Saturday, March 06, 2021 ePaper Magazine

ਸਿਹਤ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 2087 ਸੈਂਪਲ ਲਏ, ਠੀਕ ਹੋਣ ਦੀ ਦਰ 94.95% ਹੋਈ

January 22, 2021 06:41 PM

ਲੁਧਿਆਣਾ,22 ਜਨਵਰੀ (ਏਜੰਸੀ) : ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 2087 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ  ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 25474 ਮਰੀਜ਼ਾਂ ਵਿਚੋਂ 94.95% (24190 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਅੱਜ ਵੀ 2087 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 291   ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 24190 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 44 ਮਰੀਜ਼ (40 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 4 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 582701 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 581683 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 552348 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1018 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 25474 ਹੈ, ਜਦਕਿ 3861 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 2 ਮੌਤਾਂ ਦੀ ਪੁਸ਼ਟੀ ਹੋਈ ਹੈ ( ਜੋ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 990 ਅਤੇ 472 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 55985 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 799 ਵਿਅਕਤੀ ਇਕਾਂਤਵਾਸ ਹਨ। ਅੱਜ 15 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ