- ਕਾਨੂੰਨ ਰੱਦ ਕਰਵਾਉਣ ਦੀ ਮੰਗ ’ਤੇ ਕਾਇਮ, 11ਵੇਂ ਦੌਰ ਦੀ ਗੱਲਬਾਤ ਅੱਜ
ਏਜੰਸੀਆਂ
ਨਵੀਂ ਦਿੱਲੀ/21 ਜਨਵਰੀ : ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਬੁੱਧਵਾਰ ਨੂੰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰਨ ਸਬੰਧੀ ਰੱਖੀ ਗਈ ਤਜਵੀਜ਼ ਨੂੰ ਰੱਦ ਕਰ ਦਿੱਤਾ ਗਿਆ ਹੈ। ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਕਈ ਘੰਟੇ ਚੱਲੀ ਮੀਟਿੰਗ ਵਿੱਚ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਾਰੀਆਂ ਫਸਲਾਂ ’ਤੇ ਲਾਹੇਵੰਦ ਐਮਐਸਪੀ ਲਈ ਇੱਕ ਕਾਨੂੰਨ ਲਾਗੂ ਕਰਨ ਦੀ ਮੰਗ ਦੁਹਰਾਈ ਗਈ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਰੱਦ ਨਹੀਂ ਹੋ ਜਾਂਦੇ, ਸਾਡਾ ਅੰਦੋਲਨ ਜਾਰੀ ਰਹੇਗਾ। ਉਧਰ ਕਿਸਾਨਾਂ ਤੇ ਸਰਕਾਰ ਦਰਮਿਆਨ ਖੇਤੀ ਕਾਨੂੰਨਾਂ ’ਤੇ 11ਵੇਂ ਦੌਰ ਦੀ ਗੱਲਬਾਤ ਸ਼ੁੱਕਰਵਾਰ, 22 ਜਨਵਰੀ ਨੂੰ ਦਿੱਲੀ ਦੇ ਵਿਗਿਆਨ ਭਵਨ ਵਿਚ ਹੋਵੇਗੀ।
ਦਰਅਸਲ ਕੇਂਦਰ ਨੇ 20 ਜਨਵਰੀ ਨੂੰ ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਡੇਢ ਸਾਲ ਤੱਕ ਤਿੰਨੋਂ ਖੇਤੀ ਕਾਨੂੰਨ ਮੁਅੱਤਲ ਕਰਕੇ ਕਮੇਟੀ ਬਣਾਉਣ ਦੀ ਤਜਵੀਜ਼ ਰੱਖੀ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਅੱਜ ਨਾਮਨਜ਼ੂਰ ਕਰਨ ਦਾ ਫੈਸਲਾ ਲਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿੰਘੂ ਬਾਰਡਰ ’ਤੇ ਹੋਈ ਮੀਟਿੰਗ ਤੋਂ ਬਾਅਦ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਇਹ ਸ਼ਾਂਤਮਈ ਅੰਦੋਲਨ ਹੁਣ ਦੇਸ਼ ਵਿਆਪੀ ਬਣ ਚੁੱਕਿਆ ਹੈ। ਗਣਤੰਤਰ ਦਿਵਸ ਲਈ ਵੀ ਕਿਸਾਨ ਰੈਲੀਆਂ ਕਰਕੇ ਇੱਕਜੁਟ ਹੋ ਰਹੇ ਹਨ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਇਸ ਅੰਦੋਲਨ ਵਿਚ ਹੁਣ ਤੱਕ ਸ਼ਹੀਦ ਹੋਏ 147 ਕਿਸਾਨਾਂ ਨੂੰ ਸਰਧਾਂਜਲੀ ਭੇਟ ਕੀਤੀ। ਆਗੂਆਂ ਨੇ ਕਿਹਾ ਕਿ ਲੋਕ ਲਹਿਰ ਲੜਦਿਆਂ ਇਹ ਸਾਥੀ ਸਾਡੇ ਤੋਂ ਵਿਛੜ ਗਏ ਹਨ ਤੇ ਇਨ੍ਹਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ।
ਗਣਤੰਤਰ ਦਿਵਸ ਲਈ ਜਿੱਥੇ ਪੰਜਾਬ ਦੇ ਸਾਰੇ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ’ਚ ਰਿਹਰਸਲ ਕਰ ਰਹੇ ਹਨ, ਉਥੇ ਹੀ ਹਰਿਆਣਾ, ਉਤਰ ਪ੍ਰਦੇਸ਼, ਰਾਜਸਥਾਨ ਤੇ ਹੋਰਨਾਂ ਰਾਜਾਂ ’ਚ ਕਈ ਥਾਵਾਂ ’ਤੇ ਵਾਹਨ ਰੈਲੀਆਂ ਕਰਕੇ ਕਿਸਾਨ ਇਕਜੁੱਟ ਹੋ ਰਹੇ ਹਨ। ਕੇਰਲ ਵਿੱਚ ਕਈ ਥਾਵਾਂ ’ਤੇ ਕਿਸਾਨ ਟਰੈਕਟਰ ਮਾਰਚ ਕਰ ਰਹੇ ਹਨ।
ਉੱਤਰਾਖੰਡ ਦੇ ਬਿਲਾਸਪੁਰ ਅਤੇ ਰਾਮਪੁਰ ਵਿੱਚ ਟਰੈਕਟਰ ਮਾਰਚ ਕਰਕੇ ਕਿਸਾਨ ਦਿੱਲੀ ਵਿੱਚ ‘ਕਿਸਾਨ ਪਰੇਡ’ ਦੀ ਤਿਆਰੀ ਕਰ ਰਹੇ ਹਨ। ਛੱਤੀਸਗੜ੍ਹ ਦੇ ਕਿਸਾਨ 23 ਜਨਵਰੀ ਨੂੰ ਰਾਜ ਭਵਨ ਦਾ ਘਿਰਾਓ ਕਰਨਗੇ ਅਤੇ ਇਕ ਜੱਥਾ ਵੀ ਦਿੱਲੀ ਲਈ ਰਵਾਨਾ ਹੋਵੇਗਾ। ਉੜੀਸਾ ਤੋਂ ਚਲਾਈ ਗਈ ਨਵ- ਏਜੰਸੀਆਂ
ਨਵੀਂ ਦਿੱਲੀ/21 ਜਨਵਰੀ : ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਬੁੱਧਵਾਰ ਨੂੰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰਨ ਸਬੰਧੀ ਰੱਖੀ ਗਈ ਤਜਵੀਜ਼ ਨੂੰ ਰੱਦ ਕਰ ਦਿੱਤਾ ਗਿਆ ਹੈ। ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਕਈ ਘੰਟੇ ਚੱਲੀ ਮੀਟਿੰਗ ਵਿੱਚ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਾਰੀਆਂ ਫਸਲਾਂ ’ਤੇ ਲਾਹੇਵੰਦ ਐਮਐਸਪੀ ਲਈ ਇੱਕ ਕਾਨੂੰਨ ਲਾਗੂ ਕਰਨ ਦੀ ਮੰਗ ਦੁਹਰਾਈ ਗਈ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਰੱਦ ਨਹੀਂ ਹੋ ਜਾਂਦੇ, ਸਾਡਾ ਅੰਦੋਲਨ ਜਾਰੀ ਰਹੇਗਾ। ਉਧਰ ਕਿਸਾਨਾਂ ਤੇ ਸਰਕਾਰ ਦਰਮਿਆਨ ਖੇਤੀ ਕਾਨੂੰਨਾਂ ’ਤੇ 11ਵੇਂ ਦੌਰ ਦੀ ਗੱਲਬਾਤ ਸ਼ੁੱਕਰਵਾਰ, 22 ਜਨਵਰੀ ਨੂੰ ਦਿੱਲੀ ਦੇ ਵਿਗਿਆਨ ਭਵਨ ਵਿਚ ਹੋਵੇਗੀ।
ਦਰਅਸਲ ਕੇਂਦਰ ਨੇ 20 ਜਨਵਰੀ ਨੂੰ ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਡੇਢ ਸਾਲ ਤੱਕ ਤਿੰਨੋਂ ਖੇਤੀ ਕਾਨੂੰਨ ਮੁਅੱਤਲ ਕਰਕੇ ਕਮੇਟੀ ਬਣਾਉਣ ਦੀ ਤਜਵੀਜ਼ ਰੱਖੀ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਅੱਜ ਨਾਮਨਜ਼ੂਰ ਕਰਨ ਦਾ ਫੈਸਲਾ ਲਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿੰਘੂ ਬਾਰਡਰ ’ਤੇ ਹੋਈ ਮੀਟਿੰਗ ਤੋਂ ਬਾਅਦ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਇਹ ਸ਼ਾਂਤਮਈ ਅੰਦੋਲਨ ਹੁਣ ਦੇਸ਼ ਵਿਆਪੀ ਬਣ ਚੁੱਕਿਆ ਹੈ। ਗਣਤੰਤਰ ਦਿਵਸ ਲਈ ਵੀ ਕਿਸਾਨ ਰੈਲੀਆਂ ਕਰਕੇ ਇੱਕਜੁਟ ਹੋ ਰਹੇ ਹਨ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਇਸ ਅੰਦੋਲਨ ਵਿਚ ਹੁਣ ਤੱਕ ਸ਼ਹੀਦ ਹੋਏ 147 ਕਿਸਾਨਾਂ ਨੂੰ ਸਰਧਾਂਜਲੀ ਭੇਟ ਕੀਤੀ। ਆਗੂਆਂ ਨੇ ਕਿਹਾ ਕਿ ਲੋਕ ਲਹਿਰ ਲੜਦਿਆਂ ਇਹ ਸਾਥੀ ਸਾਡੇ ਤੋਂ ਵਿਛੜ ਗਏ ਹਨ ਤੇ ਇਨ੍ਹਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ।
ਗਣਤੰਤਰ ਦਿਵਸ ਲਈ ਜਿੱਥੇ ਪੰਜਾਬ ਦੇ ਸਾਰੇ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ’ਚ ਰਿਹਰਸਲ ਕਰ ਰਹੇ ਹਨ, ਉਥੇ ਹੀ ਹਰਿਆਣਾ, ਉਤਰ ਪ੍ਰਦੇਸ਼, ਰਾਜਸਥਾਨ ਤੇ ਹੋਰਨਾਂ ਰਾਜਾਂ ’ਚ ਕਈ ਥਾਵਾਂ ’ਤੇ ਵਾਹਨ ਰੈਲੀਆਂ ਕਰਕੇ ਕਿਸਾਨ ਇਕਜੁੱਟ ਹੋ ਰਹੇ ਹਨ। ਕੇਰਲ ਵਿੱਚ ਕਈ ਥਾਵਾਂ ’ਤੇ ਕਿਸਾਨ ਟਰੈਕਟਰ ਮਾਰਚ ਕਰ ਰਹੇ ਹਨ।
ਉੱਤਰਾਖੰਡ ਦੇ ਬਿਲਾਸਪੁਰ ਅਤੇ ਰਾਮਪੁਰ ਵਿੱਚ ਟਰੈਕਟਰ ਮਾਰਚ ਕਰਕੇ ਕਿਸਾਨ ਦਿੱਲੀ ਵਿੱਚ ‘ਕਿਸਾਨ ਪਰੇਡ’ ਦੀ ਤਿਆਰੀ ਕਰ ਰਹੇ ਹਨ। ਛੱਤੀਸਗੜ੍ਹ ਦੇ ਕਿਸਾਨ 23 ਜਨਵਰੀ ਨੂੰ ਰਾਜ ਭਵਨ ਦਾ ਘਿਰਾਓ ਕਰਨਗੇ ਅਤੇ ਇਕ ਜੱਥਾ ਵੀ ਦਿੱਲੀ ਲਈ ਰਵਾਨਾ ਹੋਵੇਗਾ। ਉੜੀਸਾ ਤੋਂ ਚਲਾਈ ਗਈ ਨਵ-