Friday, February 26, 2021 ePaper Magazine
BREAKING NEWS
ਪੱਛਮੀ ਬੰਗਾਲ ਸਣੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ, 2 ਮਈ ਨੂੰ ਆਉਣਗੇ ਨਤੀਜੇਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਪੰਜਾਬ

ਹਿੰਸਾ ਪੀੜਤ ਮਹਿਲਾਵਾਂ ਲਈ ਵਰਦਾਨ ਬਣਿਆ ‘ਸਖੀ ਵਨ ਸਟਾਪ ਸੈਂਟਰ’

January 23, 2021 07:29 PM
ਹੁਣ ਤੱਕ ਰਾਜੀਨਾਮੇ ਰਾਹੀਂ 210 ਘਰ ਟੁੱਟਣ ਤੋਂ ਬਚਾਏ 
ਨਵਾਂਸ਼ਹਿਰ,23 ਜਨਵਰੀ (ਏਜੰਸੀ) : ਜ਼ਿਲਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਸਥਾਨਕ ਜ਼ਿਲਾ ਹਸਪਤਾਲ ਕੰਪਲੈਕਸ ਵਿਚ ਚਲਾਇਆ ਜਾ ਰਿਹਾ ‘ਸਖੀ ਵਨ ਸਟਾਪ ਸੈਂਟਰ’ ਜ਼ਿਲੇ ਦੀਆਂ ਹਿੰਸਾ ਪੀੜਤ ਮਹਿਲਾਵਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ। ਸੈਂਟਰ ਵੱਲੋਂ ਕਿਸੇ ਵੀ ਤਰਾਂ ਦੀ ਹਿੰਸਾ ਤੋਂ ਪੀੜਤ ਮਹਿਲਾਵਾਂ ਦੀ ਇਲਾਜ ਤੋਂ ਲੈ ਕੇ ਕਾਨੂੰਨੀ ਕਾਰਵਾਈ ਤੱਕ ਹਰ ਲੋੜ ਨੂੰ ਇਕੋ ਛੱਤ ਥੱਲੇ ਪੂਰਾ ਕੀਤਾ ਜਾਂਦਾ ਹੈ। 
ਸੈਂਟਰ ਐਡਮਨਿਸਟ੍ਰੇਟਰ ਮਨਜੀਤ ਕੌਰ ਨੇ ਦੱਸਿਆ ਕਿ ਇਸ ਸੈਂਟਰ ਦਾ ਮੁੱਖ ਮੰਤਵ ਹਿੰਸਾ ਪੀੜਤ ਔਰਤਾਂ ਨੂੰ ਇਲਾਜ, ਕਾਨੂੰਨੀ ਸਹਾਇਤਾ ਅਤੇ ਮਾਨਸਿਕ ਰਾਹਤ ਲਈ ਕਾਊਂਸਲਿੰਗ ਪ੍ਰਦਾਨ ਕਰਨਾ ਹੈ। ਉਨਾਂ ਦੱਸਿਆ ਕਿ ਇਸ ਸੈਂਟਰ ਵਿਚ ਹੁਣ ਤੱਕ 239 ਕੇਸ ਆਏ ਹਨ, ਜਿਨਾਂ ਵਿਚੋਂ 210 ਦੇ ਰਾਜੀਨਾਮੇ ਰਾਹੀਂ ਦੋਵਾਂ ਧਿਰਾਂ ਦੀ ਕਾਊਂਸਲਿੰਗ ਕਰ ਕੇ ਇਨਾਂ ਦੇ ਆਪਸੀ ਗਿਲੇ-ਸ਼ਿਕਵੇ ਦੂਰ ਕਰ ਕੇ ਘਰ ਟੁੱਟਣ ਤੋਂ ਬਚਾਏ ਹਨ, ਜੋ ਹੁਣ ਸ਼ਾਂਤੀ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਕੁਝ ਮਾਮਲੇ, ਜਿਨਾਂ ਵਿਚ ਆਪਸੀ ਸਮਝੌਤੇ ਦੀ ਗੁੰਜਾਇਸ਼ ਨਹੀਂ ਹੁੰਦੀ, ਉਨਾਂ ਨੂੰ ਲੋੜ ਅਨੁਸਾਰ ਪੁਲਿਸ ਕੋਲ ਜਾਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਅਗਲੇਰੀ ਕਾਰਵਾਈ ਲਈ ਭੇਜ ਦਿੱਤਾ ਜਾਂਦਾ ਹੈ। ਉਨਾਂ ਦੱਸਿਆ ਕਿ ਹੁਣ ਤੱਕ ਪੁਲਿਸ ਨੂੰ ਅਗਲੇਰੀ ਕਾਰਵਾਈ ਲਈ 13 ਕੇਸ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ 11 ਕੇਸ ਭੇਜੇ ਗਏ ਹਨ। ਇਸ ਤੋਂ ਇਲਾਵਾ ਸੈਂਟਰ ਵੱਲੋਂ 3 ਔਰਤਾਂ ਨੂੰ ਸ਼ੈਲਟਰ ਵੀ ਦਿੱਤਾ ਗਿਆ ਹੈ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜ

ਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾ

ਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਈ ਕਾਰਡ ਬਣਾਉਣ ਲਈ ਚਲਾਈ ਮੁਹਿੰਮ ਦਾ ਲਾਭ ਉਠਾਉਣ ਲੋਕ-ਏਡੀਸੀ

ਨਵਾਂ ਸ਼ਹਿਰ- ਚੋਣਾਂ ਦੌਰਾਨ ਅਹਿਮ ਯੋਗਦਾਨ ਪਾਉਣ ਵਾਲਿਆਂ ਦਾ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਪਹਿਲੀ ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ ਵਾਸਤੇ 100 ਅਤੇ 200 ਵਿਅਕਤੀਆਂ ਦੀ ਸ਼ਰਤ ਲਾਗੂ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਇਕ ਕਰੋੜ ਦੀ ਸਬਸਿਡੀ ਜਾਰੀ

ਹਥਿਆਰਾਂ ਦੇ ਦੇਸੀ ਮੈਗਜੀਨ ਬਣਾਉਣ ਵਾਲਾ ਵਿਅਕਤੀ ਗ੍ਰਿਫਤਾਰ

ਦਿੱਲੀ ਧਰਨੇ 'ਚ ਪਟਿਆਲੇ ਦੇ ਨੌਜਵਾਨ ਦੀ ਤਬੀਅਤ ਖਰਾਬ ਹੋਣ ਕਾਰਨ ਮੌਤ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ