੋਟੇ ਭਰਾ ਤੋਂ 30 ਹਜ਼ਾਰ ਰੁਪਏ ਲੁੱਟੇ