Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਹਰਿਆਣਾ

ਸਿਰਸਾ ਤੋਂ ਵਿਦਿਆਰਥੀ ਦਿੱਲੀ ਮਾਰਚ ਲਈ ਰਵਾਨਾ

January 22, 2021 01:01 PM

- ਅਸੀ ਉਨ੍ਹਾਂ ਅੰਨਦਾਤਿਆਂ ਦੀ ਔਲਾਦ ਹਾਂ ਜੋ ਦਿੱਲੀ ’ਚ ਕਿਸਾਨ ਅੰਦੋਲਨ ਕਰ ਰਹੇ ਹਨ : ਵਿਦਿਆਰਥੀ ਆਗੂ

ਸੁਰਿੰਦਰ ਪਾਲ ਸਿੰਘ
ਸਿਰਸਾ, 21 ਜਨਵਰੀ : ਦਿੱਲੀ ਵਿੱਚ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਸਿਰਸਾ ਤੋ ਵਿਦਿਆਰਥੀਆਂ ਅਤੇ ਸਾਮਾਜਕ ਸੰਗਠਨਾਂ ਦਾ ਜਥਾ ਕਾਰ ਰੈਲੀ ਰਾਹੀ ਰਵਾਨਾ ਹੋਇਆ। ਇਸ ਜਥੇ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਸਟੂਡੈਂਟ ਆਰਗੇਨਾਇਜੇਸ਼ਨ ਸੀਡੀਐਲਿਊ ਸਮੇਤ ਵੱਖ ਵੱਖ ਸੰਗਠਨਾਂ ਦੇ ਆਗੂ ਅਤੇ ਵਰਕਰ ਸ਼ਾਮਲ ਸਨ। ਇਸ ਰੈਲੀ ਵਿੱਚ ਕਾਰ ਅਤੇ ਟਰੈਕਟਰਾਂ ਸਮੇਤ ਵਾਹਨਾਂ ਦਾ ਕਾਫਲਾ ਚੌਧਰੀ ਦੇਵੀਲਾਲ ਯੂਨੀਵਰਸਿਟੀ ਦੇ ਸਾਹਮਣੇ ਬਣੇ ਦੁਸ਼ਿਹਰਾ ਗਰਾਊਂਡ ਵਿਚੋ ਰਵਾਨਾ ਹੋਇਆ।
ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਇਹ ਜਥਾ ਸਿਰਸਾ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚੋ ਹੁੰਦਾ ਹੋਇਆ ਭਾਵਦੀਨ ਟੋਲ ਪਲਾਜ਼ੇ ਤੋ ਹੁੰਦੇ ਹੋਏ ਟਿਕਰੀ ਬਾਰਡਰ ਲਈ ਰਵਾਨਾ ਹੋਇਆ। ਇਸ ਮੌਕੇ ਵਿਦਿਆਰਥੀ ਨੇਤਾਵਾਂ ਨੇ ਕਿਹਾ ਕਿ ਅਸੀ ਵਿਦਿਆਰਥੀ ਉਨ੍ਹਾਂ ਅੰਨਦਾਤਿਆਂ ਦੀ ਔਲਾਦ ਹਾਂ ਜੋ ਦਿੱਲੀ ਵਿੱਚ ਕਿਸਾਨ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਤੱਕ ਇਹ ਆਦੋਲਨ ਜਾਰੀ ਰਹੇਗਾ। ਇਸ ਮੌਕੇ ਵਿਦਿਆਰਥੀ ਨੇਤਾ,ਬਿੱਲੂ ਬਿਸ਼ਨੋਈ, ਅਜੈ ਪਾਲ, ਹਰਸ਼ ਜਾਖੜ,ਅਨੀਤਾ ਸੈਨੀ, ਨਵਨੀਤ ਗੋਦਾਰਾ, ਨਰੇਂਦਰ, ਕੁਲਦੀਪ ਅਤੇ ਪਿ੍ਰੰਸ ਸਮੇਤ ਬਹੁਤ ਸਾਰੇ ਵਿਦਿਆਰਥੀ ਅਤੇ ਵਿਦਿਆਰਥਣਾ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ