Friday, February 26, 2021 ePaper Magazine
BREAKING NEWS
ਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋੰ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾਈ ਕਾਰਡ ਬਣਾਉਣ ਲਈ ਚਲਾਈ ਮੁਹਿੰਮ ਦਾ ਲਾਭ ਉਠਾਉਣ ਲੋਕ-ਏਡੀਸੀਨਵਾਂ ਸ਼ਹਿਰ- ਚੋਣਾਂ ਦੌਰਾਨ ਅਹਿਮ ਯੋਗਦਾਨ ਪਾਉਣ ਵਾਲਿਆਂ ਦਾ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਚੰਡੀਗੜ੍ਹ

ਗਣਤੰਤਰ ਦਿਵਸ ਮੌਕੇ ਨੌਵੇਂ ਪਾਤਸਾ਼ਹਦ ਦੀ ਲਾਸਾਨੀ ਸ਼ਹਾਦਤ ਨੂੰ ਦ੍ਰਿਸ਼ਮਾਨ ਕਰੇਗੀ ਪੰਜਾਬ ਸਰਕਾਰ

January 22, 2021 07:49 PM
ਨਵੀਂ ਦਿੱਲੀ/ਚੰਡੀਗੜ੍ਹ,22 ਜਨਵਰੀ (ਏਜੰਸੀ) : ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦ੍ਰਿਸ਼ਮਾਨ ਕਰੇਗੀ। ਫੁੱਲ ਡਰੈੱਸ ਰਿਹਰਸਲ ਤੋਂ ਪਹਿਲਾਂ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਅੰਮ੍ਰਿਤਸਰ ਵਿਖੇ 1 ਅਪ੍ਰੈਲ, 1621 ਨੂੰ ਪ੍ਰਕਾਸ਼ ਧਾਰਿਆ। ਮੁਗ਼ਲਾਂ ਵਿਰੁੱਧ ਲੜਾਈ ਦੌਰਾਨ ਬਹਾਦਰੀ ਦਿਖਾਉਣ ਕਰਕੇ ਨੌਵੇਂ ਪਾਤਿਸ਼ਾਹ ਨੂੰ ਉਨ੍ਹਾਂ ਦੇ ਪਿਤਾ ਅਤੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਤੇਗ਼ ਬਹਾਦਰ (ਤਲਵਾਰ ਦੇ ਧਨੀ) ਦਾ ਨਾਮ ਦਿੱਤਾ। ‘ਹਿੰਦ ਦੀ ਚਾਦਰ' ਵਜੋਂ ਜਾਣੇ ਜਾਂਦੇ ਮਹਾਨ ਦਾਰਸ਼ਨਿਕ, ਅਧਿਆਤਮਕ ਰਹਿਨੁਮਾ ਅਤੇ ਕਵੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ 57 ਸਲੋਕਾਂ ਸਮੇਤ 15 ਰਾਗਾਂ ਵਿੱਚ ਗੁਰਬਾਣੀ ਰਚੀ ਜਿਸ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਾਮਲ ਕੀਤਾ। ਨੌਵੇਂ ਪਾਤਿਸ਼ਾਹ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਪ੍ਰਤੀ ਪ੍ਰੇਮ-ਪਿਆਰ, ਅਮਨ, ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨ ਹਿੱਤ ਦੂਰ-ਦੁਰਾਡੇ ਤੱਕ ਯਾਤਰਾਵਾਂ ਕੀਤੀਆਂ। 
ਔਰੰਗਜ਼ੇਬ ਦੀ ਕੱਟੜ ਧਾਰਮਿਕ ਨੀਤੀ ਅਤੇ ਜ਼ੁਲਮ ਦਾ ਸਾਹਮਣਾ ਕਰ ਰਹੇ ਕਸ਼ਮੀਰੀ ਪੰਡਤਾਂ ਦੀ ਗਾਥਾ ਸੁਣ ਕੇ ਗੁਰੂ ਸਾਹਿਬ ਨੇ ਮੁਗ਼ਲ ਬਾਦਸ਼ਾਹ ਨੂੰ ਵੰਗਾਰਿਆ। ਇਸਲਾਮ ਕਬੂਲਣ ਤੋਂ ਇਨਕਾਰ ਕਰਨ 'ਤੇ ਮੁਗ਼ਲ ਬਾਦਸ਼ਾਹ ਦੇ ਹੁਕਮ 'ਤੇ ਨੌਵੇਂ ਪਾਤਿਸ਼ਾਹ ਨੂੰ 11 ਨਵੰਬਰ, 1675 ਨੂੰ ਚਾਂਦਨੀ ਚੌਕ, ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਗਿਆ। ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਦਰਸਾਉਂਦੀ ਸਮੁੱਚੀ ਝਾਕੀ ਚਾਰ-ਚੁਫੇਰੇ ਰੂਹਾਨੀਅਤ ਦਾ ਪਾਸਾਰ ਕਰੇਗੀ। ਟਰੈਕਟਰ ਵਾਲੇ ਅਗਲੇ ਹਿੱਸੇ 'ਤੇ ਪਾਵਨ ਪਾਲਕੀ ਸਾਹਿਬ ਸੁਸ਼ੋਭਿਤ ਹੋਵੇਗੀ। ਟ੍ਰੇਲਰ ਵਾਲੇ ਹਿੱਸੇ ਦੇ ਸ਼ੁਰੂ ਵਿੱਚ ‘ਪ੍ਰਭਾਤ ਫੇਰੀ' ਦਰਸਾਈ ਜਾਵੇਗੀ ਅਤੇ ਸੰਗਤ ਕੀਰਤਨ ਕਰਦੀ ਵਿਖਾਈ ਦੇਵੇਗੀ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗ

ਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀ

ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਲਿਖਤੀ ਪ੍ਰੀਖਿਆ 02 ਮਈ ਨੂੰ- ਬਹਿਲ

ਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ; 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ

ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ

3704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ

ਪੀਐਸਸੀਐਸਟੀ ਵਲੋਂ ‘ਜਲਵਾਯੂ ਸਥਿਰਤਾ ਲਈ ਨਵੀਆਂ ਤਕਨੀਕਾਂ’ ਵਿਸ਼ੇ `ਤੇ ਵੈਬੀਨਾਰ ਆਯੋਜਿਤ

ਯੂਡੀਆਈਡੀ ਕਾਰਡ ਬਣਾਉਣ 'ਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ-ਚੌਧਰੀ

ਚੰਡੀਗੜ੍ਹ-ਰਾਸ਼ਟਰੀ ਜਨ ਉਦਯੋਗ ਵਪਾਰ ਸੰਗਠਨ ਦੀ ਦੋ ਰੋਜ਼ਾ ਕਨਵੈਂਸ਼ਨ ਭਲਕੇ