Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਦੇਸ਼

ਕਿਸਾਨ ਆਗੂ ਰੁਲਦੂ ਸਿੰਘ ਦੀ ਗੱਡੀ ’ਤੇ ਹਮਲਾ, ਤੋੜੇ ਸ਼ੀਸ਼ੇ

January 23, 2021 10:57 AM

ਨਵੀਂ ਦਿੱਲੀ, 22 ਜਨਵਰੀ (ਏਜੰਸੀਆਂ) : ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ 11ਵੇਂ ਗੇੜ੍ਹ ਦੀ ਬੈਠਕ ਹੋਈ। ਇਸ ਦਰਮਿਆਨ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਗੱਡੀ ਉੱਪਰ ਹਮਲਾ ਹੋਇਆ ਹੈ। ਇਸ ਹਮਲੇ ਦੌਰਾਨ ਉਨ੍ਹਾਂ ਦੀ ਕਾਰ ਦਾ ਸ਼ੀਸ਼ਾ ਟੁੱਟਿਆ ਹੈ। ਕਿਸਾਨ ਆਗੂ ਨੇ ਦੋਸ਼ ਲਾਇਆ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਦੀ ਕਾਰ ’ਤੇ ਕੁਝ ਸੁੱਟਿਆ ਗਿਆ, ਜਿਸ ਕਾਰਨ ਕਾਰ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਅੱਜ ਜੋ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ 11ਵੇਂ ਗੇੜ੍ਹ ਦੀ ਬੈਠਕ ਹੋਈ। ਇਸ ਬੈਠਕ ’ਚ ਸ਼ਾਮਲ ਹੋਣ ਲਈ ਜਦੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਆਪਣੀ ਗੱਡੀ ’ਚ ਆ ਰਹੇ ਸਨ ਤਾਂ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਨਾਕੇ ’ਤੇ ਰੋਕ ਲਿਆ। ਰੁਲਦੂ ਸਿੰਘ ਮਾਨਸਾ ਮੁਤਾਬਕ, ਇਸੇ ਦੌਰਾਨ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਦੀ ਕਾਰ ’ਤੇ ਕੁਝ ਸੁੱਟਿਆ ਗਿਆ, ਜਿਸ ਕਾਰਨ ਉਨ੍ਹਾਂ ਦੀ ਕਾਰ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਇਸ ਮਗਰੋਂ ਵਿਗਿਆਨ ਭਵਨ ਬਾਹਰ ਪਹੁੰਚੇ ਮਾਨਸਾ ਨਾਰਾਜ਼ ਹੋ ਕੇ ਆਪਣੀ ਗੱਡੀ ’ਚ ਹੀ ਬੈਠੇ ਰਹੇ ਤੇ ਉਨ੍ਹਾਂ ਨੇ ਅੱਜ ਦੀ ਬੈਠਕ ’ਚ ਜਾਣ ਤੋਂ ਇਨਕਾਰ ਕਰ ਦਿੱਤਾ। ਇਸ ਮਗਰੋਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੇ ਬਲਬੀਰ ਸਿੰਘ ਰਾਜੇਵਾਲ ਉਨ੍ਹਾਂ ਨੂੰ ਮਨਾ ਕੇ ਵਿਗਿਆਨ ਭਵਨ ਅੰਦਰ ਲੈ ਕੇ ਗਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੰਗਾਲ 'ਚ ਵੋਟਿੰਗ ਦੇ ਪਹਿਲੇ ਪੜਾਅ ਲਈ ਮੰਗਲਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ

ਕੋਲ੍ਹਾ ਤਸਕਰੀ ਮਾਮਲੇ 'ਚ ਸੀਬੀਆਈ ਨੇ 14 ਕਾਰੋਬਾਰੀਆਂ ਨੂੰ ਕੀਤਾ ਸੂਚੀਬੱਧ

ਪੈਟਰੋਲੀਅਮ ਪਦਾਰਥਾਂ ਦੇ ਵਾਧੇ 'ਤੇ ਵ੍ਹਾਈਟ ਪੇਪਰ ਕੱਢੇ ਕੇਂਦਰ ਸਰਕਾਰ : ਨਾਨਾ ਪਾਟੋਲੇ

ਇਸਰੋ 'ਚ ਪੀਐਸਐਲਵੀ-ਸੀ 51 ਦੀ ਲਾਚਿੰਗ ਦੀ ਪੁੱਠੀ ਗਿਣਤੀ ਸ਼ੁਰੂ, ਕੱਲ ਹੋਵੇਗਾ ਲਾਂਚ

ਭਾਰਤ-ਬੰਗਲਾਦੇਸ਼ ਨੇ ਇੱਕ ਦੂਜੇ ਨੂੰ ਤੋਹਫੇ 'ਚ ਦਿੱਤੇ 'ਵਿੰਟੇਜ ਏਅਰਕ੍ਰਾਫਟ'

ਦਿੱਲੀ : ਕਾਸਮੈਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਇੱਕ ਲਾਸ਼ ਬਰਾਮਦ

ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ

ਦਿੱਲੀ : ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਏਐਸਆਈ ਨੇ ਕੀਤੀ ਖੁਦਕੁਸ਼ੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਮੀ ਘੜਾਮੇਂ ਵਾਲਾ ਦਾ ਗੀਤ ‘ਅੰਦੋਲਨਜੀਵੀ’ ਰਿਲੀਜ਼

ਹਿਮਾਚਲ : ਵਿਧਾਨ ਸਭਾ ’ਚ ਰਾਜਪਾਲ ਨਾਲ ਖਿੱਚਧੂਹ, ਕਾਂਗਰਸ ਦੇ 5 ਵਿਧਾਇਕ ਮੁਅੱਤਲ