Friday, February 26, 2021 ePaper Magazine
BREAKING NEWS
ਪੁਡੁਚੇਰੀ ਸੰਕਟ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਹਿਲਜੁਲ , ਪੰਜਾਬ ਕਾਂਗਰਸ ਪ੍ਰਧਾਨ ਵੀ ਪਲਟੇ ਆਪਣੇ ਬਿਆਨ ਤੋਂ ..ਸਹਾਇਕ ਸੁਪਰਡੈਂਟ ਅਸਾਮੀਆਂ ਲਈ ਸਰੀਰਕ ਯੋਗਤਾ ਟੈਸਟ 2 ਮਾਰਚ ਨੂੰ : ਬਹਿਲਜਾਤੀ ਕਮਿਸ਼ਨ ਵੱਲੋਂ ਡਿਗਰੀਆਂ ਨਾ ਦੇਣ ਦੇ ਮਾਮਲੇ 'ਚ ਡੀ.ਪੀ.ਆਈ. ਉਚੇਰੀ ਸਿੱਖਿਆ ਤੋਂ ਰਿਪੋਰਟ ਤਲਬਬਰਨਾਲਾ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਅਫ਼ਸੋਸਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ 'ਚ ਰਹਾਂਗੇ ਹਮੇਸ਼ਾਂ ਯਤਨਸ਼ੀਲ : ਪ੍ਰਕਾਸ਼ ਗਾਦੂਕੋਰੋਨਾ ਸਮੇਂ ਆਨਲਾਈਨ ਸਟੱਡੀ ਪ੍ਰੋਗਰਾਮ 'ਚ ਦੋ ਅਧਿਆਪਕ ਜੋੜੀਆਂਂ ਨੇ ਪਾਇਆ ਭਰਪੂਰ ਯੋਗਦਾਨ26 ਫਰਵਰੀ ਤੋਂ 5 ਮਾਰਚ ਤੱਕ ਨਹਿਰੀ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀਗੋਡਿਆਂ ਦੀ ਸਰਜਰੀ ਕਰਵਾ ਚੁੱਕੇ ਮਰੀਜ਼ਾਂ ਦਾ ਦੂਸਰਾ ਸੈਮੀਨਾਰ ਆਯੋਜਿਤਜ਼ਿਲ੍ਹਾ ਹੁਸ਼ਿਆਰਪੁਰ 'ਚ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਅਤੇ ਨਾਜਾਇਜ਼ ਬੋਰ ਕਰਨ ’ਤੇ ਪਾਬੰਦੀ ਦਾ ਹੁਕਮ ਜਾਰੀਖਾਦ, ਬੀਜ ਅਤੇ ਦਵਾਈਆਂ ਵਿਕਰੇਤਾ ਬਨਣ ਲਈ ਜ਼ਰੂਰੀ ਕੋਰਸ ਆਤਮਾ ਫਰੀਦਕੋਟ ਵਿਖੇ

ਦੁਨੀਆ

ਬਾਈਡਨ ਨੇ ਅਮਰੀਕਾ ਆਉਣ ਵਾਲਿਆਂ ਲਈ ਕੋਵਿਡ-19 ਜਾਂਚ ਤੇ ਇਕਾਂਤਵਾਸ ਕੀਤਾ ਲਾਜ਼ਮੀ

January 23, 2021 10:45 AM

ਵਾਸ਼ਿੰਗਟਨ, 22 ਜਨਵਰੀ (ਏਜੰਸੀਆਂ) : ਕੋਵਿਡ-19 ਚੁਣੌਤੀ ਨਾਲ ਨਜਿੱਠਣ ਲਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਕਈ ਕਾਰਜਕਾਰੀ ਆਦੇਸ਼ਾਂ ’ਤੇ ਦਸਤਖਤ ਕੀਤੇ ਹਨ। ਇਨ੍ਹਾਂ ’ਚ ਵਿਦੇਸ਼ਾਂ ਤੋਂ ਅਮਰੀਕਾ ਆਉਣ ਵਾਲੇ ਲੋਕਾਂ ਲਈ ਕੋਰੋਨਾ ਵਾਇਰਸ ਜਾਂਚ ਤੇ ਇਕਾਂਤਵਾਸ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਬਾਈਡਨ ਨੇ ਆਦੇਸ਼ਾਂ ’ਤੇ ਦਸਤਖਤ ਕਰਨ ਮਗਰੋਂ ਵ੍ਹਾਈਟ ਹਾਊਸ ਵਿਖੇ ਇੱਕ ਪ੍ਰੋਗਰਾਮ ’ਚ ਕਿਹਾ ਕਿ ਮਾਸਕ ਪਾਉਣਾ ਲਾਜ਼ਮੀ ਹੋਵੇਗਾ, ਇਸ ਤੋਂ ਇਲਾਵਾ ਜਿਹੜੇ ਵੀ ਦੂਜੇ ਦੇਸ਼ਾਂ ਤੋਂ ਅਮਰੀਕਾ ਆ ਰਹੇ ਹਨ ਉਨ੍ਹਾਂ ਲੋਕਾਂ ਨੂੰ ਜਹਾਜ਼ ’ਤੇ ਸਵਾਰ ਹੋਣ ਤੋਂ ਪਹਿਲਾਂ ਅਮਰੀਕਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਾਉਣਾ ਹੋਵੇਗਾ ਤੇ ਅਮਰੀਕਾ ਆਉਣ ’ਤੇ ਇਕਾਂਤਵਾਸ ’ਚ ਰਹਿਣਾ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਸਾਡੀ ਰਾਸ਼ਟਰੀ ਯੋਜਨਾ ਵਿਚ ਜੰਗੀ ਪੱਧਰ ’ਤੇ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿ ਉਤਪਾਦਨ ਵਧਾ ਕੇ ਸਪਲਾਈ ਵਿਚ ਆਈ ਕਮੀ ਨੂੰ ਦੂਰ ਕੀਤਾ ਜਾ ਸਕੇ। ਭਾਵੇਂ ਇਹ ਸਪਲਾਈ ਰੱਖਿਆਤਮਕ ਉਪਕਰਨ, ਸੀਰਿੰਜ, ਸੂਈਆਂ ਆਦਿ ਦੀ ਹੋਵੇ। ਬਾਈਡਨ ਮੁਤਾਬਕ, ਜਦੋਂ ਮੈਂ ਯੁੱਧ ਕਾਲ ਕਹਿੰਦਾ ਹਾਂ ਤਾਂ ਲੋਕ ਹੈਰਾਨੀ ਨਾਲ ਦੇਖਦੇ ਹਨ। ਕੱਲ੍ਹ ਰਾਤ ਤੱਕ 4,00,000 ਅਮਰੀਕੀਆਂ ਦੀ ਜਾਨ ਚਲੀ ਗਈ ਤੇ ਇਹ ਦੂਜੇ ਵਿਸ਼ਵ ਯੁੱਧ ਨਾਲੋਂ ਜ਼ਿਆਦਾ ਹੈ।
ਉਨ੍ਹਾਂ ਨੇ ਕਿਹਾ ਕਿ ਅਗਲੇ ਮਹੀਨੇ ਮ੍ਰਿਤਕਾਂ ਦੀ ਗਿਣਤੀ 5,00,000 ਤੋਂ ਵੀ ਵੱਧ ਹੋਣ ਦਾ ਖਦਸ਼ਾ ਹੈ ਅਤੇ ਕੋਰੋਨਾ ਵਾਇਰਸ ਦੇ ਮਾਮਲੇ ਵੀ ਵਧਦੇ ਰਹਿਣਗੇ। ਬਾਈਡੇਨ ਨੇ ਕਿਹਾ ਕਿ ਅਸੀਂ ਇਸ ਸਥਿਤੀ ਨਾਲ ਰਾਤੋਂ-ਰਾਤ ਨਜਿੱਠ ਨਹੀਂ ਸਕਦੇ, ਚੀਜਾਂ ਨੂੰ ਬਦਲਣ ਵਿਚ ਕਈ ਮਹੀਨਿਆਂ ਦਾ ਸਮਾਂ ਲੱਗੇਗਾ ਪਰ ਅਸੀਂ ਇਸ ਸਥਿਤੀ ਤੋਂ ਉਭਰ ਜਾਵਾਂਗੇ। ਅਸੀਂ ਇਸ ਮਹਾਮਾਰੀ ਨੂੰ ਹਰਾ ਦੇਵਾਂਗੇ ਅਤੇ ਕਾਰਵਾਈ ਦਾ ਇੰਤਜਾਰ ਕਰ ਰਹੇ ਰਾਸ਼ਟਰ ਨੂੰ ਮੈਂ ਸਾਫ ਕਹਿ ਦੇਣਾ ਚਾਹੁੰਦਾ ਹਾਂ ਕਿ ਮੱਦਦ ਇਸ ਦਿਸ਼ਾ ’ਚ ਵਧ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਨੀਰਵ ਮੋਦੀ ਦੀ ਹੋਵੇਗੀ ਭਾਰਤ ਹਵਾਲਗੀ, ਬ੍ਰਿਟੇਨ ਦੀ ਅਦਾਲਤ ਨੇ ਸੁਣਾਇਆ ਫੈਸਲਾ

ਇੰਡੋਨੇਸ਼ੀਆ : ਸੋਨੇ ਦੀ ਖਾਣ 'ਚ ਜ਼ਮੀਨ ਖਿਸਕਣ ਨਾਲ 5 ਦੀ ਮੌਤ, 70 ਲਾਪਤਾ

ਦੁਨੀਆ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 11 ਕਰੋੜ ਦੇ ਪਾਰ, 25 ਲੱਖ ਮੌਤਾਂ

'ਕੋਵੈਕਸ' ਦੇ ਤਹਿਤ ਟੀਕੇ ਦੀ ਪਹਿਲੀ ਖੇਪ ਘਾਨਾ ਪੁੱਜੀ

ਇਕਵਾਡੋਰ ਦੀਆਂ ਜੇਲ੍ਹਾਂ 'ਚ ਦੰਗੇ, 75 ਕੈਦੀਆਂ ਦੀ ਮੌਤ

ਬਾਈਡਨ ਨੇ ਭਾਰਤੀ-ਅਮਰੀਕੀ ਕਿਰਨ ਆਹੂਜਾ ਨੂੰ ਨਿੱਜੀ ਪ੍ਰਬੰਧਨ ਦਫਤਰ ਦਾ ਪ੍ਰਧਾਨ ਚੁਣਿਆ

ਬਾਈਡਨ ਪ੍ਰਸ਼ਾਸਨ 'ਚ ਭਾਰਤੀ ਮੂਲ ਦੀ ਨੀਰਾ ਟੰਡਨ ਤੋਂ ਕਿਉਂ ਨਰਾਜ਼ ਹਨ ਸੈਨੇਟਰ ?

ਨੇਪਾਲ : ਅਸਤੀਫਾ ਦੇਣਗੇ ਜਾਂ ਬੇਭਰੋਸਗੀ ਮਤੇ ਦਾ ਸਾਹਮਣਾ ਕਰਨਗੇ ਓਲੀ

ਕੈਨੇਡਾ ’ਚ ਵਿਦਿਆਰਥੀਆਂ ਵਲੋਂ ਕਿਸਾਨਾਂ ਦੇ ਹੱਕ ’ਚ ਰੋਸ ਮੁਜ਼ਾਹਰਾ

ਨੇਪਾਲ ਸੁਪਰੀਮ ਕੋਰਟ ਨੇ ਸੰਸਦ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਰੱਦ