Friday, February 26, 2021 ePaper Magazine
BREAKING NEWS
ਪੱਛਮੀ ਬੰਗਾਲ ਸਣੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ, 2 ਮਈ ਨੂੰ ਆਉਣਗੇ ਨਤੀਜੇਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਚੰਡੀਗੜ੍ਹ

ਕੈਪਟਨ ਵੱਲੋਂ ਪੀ.ਆਈ.ਡੀ.ਬੀ. ਨੂੰ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

January 22, 2021 08:29 PM
ਅੰਮਿ੍ਰਤਸਰ ਪ੍ਰੋਟੋਕੋਲ ਅਫਸਰ ਲਈ ਤਜਵੀਜ਼ ’ਤੇ ਕੰਮ ਕਰੇ ਮੁੱਖ ਸਕੱਤਰ 
ਚੰਡੀਗੜ੍ਹ,22 ਜਨਵਰੀ (ਏਜੰਸੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਵਿੱਚ ਬੋਰਡ ਨੂੰ ਸੂਬੇ ਵਿੱਚ ਸਾਰੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਮੀਟਿੰਗ ਵਿੱਚ 27.16 ਕਰੋੜ ਰੁਪਏ ਦੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰਾਜੈਕਟਾਂ (ਯੂ.ਈ.ਆਈ.ਪੀ.) ਨੂੰ ਕਾਰਜ-ਬਾਅਦ ਪ੍ਰਵਾਨਗੀ ਦੇਣ ਦੇ ਨਾਲ ਪਟਿਆਲਾ ਕਿਲਾ ਮੁਬਾਰਕ ਸਮੇਤ ਵੱਖ-ਵੱਖ ਇਤਿਹਾਸਕ ਸਥਾਨਾਂ ਦੇ ਵਿਕਾਸ, ਨਵੀਨੀਕਰਨ ਅਤੇ ਰੱਖ-ਰਖਾਅ ਨੂੰ ਵੀ ਮਨਜ਼ੂਰੀ ਦੇ ਦਿੱਤੀ। 
 ਮੁੱਖ ਮੰਤਰੀ ਵੱਲੋਂ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਆਧਾਰ ’ਤੇ ਚਲਾਏ ਜਾਣ ਰਨ ਬਾਸ, ਕਿਲਾ ਮੁਬਾਰਕ ਪਟਿਆਲਾ ਤੇ ਹੈਰੀਟੇਜ ਹੋਟਲ ਦੇ 8.58 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟਾਂ ਦੇ ਨਵੀਨੀਕਰਨ, ਕਾਰਜਸ਼ੀਲ ਕਰਨ ਅਤੇ ਰੱਖ ਰਖਾਅ ਦੀ ਵਰਚੁਅਲ ਸ਼ੁਰੂਆਤ ਅਗਲੇ ਹਫਤੇ ਕੀਤੇ ਜਾਣ ਦੀ ਸੰਭਾਵਨਾ ਹੈ। ਇਨਾਂ ਪ੍ਰਾਜੈਕਟਾਂ ਦੇ 18 ਮਹੀਨਿਆਂ ਵਿੱਚ ਪੂਰੇ ਹੋਣ ਦੀ ਉਮੀਦ ਹੈ। ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ, ਚੱਪੜ ਚਿੜੀ ਨੂੰ ਕਾਰਜਸ਼ੀਲ ਬਣਾਉਣ ਅਤੇ ਰੱਖ ਰਖਾਅ ਦੇ ਪੀ.ਪੀ.ਪੀ. ਪ੍ਰਾਜੈਕਟਾਂ ਨੂੰ ਵੀ ਮੁੱਖ ਮੰਤਰੀ ਸ਼ੁਰੂ ਕਰਨਗੇ ਜਿਸ ਉਤੇ 15 ਸਾਲ ਦੇ ਰਿਆਇਤੀ ਸਮੇਂ ਦੇ ਨਾਲ 2.54 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਆਵੇਗੀ। ਮੁੱਖ ਮੰਤਰੀ ਨੂੰ ਮੀਟਿੰਗ ਵਿੱਚ ਦੱਸਿਆ ਗਿਆ ਕਿ ਪਟਿਆਲਾ ਵਿਖੇ ਬੱਸ ਅੱਡੇ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਅਤੇ ਇਹ ਇਸ ਸਾਲ ਨਵੰਬਰ ਮਹੀਨੇ ਮੁਕੰਮਲ ਹੋ ਜਾਵੇਗਾ ਜਿਸ ਉਤੇ 60 ਕਰੋੜ ਰੁਪਏ ਦੀ ਲਾਗਤ ਆਵੇਗੀ। 3.94 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਅੰਮਿ੍ਰਤਸਰ ਸਰਕਟ ਹਾਊਸ ਦੇ ਨਵੀਨੀਕਰਨ ਉਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪ੍ਰੋਟੋਕੋਲ ਅਧਿਕਾਰੀ ਨਿਯੁਕਤ ਕਰਨ ਦੀ ਤਜਵੀਜ਼ ਉਤੇ ਕੰਮ ਕਰਨ ਲਈ ਆਖਿਆ ਜੋ ਪਵਿੱਤਰ ਨਗਰੀ ਵਿਖੇ ਵੱਡੀ ਗਿਣਤੀ ਵਿੱਚ ਆਉਣ ਵਾਲੀਆਂ ਸਖਸ਼ੀਅਤਾਂ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਏਗਾ। 
ਉਨਾਂ ਮੁੱਖ ਸਕੱਤਰ ਨੂੰ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਤਜਵੀਜ਼ ਪੇਸ਼ ਕਰਨ ਲਈ ਆਖਿਆ। ਪੈਟਰੋਲ, ਡੀਜ਼ਲ ਅਤੇ ਅਚੱਲ ਜਾਇਦਾਦ ’ਤੇ 25 ਪੈਸੇ ਵਿਸ਼ੇਸ਼ ਆਈ.ਡੀ. ਫੀਸ ਲਾਉਣ ਬਾਰੇ ਕੈਬਨਿਟ ਦੇ ਫੈਸਲੇ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇਣ ਤੋਂ ਇਲਾਵਾ ਬੋਰਡ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਪਹਿਲੇ ਤੇ ਦੂਜੇ ਪੜਾਅ ਲਈ 27.16 ਕਰੋੜ ਦੇ ਪ੍ਰਾਜੈਕਟਾਂ ਦੇ ਨਾਲ-ਨਾਲ ਯੂ.ਈ.ਆਈ.ਪੀ. ਦੇ ਦੂਜੇ ਪੜਾਅ ਦੇ ਪ੍ਰਾਜੈਕਟਾਂ ਦੀ ਫੰਡਿੰਗ ਲਈ ਬੈਂਕਾਂ ਤੋਂ ਮਿਆਦੀ ਕਰਜ਼ਾ ਚੁੱਕਣ ਦੀ ਵੀ ਰਸਮੀ ਮਨਜ਼ੂਰੀ ਦੇ ਦਿੱਤੀ। ਇਨਾਂ ਪ੍ਰਾਜੈਕਟਾਂ ਨੂੰ ਮੁੱਖ ਮੰਤਰੀ ਬੋਰਡ ਦੇ ਚੇਅਰੈਮਨ ਹੋਣ ਦੇ ਨਾਤੇ ਪਹਿਲਾਂ ਹੀ ਪ੍ਰਵਾਨਗੀ ਦੇ ਚੁੱਕੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੀ.ਆਈ.ਡੀ.ਬੀ. ਦੀ 36ਵੀਂ ਮੀਟਿੰਗ, ਜੋ ਕੋਵਿਡ ਦੇ ਮੱਦੇਨਜ਼ਰ ਅੱਜ ਵਰਚੁਅਲ ਤੌਰ ’ਤੇ ਹੋਈ, ਨੇ ਜਨਤਕ-ਨਿੱਜੀ ਭਾਈਵਾਲੀ ਨਾਲ ਲੁਧਿਆਣਾ ਵਿੱਚ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਲਈ 125 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਵੀ ਕਾਰਜ-ਬਾਅਦ ਪ੍ਰਵਾਨਗੀ ਦਿੱਤੀ। ਇਹ ਪ੍ਰਾਜੈਕਟ, ਜੋ 99 ਸਾਲਾਂ ਦੇ ਰਿਆਇਤੀ ਸਮੇਂ ਨਾਲ 125 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ, ਮਾਰਚ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ

ਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗ

ਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀ

ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਲਿਖਤੀ ਪ੍ਰੀਖਿਆ 02 ਮਈ ਨੂੰ- ਬਹਿਲ

ਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ; 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ

ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ

3704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ

ਪੀਐਸਸੀਐਸਟੀ ਵਲੋਂ ‘ਜਲਵਾਯੂ ਸਥਿਰਤਾ ਲਈ ਨਵੀਆਂ ਤਕਨੀਕਾਂ’ ਵਿਸ਼ੇ `ਤੇ ਵੈਬੀਨਾਰ ਆਯੋਜਿਤ

ਯੂਡੀਆਈਡੀ ਕਾਰਡ ਬਣਾਉਣ 'ਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ-ਚੌਧਰੀ