Friday, February 26, 2021 ePaper Magazine
BREAKING NEWS
ਪੈਟਰੋਲ, ਡੀਜ਼ਲ ਅਤੇ ਗੈਸ ਤੋਂ ਬਾਅਦ ਹੁਣ ਪਿਆਜ਼ ਨੇ ਵੀ ਕੱਢੇ ਹੰਝੂਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀਕੋਲ੍ਹਾ ਤਸਕਰੀ : ਸੀਬੀਆਈ ਅਤੇ ਈਡੀ ਦੀ ਸਾਂਝੀ ਟੀਮ ਨੇ ਬੰਗਾਲ ਵਿੱਚ 14 ਥਾਵਾਂ 'ਤੇ ਮਾਰੇ ਛਾਪੇਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈਅਹਿਮਦਾਬਾਦ : ਐਸਵੀਪੀ ਹਸਪਤਾਲ 'ਚ ਦਾਖਲ ਕੋਰੋਨਾ ਦੇ 30 ਮਰੀਜ਼ ਭਰਤੀ, ਸ਼ਹਿਰ 'ਚ 11 ਮਾਈਕਰੋ ਕੰਟਰੋਲ ਜ਼ੋਨ ਲਾਗੂਬੰਗਾਲ 'ਚ ਅੱਜ ਹੀ ਕੀਤਾ ਜਾ ਸਕਦਾ ਹੈ ਚੋਣ ਤਰੀਕਾਂ ਦਾ ਐਲਾਨਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੰਜਾਬ

ਸਰਕਾਰੀ ਸਕੂਲ ਮੁਕੰਦਪੁਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ

January 23, 2021 05:38 PM

- ਵਿਸ਼ੇਸ਼ ਵੈਨ ਰਾਹੀਂ ਵੀ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ

ਨਵਾਂਸ਼ਹਿਰ, 23 ਜਨਵਰੀ (ਏਜੰਸੀ) : ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ 25 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ 25 ਜਨਵਰੀ ਨੂੰ ਸਵੇਰੇ 11 ਵਜੇ ਹੋਵੇਗਾ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕਰਵਾਏ ਜਾਣ ਵਾਲੇ ਇਸ ਸਮਾਗਮ ਵਿੱਚ ਨਵੇਂ ਬਣੇ ਵੋਟਰਾਂ ਤੋਂ ਇਲਾਵਾ ਵੋਟਰ ਜਾਗਰੂਕਤਾ ਮੁਹਿੰਮ ਵਿਚ ਵਧੀਆ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਜਾਗਰੂਕਤਾ ਵੈਨ ਰਾਹੀਂ ਜ਼ਿਲਾ ਵਾਸੀਆਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਹ ਵੈਨ 25 ਜਨਵਰੀ ਨੂੰ ਸਵੇਰੇ 10 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਤੋਂ ਰਵਾਨਾ ਕੀਤੀ ਜਾਵੇਗੀ। ਇਸ ਮੌਕੇ ਲੜਕੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਟ੍ਰਾਂਸਜੈਂਡਰ ਆਈਕਾਨ ਪ੍ਰੀਤੀ ਮਹੰਤ ਵੱਲੋਂ ਵੋਟਰਾਂ ਨੂੰ ਸੰਦੇਸ਼ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਵੇਰੇ 11.15 ਵਜੇ ਇਹ ਵੈਨ ਜ਼ਿਲਾ ਸੇਵਾ ਕੇਂਦਰ (ਤਹਿਸੀਲ ਕੰਪਲੈਕਸ) ਨਵਾਂਸ਼ਹਿਰ ਅਤੇ ਦੁਪਹਿਰ 12.30 ਵਜੇ ਬੱਸ ਸਟੇਂਡ ਨਵਾਂਸ਼ਹਿਰ ਪਹੁੰਚੇਗੀ, ਜਿਥੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਵੋਟਰ ਜਾਗਰੂਕਤਾ ਨਾਟਕ ਖੇਡਿਆ ਜਾਵੇਗਾ। ਇਸ ਉਪਰੰਤ ਦੁਪਹਿਰ 2 ਵਜੇ ਸ਼ੂਗਰ ਮਿੱਲ ਨਵਾਂਸ਼ਹਿਰ ਦੇ ਬਾਹਰ ਪੀ. ਡਬਲਿਊ. ਡੀ ਆਈਕਾਨ ਕਸ਼ਮੀਰ ਸਿੰਘ ਸਨਾਵਾ ਵੱਲੋਂ ਸੰਦੇਸ਼ ਦਿੱਤਾ ਜਾਵੇਗਾ। ਦੁਪਹਿਰ 3 ਵਜੇ ਇਹ ਜਾਗਰੂਕਤਾ ਵੈਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਪਹੰੁਚੇਗੀ, ਜਿਥੇ ਜ਼ਿਲਾ ਆਈਕਾਨ ਜਸਪਾਲ ਸਿੰਘ ਗਿੱਧਾ ਅਤੇ ਪ੍ਰੀਤੀ ਮਹੰਤ ਵੱਲੋਂ ਸੰਦੇਸ਼ ਦਿੱਤਾ ਜਾਵੇਗਾ ਅਤੇ ਸ਼ਾਮ 4 ਵਜੇ ਬੱਸ ਸਟੈਂਡ ਬੰਗਾ ਅਤੇ ਗੁਰੂ ਤੇਗ ਬਹਾਦਰ ਗੇਟ ਬਾਜ਼ਾਰ ਬੰਗਾ ਵਿਖੇ ਜ਼ਿਲਾ ਆਈਕਾਨ ਜਸਪਾਲ ਸਿੰਘ ਗਿੱਧਾ ਵੱਲੋਂ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ

ਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਡਰੀਮ ਬਿਲਡਰਜ਼ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟਿੱਬੀ ਸਾਹਿਬ ਗਊਸ਼ਾਲਾ ਵਿਖੇ ਕੈਂਪ ਲਗਾ ਕੇ ਪਸ਼ੂਆਂ ਦਾ ਕੀਤਾ ਇਲਾਜ

ਰੂਪਨਗਰ ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 8 ਕੁੜੀਆਂ ਤੇ 4 ਮੁੰਡੇ ਕਾਬੂ

ਲੋਕਤੰਤਰ ’ਚ ਮੋਦੀ ਹਕੂਮਤ ਦਾ ਰਤੀ ਭਰ ਵੀ ਵਿਸ਼ਵਾਸ਼ ਨਹੀਂ: ਸੰਯੁਕਤ ਕਿਸਾਨ ਮੋਰਚਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੰਮੇ ਸਮੇਂ ਮਗਰੋਂ ਘਰੋਂ ਬਾਹਰ ਪੈਰ ਪੁੱਟਦੇ ਵੱਡੇ ਬਾਦਲ ਨੇ ਸੁੱਟਿਆ ‘ਸਿਆਸੀ ਗੋਲਾ’

ਸੰਯੁਕਤ ਕਿਸਾਨ ਮੋਰਚੇ ਦੇ ਸਦੇ ’ਤੇ ਐਸਡੀਐਮ ਧਰਮਕੋਟ ਨੂੰ ਦਿੱਤਾ ਮੰਗ-ਪੱਤਰ

‘ਮੌਸਮ ਦੀ ਤਬਦੀਲੀ ਦੇ ਚਲਦਿਆਂ ਫਸਲ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ’