Friday, February 26, 2021 ePaper Magazine
BREAKING NEWS
ਪੱਛਮੀ ਬੰਗਾਲ ਸਣੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ, 2 ਮਈ ਨੂੰ ਆਉਣਗੇ ਨਤੀਜੇਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਪੰਜਾਬ

ਲੁਧਿਆਣਾ- ਗਣਤੰਤਰ ਦਿਵਸ ਦੀ ਤਿਆਰੀ ਸਬੰਧੀ ਫੁੱਲ ਡਰੈੱਸ ਰਿਹਰਸਲ

January 23, 2021 07:22 PM
 -26 ਜਨਵਰੀ ਨੂੰ ਸੁਖਬਿੰਦਰ ਸਿੰਘ ਸਰਕਾਰੀਆ ਹੋਣਗੇ ਮੁੱਖ ਮਹਿਮਾਨ 
ਲੁਧਿਆਣਾ,23 ਜਨਵਰੀ (ਏਜੰਸੀ) : ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੁਕੰਮਲ (ਫੁੱਲ ਡਰੈੱਸ) ਰਿਹਰਸਲ ਅੱਜ ਹੋਈ। ਰਿਹਰਸਲ ਸਮੇਂ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਦਾ ਕੀਤੀ। ਅੱਜ ਪੰਜਾਬ ਪੁਲਿਸ ਤੇ ਵੱਖ-ਵੱਖ ਸਕੂਲਾਂ ਤੋਂ ਐਨ.ਸੀ.ਸੀ. ਦੀਆਂ ਟੁਕੜੀਆਂ ਨੇ ਮਾਰਚ ਪਾਸਟ ਵਿੱਚ ਭਾਗ ਲਿਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸਮੁੱਚੀ ਮਾਰਚ ਪਾਸਟ ਦੀ ਅਗਵਾਈ ਏ.ਸੀ.ਪੀ.ਰਣਧੀਰ ਸਿੰਘ ਨੇ ਕੀਤੀ। ਇਸ ਮੌਕੇ ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਗੱਲਬਾਤ ਕਰਦਿਆਂ ਸ਼ਰਮਾ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਪੰਜਾਬ ਦੇ ਜਲ ਸਰੋਤ, ਮਾਈਨਿੰਗ ਅਤੇ ਭੂ-ਵਿਗਿਆਨ, ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਮੁੱਖ ਮਹਿਮਾਨ ਵਜੋਂ ਪਹੁੰਚਣਗੇੇ। ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਸ ਮੌਕੇ ਕੋਈ ਸਭਿਆਚਾਰਕ ਸਮਾਗਮ ਜਾਂ ਪੀ.ਟੀ. ਸ਼ੋਅ ਆਯੋਜਿਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਡੇ ਗਣਤੰਤਰ ਦਿਵਸ ਨੂੰ ਰਾਸ਼ਟਰੀ ਤਿਉਹਾਰ ਵਜੋਂ ਮਨਾਉਣ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਅਮਰਜੀਤ ਬੈਸਂ, ਸੰਯੁਕਤ ਪੁਲਿਸ ਕਮਿਸ਼ਨਰ ਭਗੀਰਥ ਸਿੰਘ ਮੀਨਾ ਅਤੇ ਜੇ.ਐਲਨਚੇਜ਼ੀਅਨ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜ

ਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾ

ਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਈ ਕਾਰਡ ਬਣਾਉਣ ਲਈ ਚਲਾਈ ਮੁਹਿੰਮ ਦਾ ਲਾਭ ਉਠਾਉਣ ਲੋਕ-ਏਡੀਸੀ

ਨਵਾਂ ਸ਼ਹਿਰ- ਚੋਣਾਂ ਦੌਰਾਨ ਅਹਿਮ ਯੋਗਦਾਨ ਪਾਉਣ ਵਾਲਿਆਂ ਦਾ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਪਹਿਲੀ ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ ਵਾਸਤੇ 100 ਅਤੇ 200 ਵਿਅਕਤੀਆਂ ਦੀ ਸ਼ਰਤ ਲਾਗੂ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਇਕ ਕਰੋੜ ਦੀ ਸਬਸਿਡੀ ਜਾਰੀ

ਹਥਿਆਰਾਂ ਦੇ ਦੇਸੀ ਮੈਗਜੀਨ ਬਣਾਉਣ ਵਾਲਾ ਵਿਅਕਤੀ ਗ੍ਰਿਫਤਾਰ

ਦਿੱਲੀ ਧਰਨੇ 'ਚ ਪਟਿਆਲੇ ਦੇ ਨੌਜਵਾਨ ਦੀ ਤਬੀਅਤ ਖਰਾਬ ਹੋਣ ਕਾਰਨ ਮੌਤ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ